ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਕਿਹਾ ਕਿ ਲੋਕਾਂ ਦਾ ਫ਼ੈਸਲਾ ਸਰਵਉੱਚ ਹੈ।
ਨੋਇਡਾ: ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਕਿਹਾ ਕਿ ਲੋਕਾਂ ਦਾ ਫ਼ੈਸਲਾ ਸਰਵਉੱਚ ਹੈ। ਇਸ ਦੇ ਨਾਲ ਹੀ ਉਹਨਾਂ ਆਸ ਪ੍ਰਗਟਾਈ ਕਿ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਣੀਪੁਰ ਦੀਆਂ ਨਵੀਆਂ ਸਰਕਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਿਕਾਸ ਲਈ ਕੰਮ ਕਰਨਗੀਆਂ।
ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਦੀ ਇਹ ਪ੍ਰਤੀਕਿਰਿਆ ਵੀਰਵਾਰ ਰਾਤ ਨੂੰ ਉੱਤਰ ਪ੍ਰਦੇਸ਼ ਸਮੇਤ ਚਾਰ ਸੂਬਿਆਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਬਹੁਮਤ ਮਿਲਣ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਣ ਤੋਂ ਬਾਅਦ ਆਈ ਹੈ।
ਰਾਕੇਸ਼ ਟਿਕੈਤ ਨੇ ਟਵੀਟ ਕੀਤਾ, “ਲੋਕਤੰਤਰ ਦੇ ਮਹਾਨ ਤਿਉਹਾਰ ਵਿਚ ਲੋਕਾਂ ਦਾ ਫੈਸਲਾ ਸਰਵਉੱਚ ਹੁੰਦਾ ਹੈ। ਕਿਸਾਨ ਅੰਦੋਲਨ ਨੇ ਆਪਣਾ ਅਸਰ ਦਿਖਾਇਆ। ਅਸੀਂ ਉਮੀਦ ਕਰਦੇ ਹਾਂ ਕਿ ਜੋ ਵੀ ਸਰਕਾਰਾਂ ਬਣੀਆਂ ਹਨ, ਉਹ ਆਪੋ-ਆਪਣੇ ਸੂਬਿਆਂ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਿਕਾਸ ਲਈ ਕੰਮ ਕਰਨਗੀਆਂ। ਜਿੱਤ 'ਤੇ ਸਾਰਿਆਂ ਨੂੰ ਵਧਾਈ।''