ਸੰਘਰਸ਼! ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 17 ਅਪ੍ਰੈਲ ਤੱਕ ਕਿਸਾਨ ਮਨਾਉਣਗੇ MSP ਗਰੰਟੀ ਹਫ਼ਤਾ
Published : Apr 11, 2022, 3:29 pm IST
Updated : Apr 11, 2022, 5:03 pm IST
SHARE ARTICLE
Farmers
Farmers

ਕਿਸਾਨਾਂ ਨੇ ਅੱਜ ਮੋਹਾਲੀ, ਫਿਰੋਜ਼ਪੁਰ, ਫ਼ਾਜ਼ਿਲਕਾ ਅਤੇ ਗੁਰਦਾਸਪੁਰ ਤੋਂ ਇਸ ਦੀ ਸੁਆਰੂਆਤ ਕੀਤੀ ਹੈ। 

 

ਚੰਡੀਗੜ੍ਹ - ਖੇਤੀ ਕਾਨੂੰਨ ਤਾਂ ਰੱਦ ਹੋ ਗਏ ਸੀ ਪਰ ਫਸਲਾਂ 'ਤੇ ਐੱਮਐੱਸਪੀ ਦੇਣ ਦਾ ਅਜੇ ਤੱਕ ਕੋਈ ਹੱਲ ਨਹੀਂ ਹੋਇਆ ਜਿਸ ਨੂੰ ਲੈ ਕੇ ਕਿਸਾਨ ਅਜੇ ਵੀ ਜਗ੍ਹਾ ਜਗ੍ਹਾ ਪ੍ਰਦਰਸ਼ਨ ਕਰ ਰਹੇ ਹਨ। ਹੁਣ ਐੱਮਐੱਸਪੀ ਨੂੰ ਲੈ ਕੇ ਕਿਸਾਨਾਂ ਨੇ ਅੱਜ ਤੋਂ 17 ਅਪ੍ਰੈਲ ਤੱਕ ਫਿਰ ਸੰਘਰਸ਼ ਸ਼ੁਰੂ ਕੀਤਾ ਹੈ। 
ਕਿਸਾਨ ਅੱਜ ਤੋਂ ਲੈ ਕੇ 17 ਅਪ੍ਰੈਲ ਤੱਕ ਐੱਮਐੱਸਪੀ ਗਾਰੰਟੀ ਹਫ਼ਤਾ ਮਨਾਵੇਗਾ। 

ਕਿਸਾਨਾਂ ਨੇ ਅੱਜ ਮੋਹਾਲੀ, ਫਿਰੋਜ਼ਪੁਰ, ਫ਼ਾਜ਼ਿਲਕਾ ਅਤੇ ਗੁਰਦਾਸਪੁਰ ਤੋਂ ਇਸ ਦੀ ਸੁਆਰੂਆਤ ਕੀਤੀ ਹੈ। 
12 ਅਪ੍ਰੈਲ : ਮੁਕਤਸਰ, ਤਰਨਤਾਰਨ, ਹੁਸ਼ਿਆਰਪੁਰ
13 ਅਪ੍ਰੈਲ : ਵਿਸਾਖੀ ਦੀ ਛੁੱਟੀ
14 ਅਪ੍ਰੈਲ : ਬਰਨਾਲਾ, ਪਟਿਆਲਾ, ਅੰਮ੍ਰਿਤਸਰ, ਮੋਗਾ ਅਤੇ ਲੁਧਿਆਣਾ
15 ਅਪ੍ਰੈਲ : ਜਲੰਧਰ, ਸੰਗਰੂਰ, ਕਪੂਰਥਲਾ, ਪਠਾਨਕੋਟ, ਮਲੇਰਕੋਟਲਾ
16 ਅਪ੍ਰੈਲ : ਬਠਿੰਡਾ, ਫਰੀਦਕੋਟ, ਰੋਪੜ, ਨਵਾਂਸ਼ਹਿਰ, ਮਾਨਸਾ

Farmers ProtestFarmers Protest

ਕਿਸਾਨਾਂ ਦਾ ਕਹਿਣਾ ਹੈ ਕਿ ਜੇ ਕਿਸੇ ਵੀ ਪ੍ਰੋਗਰਾਮ ਵਿਚ ਬਦਲਾਅ ਹੋਵੇਗਾ ਤਾਂ ਉਹ ਸੂਚਿਤ ਕਰ ਦਿੱਤਾ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਸਾਰੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਤੇ ਇਸ ਮੁੱਲ 'ਤੇ ਸਰਕਾਰੀ ਖ਼ਰੀਦ ਦੀ ਗਾਰੰਟੀ ਕਰਵਾਉਣ ਦਾ ਕਾਨੂੰਨ ਬਣਵਾਉਣ ਦੀ ਮੰਗ ਕੋਈ ਇਕੱਲੀ ਇਕਹਿਰੀ ਮੰਗ ਨਹੀਂ ਹੈ। ਇਹ ਮੰਗ ਫ਼ਸਲਾਂ ਦੇ ਮੰਡੀਕਰਨ ਵਿਚ ਦੇਸੀ ਕਾਰਪੋਰੇਟਾਂ ਤੇ ਸਾਮਰਾਜੀ ਬਹੁਕੌਮੀ ਕੰਪਨੀਆਂ ਦਾ ਦਾਖਲਾ ਰੋਕਣ ਦੀ ਮੰਗ ਹੈ ਤੇ ਨਾਲ ਹੀ ਇਸ ਖੇਤਰ ਵਿਚ ਸਰਕਾਰੀ ਦਖ਼ਲ ਨੂੰ ਹੋਰ ਮਜ਼ਬੂਤ ਕਰਨ ਦੀ ਮੰਗ ਹੈ। ਇਸ ਲਈ ਸਰਕਾਰ ਵੱਲੋਂ ਅਖਤਿਆਰ ਕੀਤੀ ਨੀਤੀ ਨੂੰ ਬਦਲਵਾਉਣ ਦੀ ਮੰਗ ਹੈ। ਕਿਸਾਨਾਂ ਸਮੇਤ ਦੇਸ਼ ਦੇ ਸਭਨਾਂ ਕਿਰਤੀ ਲੋਕਾਂ ਦੇ ਹਿਤਾਂ ਅਨੁਸਾਰ ਨੀਤੀ ਬਣਾਉਣ ਦੀ ਮੰਗ ਹੈ। ਇਸ ਖਾਤਰ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਕਦਮਾਂ ਦੀ ਇਕ ਪੂਰੀ ਲੜੀ ਬਣਦੀ ਹੈ। ਇਸ ਲਈ ਐੱਮ ਐਸ ਪੀ 'ਤੇ ਸਰਕਾਰੀ ਖ਼ਰੀਦ ਦਾ ਹੱਕ ਲੈਣ ਲਈ ਅਸੀਂ ਮੰਗ ਕਰਦੇ ਹਾਂ ਕਿ

MSPMSP

1. ਕੇਂਦਰ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਦੀ ਖ਼ਰੀਦ ਦੀ ਸਰਕਾਰੀ ਜ਼ਿੰਮੇਵਾਰੀ ਤੈਅ ਕਰਦਾ ਕਾਨੂੰਨ ਬਣਾਵੇ ਤੇ ਸਾਰੀਆਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਯਕੀਨੀ ਕਰੇ।  
 2. ਸਰਕਾਰ ਸਾਰੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਾਰੇ ਲਾਗਤ ਖਰਚਿਆਂ ਨੂੰ ਗਿਣ ਕੇ ਤੇ ਕਿਸਾਨ ਲਈ ਮੁਨਾਫ਼ਾ ਗਿਣ ਕੇ ਸਵਾਮੀਨਾਥਨ ਕਮਿਸ਼ਨ ਦੇ C-2 ਫਾਰਮੂਲੇ ਦੇ ਹਿਸਾਬ ਨਾਲ ਤਹਿ ਕਰੇ।
 3. ਕਿਸਾਨਾਂ ਦੇ ਲਾਗਤ ਖਰਚੇ ਘਟਾਉਣ ਲਈ ਸਬਸਿਡੀਆਂ ਦੀ ਕਟੌਤੀ ਦੀ ਨੀਤੀ ਰੱਦ ਕਰੇ ਤੇ ਸਬਸਿਡੀਆਂ ਚ ਵਾਧਾ ਕਰੇ। ਡੀਜ਼ਲ ਸਸਤੇ ਭਾਅ ਦੇਣਾ ਯਕੀਨੀ ਕਰੇ। ਸਾਮਰਾਜੀ ਬਹੁਕੌਮੀ ਕੰਪਨੀਆਂ ਵੱਲੋਂ ਰੇਹਾਂ, ਸਪਰੇਹਾਂ, ਮਸ਼ੀਨਰੀ ਤੇ ਬੀਜਾਂ ਰਾਹੀਂ ਕੀਤੀ ਜਾ ਰਹੀ ਅੰਨ੍ਹੀ ਲੁੱਟ ਦਾ ਖਾਤਮਾ ਕਰੇ ਤੇ ਇਹ ਲਾਗਤ ਵਸਤਾਂ ਕਿਸਾਨਾਂ ਨੂੰ ਕੰਟਰੋਲ ਰੇਟ 'ਤੇ ਮੁਹੱਈਆ ਕਰਵਾਏ ।

PM ModiPM Modi

4. ਸਰਕਾਰੀ ਖ਼ਰੀਦ ਦਾ ਭੋਗ ਪਾਉਣ ਤੇ ਐਫ ਸੀ ਆਈ ਨੂੰ ਤੋੜਨ ਵਰਗੀਆਂ ਸਿਫ਼ਾਰਸ਼ਾਂ ਕਰਨ ਵਾਲੀ ਸ਼ਾਂਤਾ ਕੁਮਾਰ ਕਮੇਟੀ ਦੀ ਰਿਪੋਰਟ ਰੱਦ ਕਰੇ। ਸਰਕਾਰ ਨੇ ਖੇਤੀ ਕਾਨੂੰਨ ਤਾਂ ਸੰਘਰਸ਼ ਦੇ ਦਬਾਅ ਕਾਰਨ ਰੱਦ ਕਰ ਦਿੱਤੇ ਹਨ ਪਰ ਇਨ੍ਹਾਂ ਕਾਨੂੰਨਾਂ ਨੂੰ ਲਿਆਉਣ ਵਾਲੀ ਨੀਤੀ ਨਹੀਂ ਬਦਲੀ, ਸਰਕਾਰ ਇਸ ਨੀਤੀ ਨੂੰ ਫੌਰੀ ਰੱਦ ਕਰੇ।
5.  ਏ ਪੀ ਐਮ ਸੀ ਐਕਟ 1961 ਨੂੰ ਬਹਾਲ ਕਰੇ,  ਇਸ ਵਿਚ ਵੱਖ ਵੱਖ ਮੌਕਿਆਂ 'ਤੇ ਕੀਤੀਆਂ ਕਿਸਾਨ ਵਿਰੋਧੀ ਸੋਧਾਂ ਰੱਦ ਕਰੇ, ਇਸ ਦੀਆਂ ਕਮਜ਼ੋਰੀਆਂ ਨੂੰ ਦੂਰ ਕਰਕੇ ਇਸ ਨੂੰ ਕਿਸਾਨਾਂ ਦੇ ਹਿੱਤ ਵਿਚ ਮਜ਼ਬੂਤ ਕਰਦਿਆਂ ਇਸ ਵਿਚ ਪ੍ਰਾਈਵੇਟ ਵਪਾਰੀਆਂ ਦੇ ਦਾਖਲੇ ਦੇ ਰਾਹ ਬੰਦ ਕਰੇ।    
6. ਖੇਤੀ ਜਿਣਸਾਂ 'ਚ ਫਿਊਚਰ ਟਰੇਡਿੰਗ ਦੇ ਨਾਂ ਹੇਠ ਕੀਤੀ ਜਾਂਦੀ ਸੱਟੇਬਾਜ਼ੀ ਨੂੰ ਬੰਦ ਕਰਵਾਏ। ਫ਼ਸਲਾਂ ਦੇ ਵਪਾਰ ਵਿੱਚ ਸਾਮਰਾਜ ਬਹੁਕੌਮੀ ਕੰਪਨੀਆਂ ਤੇ ਦੇਸੀ ਕਾਰਪੋਰੇਟਾਂ ਦਾ ਦਾਖਲਾ ਬੰਦ ਕਰੇ।  

Farmers Protest Farmers Protest

7. ਜਨਤਕ ਵੰਡ ਪ੍ਰਣਾਲੀ 'ਚ ਸਾਰੇ ਲੋਕਾਂ ਨੂੰ ਸ਼ਾਮਲ ਕਰਕੇ ਅਨਾਜ ਸਮੇਤ ਸਾਰੀਆਂ ਲੋੜੀਂਦੀਆਂ ਵਸਤਾਂ ਨੂੰ ਸਰਕਾਰ ਖ਼ਰੀਦੇ, ਭੰਡਾਰ ਕਰੇ ਤੇ ਸਾਰੇ ਲੋਕਾਂ ਨੂੰ ਸਸਤੇ ਰੇਟ 'ਤੇ ਮੁਹੱਈਆ ਕਰਵਾਏ। ਜਨਤਕ ਵੰਡ ਪ੍ਰਣਾਲੀ ਨੂੰ ਸੁੰਗੇੜਨ ਦੀ ਟੀਚਾ ਆਧਾਰਿਤ ਨੀਤੀ ਰੱਦ ਕਰੇ।
8. ਐਫ ਸੀ ਆਈ ਨੂੰ ਮਜ਼ਬੂਤ ਕਰਨ ਦੇ ਕਦਮ ਚੁੱਕੇ ਤੇ ਅਡਾਨੀ ਵਰਗਿਆਂ ਦੇ ਸਾਈਲੋ ਗੋਦਾਮਾਂ ਨੂੰ ਬੰਦ ਕਰਵਾਏ। ਸੂਬਾ ਸਰਕਾਰ ਵੀ ਸੂਬਾਈ ਖਰੀਦ ਏਜੰਸੀਆਂ ਨੂੰ ਮਜ਼ਬੂਤ ਕਰਨ ਦੇ ਕਦਮ ਲਵੇ ਤੇ ਫ਼ਸਲਾਂ ਦੀ ਖ਼ਰੀਦ ਦਾ ਆਪਣਾ ਢਾਂਚਾ ਵਿਕਸਤ ਕਰੇ।
9. ਫ਼ਸਲਾਂ ਦੀ ਸਰਕਾਰੀ ਖ਼ਰੀਦ ਦਾ ਭੋਗ ਪਾਉਣ ਤੇ ਜਨਤਕ ਵੰਡ ਪ੍ਰਣਾਲੀ ਦਾ ਖਾਤਮਾ ਕਰਨ ਦੀਆਂ ਹਦਾਇਤਾਂ ਕਰਨ ਵਾਲੀ ਵਿਸ਼ਵ ਵਪਾਰ ਸੰਸਥਾ ਦੀਆਂ ਇਹ ਹਦਾਇਤਾਂ ਮੰਨਣੀਆਂ ਬੰਦ ਕਰੇ ਤੇ ਇਸ 'ਚੋਂ ਬਾਹਰ ਆਵੇ।

Farmers ProtestFarmers Protest

10. ਕਿਸਾਨਾਂ ਦੇ ਹਿੱਤ ਵਿਚ ਸਿਫ਼ਾਰਸ਼ਾਂ ਕਰਨ ਵਾਲੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ।
11. ਇਕ ਪਾਸੇ ਕਿਸਾਨਾਂ ਨੂੰ ਫ਼ਸਲਾਂ ਦੇ ਲਾਹੇਵੰਦ ਭਾਅ ਦੇਣ ਤੇ ਦੂਜੇ ਪਾਸੇ ਲੋਕਾਂ ਨੂੰ ਸਸਤਾ ਅਨਾਜ ਮੁਹੱਈਆ ਕਰਾਉਣ ਲਈ ਸਰਕਾਰੀ ਖਜ਼ਾਨੇ ਨੂੰ ਖੋਲ੍ਹਿਆ ਜਾਵੇ। ਇਸ ਨੂੰ ਭਰਨ ਖ਼ਾਤਰ ਸਾਮਰਾਜੀ ਬਹੁਕੌਮੀ ਕੰਪਨੀਆਂ, ਦੇਸੀ ਕਾਰਪੋਰੇਟਾਂ ਤੇ ਜਗੀਰਦਾਰਾਂ ਉੱਪਰ ਮੋਟੇ ਟੈਕਸ ਲਾਏ ਜਾਣ ਤੇ ਉਗਰਾਹੇ ਜਾਣ।   
 ਕੇਂਦਰ ਸਰਕਾਰ ਦੀ ਕਿਸਾਨ ਵਿਰੋਧੀ ਤੇ ਸਾਮਰਾਜ ਪੱਖੀ ਨੀਤੀ ਬਦਲਵਾਉਣ ਵਾਲੀਆਂ ਇਹ ਮੰਗਾਂ ਖੇਤੀ ਕਨੂੰਨਾਂ ਖ਼ਿਲਾਫ਼ ਸੰਘਰਸ਼ ਤੋਂ ਵੀ ਤਿੱਖੇ,ਵਿਸ਼ਾਲ ਤੇ ਵਧੇਰੇ ਲਮਕਵੇਂ ਸੰਘਰਸ਼ ਦੀ ਮੰਗ ਕਰਦੀਆਂ ਹਨ। ਕਿਸਾਨੀ ਦੀ ਮੁਲਕ ਪੱਧਰੀ ਏਕਤਾ ਦੀ ਮੰਗ ਕਰਦੀਆਂ ਹਨ। ਇਨ੍ਹਾਂ ਸੰਘਰਸ਼ਾਂ 'ਚ ਸਮਾਜ ਦੇ ਸਾਰੇ ਕਿਰਤੀ ਵਰਗਾਂ ਦੇ ਸਹਿਯੋਗ ਦੀ ਮੰਗ ਕਰਦੀਆਂ ਹਨ।
ਐੱਮ ਐੱਸ ਪੀ ਗਰੰਟੀ ਹਫਤਾ ਮਨਾਉਂਦਿਆਂ ਸਰਕਾਰ ਨੂੰ ਇਨ੍ਹਾਂ ਮੰਗਾਂ ਦੀ ਸੁਣਵਾਈ ਕਰੋ ਤੇ ਇਨ੍ਹਾਂ ਦੀ ਪ੍ਰਾਪਤੀ ਖਾਤਰ ਖੁਦ ਇਸ ਲਮਕਵੀਂ ਜੱਦੋਜਹਿਦ ਲਈ ਤਿਆਰ ਹੋਵੋ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement