ਖ਼ਬਰਾਂ |

ਤਾਜ਼ਾ |

ਅੰਮ੍ਰਿਤਸਰ ਮੁੱਧਲ ਬਾਈਪਾਸ 'ਤੇ ਟੁੱਟੀਆਂ ਸੜਕਾਂ ਖ਼ਿਲਾਫ਼ ਕਿਸਾਨਾਂ ਦਾ ਧਰਨਾ
Published : Apr 11, 2026, 4:06 pm IST
Updated : Apr 11, 2026, 4:06 pm IST
SHARE ARTICLE
Farmers protest against broken roads on Amritsar Mudhal Bypass
Farmers protest against broken roads on Amritsar Mudhal Bypass

BKU ਏਕਤਾ ਉਗਰਾਹਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ, ਸੜਕੀ ਹਾਦਸਿਆਂ 'ਤੇ ਜਤਾਈ ਚਿੰਤਾ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਮੁੱਧਲ ਬਾਈਪਾਸ ‘ਤੇ ਟੁੱਟੀਆਂ ਸੜਕਾਂ ਅਤੇ ਹੋਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੱਡਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਇਲਾਕੇ ਦੇ ਲੋਕ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂ ਪਰਮਿੰਦਰ ਸਿੰਘ ਪੰਡੋਰੀ ਨੇ ਦੱਸਿਆ ਕਿ ਮੁੱਧਲ ਬਾਈਪਾਸ ਤੋਂ ਲੈ ਕੇ ਪੁਰਾਣੀ ਬਟਾਲਾ-ਗੁਰਦਾਸਪੁਰ ਸੜਕ ਦੀ ਹਾਲਤ ਬਹੁਤ ਖ਼ਰਾਬ ਹੈ। ਸੜਕ ‘ਤੇ ਦੋ ਤੋਂ ਤਿੰਨ ਫੁੱਟ ਤੱਕ ਦੇ ਖੱਡੇ ਪਏ ਹੋਏ ਹਨ, ਜਿਸ ਕਾਰਨ ਰੋਜ਼ਾਨਾ ਹਾਦਸੇ ਹੋ ਰਹੇ ਹਨ ਅਤੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਸਰਕਾਰ ਵੱਲੋਂ ਇਕ ਵਾਰ ਵੀ ਪੈਚਵਰਕ ਨਹੀਂ ਕੀਤਾ ਗਿਆ। ਉਨ੍ਹਾਂ ਨੇ ਇਲਾਕੇ ਦੀ ਵਿਧਾਇਕ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਲੋਕਾਂ ਵੱਲੋਂ ਵੱਡਾ ਮੰਡੇਟ ਦੇਣ ਦੇ ਬਾਵਜੂਦ ਵੀ ਉਹ ਆਪਣੇ ਫਰਜ਼ ਤੋਂ ਪਿੱਛੇ ਹਟ ਰਹੀ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਸੜਕ ਦੀ ਤੁਰੰਤ ਮੁਰੰਮਤ ਕੀਤੀ ਜਾਵੇ, ਨਾਲ ਹੀ ਹਾਲ ਹੀ ਵਿੱਚ ਹੋਈ ਗੜੇਮਾਰੀ ਕਾਰਨ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਵੀ ਦਿੱਤਾ ਜਾਵੇ।

ਦੂਜੇ ਪਾਸੇ, ਐਸ.ਡੀ.ਐਮ-2 ਜਸਵਿੰਦਰ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਸੜਕ ਅਤੇ ਸਰਵਿਸ ਲੇਨ ਦੇ ਮਸਲੇ ਨੂੰ ਪੀਡਬਲਯੂਡੀ ਦੇ ਧਿਆਨ ਵਿੱਚ ਲਿਆ ਦਿੱਤਾ ਗਿਆ ਹੈ ਅਤੇ ਜਲਦ ਹੀ ਕੰਮ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਸ਼ਾਸਨ ਕਿਸਾਨਾਂ ਨਾਲ ਮੀਟਿੰਗ ਕਰਕੇ ਧਰਨੇ ਨੂੰ ਜਲਦੀ ਖਤਮ ਕਰਵਾਉਣ ਦੀ ਕੋਸ਼ਿਸ਼ ਕਰੇਗਾ।ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇ ਤੱਕ ਮੰਗਾਂ ਦਾ ਠੋਸ ਹੱਲ ਨਹੀਂ ਹੁੰਦਾ, ਧਰਨਾ ਜਾਰੀ ਰਹੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement