ਨਰਮਾ ਕਿਸਾਨਾਂ ਨੂੰ 15 ਅਪਰੈਲ ਤੋਂ ਮਿਲੇਗਾ ਨਹਿਰੀ ਪਾਣੀ: ਵਿਜੈ ਕੁਮਾਰ ਜੰਜੂਆ
Published : Apr 11, 2023, 6:51 pm IST
Updated : Apr 11, 2023, 6:51 pm IST
SHARE ARTICLE
COTTON FARMERS WILL GET CANAL WATER FROM APRIL 15: VIJAY KUMAR JANJUA
COTTON FARMERS WILL GET CANAL WATER FROM APRIL 15: VIJAY KUMAR JANJUA

ਮੁੱਖ ਸਕੱਤਰ ਨੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਦੇ ਦਿੱਤੇ ਨਿਰਦੇਸ਼

 

ਚੰਡੀਗੜ੍ਹ: ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਨਰਮੇ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਰਮਾ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਅਪਰੈਲ ਮਹੀਨੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਦੌਰਾਨ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਵੱਧ ਕਰਨ ਲਈ ਜਾਗਰੂਕਤਾ ਅਭਿਆਨ ਵੀ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਇਥੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਜਲ ਸਰੋਤ, ਖੇਤੀਬਾੜੀ, ਸਕੂਲ ਸਿੱਖਿਆ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਉਪਰੰਤ ਦਿੱਤੀ।

ਜੰਜੂਆ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਜਲ ਸਰੋਤ ਤੇ ਖੇਤੀਬਾੜੀ ਵਿਭਾਗ ਵੱਲੋਂ ਮਿਲ ਕੇ 15 ਅਪਰੈਲ ਤੋਂ ਦੱਖਣੀ ਮਾਲਵਾ ਦੀ ਨਰਮਾ ਪੱਟੀ ਦੇ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਸਿੰਜਾਈ ਲਈ ਨਹਿਰੀ ਪਾਣੀ ਛੱਡਣ ਦੀ ਤਿਆਰੀ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ ਨਰਮੇ ਦੀ ਫਸਲ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਕੌਮੀ ਪਾਰਟੀ ਬਣੀ AAP: ਅਰਵਿੰਦ ਕੇਜਰੀਵਾਲ ਬੋਲੇ, “ਅੱਜ ਸਿਸੋਦੀਆ ਅਤੇ ਜੈਨ ਸਾਬ੍ਹ ਦੀ ਯਾਦ ਆ ਰਹੀ”

ਕਿਸਾਨਾਂ ਵੱਲੋਂ ਮੰਗ ਕੀਤੀ ਗਈ ਸੀ ਕਿ ਜੇਕਰ ਅਪਰੈਲ ਮਹੀਨੇ ਵਿੱਚ ਨਹਿਰੀ ਪਾਣੀ ਮਿਲ ਜਾਵੇ ਤਾਂ ਨਰਮੇ ਦੀ ਫਸਲ ਲਈ ਬਹੁਤ ਲਾਹੇਵੰਦ ਹੋਵੇਗਾ। ਸੂਬਾ ਸਰਕਾਰ ਕਿਸਾਨਾਂ ਦੀ ਇਹ ਮੰਗ ਇਸ ਸਾਲ ਪੂਰੀ ਕਰਨ ਜਾ ਰਹੀ ਹੈ। ਇਸ ਸਬੰਧੀ ਖੇਤੀਬਾੜੀ ਤੇ ਜਲ ਸਰੋਤ ਵਿਭਾਗ ਵਧੇਰੇ ਤਾਲਮੇਲ ਲਈ ਨਿਰੰਤਰ ਮੀਟਿੰਗਾਂ ਕਰਨਗੇ।ਜੇਕਰ ਕਿਸੇ ਕਿਸਾਨ ਕੋਈ ਦਿੱਕਤ ਆਵੇ ਤਾਂ ਉਹ ਟੋਲ ਫਰੀ ਨੰਬਰ 1100 ਉੱਤੇ ਕਾਲ ਕਰ ਸਕਦਾ ਹਨ।

ਜੰਜੂਆ ਨੇ ਮੀਟਿੰਗ ਦੌਰਾਨ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨਹਿਰੀ ਪਾਣੀ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੌਕਸੀ ਵਧਾਈ ਜਾਵੇ ਅਤੇ ਜਲ ਸਰੋਤ ਵਿਭਾਗ ਨਾਲ ਮਿਲ ਕੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੈਡਕੁਆਟਰ ਉਤੇ ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀ ਨੂੰ ਸਟੇਟ ਨੋਡਲ ਅਫਸਰ ਅਤੇ ਨਰਮਾ ਪੱਟੀ ਦੇ ਜ਼ਿਲ੍ਹਿਆਂ ਵਿੱਚ ਐਸ.ਪੀ. ਰੈਂਕ ਦੇ ਅਧਿਕਾਰੀ ਨੂੰ ਜ਼ਿਲਾ ਪੱਧਰ ਦਾ ਨੋਡਲ ਅਫਸਰ ਤਾਇਨਾਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: 15 ਸਾਲ ਦੀ ਉਮਰ ’ਚ ਗ੍ਰੈਜੂਏਸ਼ਨ ਕਰਨ ਜਾ ਰਹੀ ਤਨਿਸ਼ਕਾ ਸੁਜੀਤ ਨੇ PM ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ  

ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੂੰ ਵਿਦਿਆਰਥੀਆਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਲਈ ਜਾਗਰੂਕ ਅਭਿਆਨ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਸਵੇਰ ਦੀ ਪ੍ਰਾਥਨਾ ਸਭਾ ਵਿੱਚ ਵਿਸ਼ੇਸ਼ ਲੈਕਚਰ ਤੋਂ ਇਲਾਵਾ ਵਿਦਿਆਰਥੀਆਂ ਦੇ ਇਨ੍ਹਾਂ ਵਿਸ਼ਿਆਂ ਬਾਰੇ ਲੇਖ ਮੁਕਾਬਲੇ, ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਿਨੋਂ-ਦਿਨ ਘਟ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ, ਫਸਲੀ ਵਿਭਿੰਨਤਾ ਤਹਿਤ ਰਵਾਇਤੀ ਫਸਲਾਂ ਦੇ ਚੱਕਰ ਵਿੱਚੋਂ ਬਾਹਰ ਨਿਕਲਣ ਅਤੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਚਨਬੱਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement