ਨਿਰਧਾਰਿਤ ਸਮੇਂ ਤੋਂ ਪਹਿਲਾਂ ਝੋਨਾ ਲਾਉਣ ਵਾਲੇ ਕਿਸਾਨਾਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ 
Published : Jun 11, 2018, 5:47 pm IST
Updated : Jun 11, 2018, 5:47 pm IST
SHARE ARTICLE
Jhona
Jhona

ਨਿਰਧਾਰਿਤ ਮਿਤੀ ਤੋਂ ਪਹਿਲਾਂ ਝੋਨਾ ਲਾਉਣ ਵਾਲੇ ਕਿਸਾਨਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਚੰਡੀਗੜ੍ਹ, 11 ਜੂਨ : ਝੋਨੇ ਦੀ ਲਵਾਈ ਨੂੰ ਲਏ ਕੇ ਪੰਜਾਬ ਸਰਕਾਰ ਸਖਤੀ ਵਰਤ ਰਹੀ ਹੈ ਅਤੇ ਪੰਜਾਬ ਸਰਕਾਰ ਨੇ ਐਲਾਨ ਕਰ ਦਿੱਤਾ ਹੈ ਕਿ ਨਿਰਧਾਰਿਤ ਮਿਤੀ ਤੋਂ ਪਹਿਲਾਂ ਝੋਨਾ ਲਾਉਣ ਵਾਲੇ ਕਿਸਾਨਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਪੰਜਾਬ ਸਰਕਾਰ ਨੇ ਪੰਜਾਬ ਦੇ ਪਾਣੀ ਦੇ ਡੂੰਗੇ ਹੋਣ ਪ੍ਰਤੀ ਚਿੰਤਾ ਜਤਾਉਂਦੇ ਹੋਏ ਇਹ ਫੈਸਲਾ ਲਿਆ ਹੈ ਪਰ ਕਿਸਾਨਾਂ ਨੇ 10 ਜੂਨ ਤੋਂ ਹੀ ਝੋਨਾ ਲਾਉਣਾ ਸ਼ੁਰੂ ਕਰ ਦਿਤਾ ਹੈ। ਜਿਸਦੇ ਚਲਦੇ ਦੂਜੇ ਪਾਸੇ ਸਰਕਾਰ ਕਿਸਾਨਾਂ ਖਿਲਾਫ ਕਾਰਵਾਈ ਕਰਨ ਜਾ ਰਹੀ ਹੈ।

jhonajhona

ਖੇਤੀਬਾੜੀ ਮਹਿਕਮੇ ਦੇ ਸਕੱਤਰ ਤੇ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪਨੂੰ ਨੇ ਕਿਹਾ ਹੈ ਕਿ ਪੰਜਾਬ ਵਿਚ ਸਮੇਂ ਤੋਂ ਪਹਿਲਾਂ ਝੋਨੇ ਲਾਉਣ ਵਾਲੇ ਕਿਸਾਨਾਂ ਦਾ ਝੋਨਾ ਵਾਹਿਆ ਜਾਵੇਗਾ। ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਹੋਵੇਗੀ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 20 ਜੂਨ ਤੋਂ ਪਹਿਲਾਂ ਝੋਨਾ ਨਹੀਂ ਲਾਉਣਾ ਚਾਹੀਦਾ ਸੀ । ਉਨ੍ਹਾਂ ਕਿਹਾ ਕਿ ਕੁਝ ਕਿਸਾਨ ਜਥੇਬੰਦੀਆਂ ਅਪਣੀ ਸਿਆਸਤ ਚਮਕਾਉਣ ਲਈ ਕਿਸਾਨਾਂ ਨੂੰ ਸਮੇਂ ਤੋਂ ਪਹਿਲਾਂ ਝੋਨਾ ਲਾਉਣ ਲਈ ਉਕਸਾ ਰਹੀਆਂ ਹਨ।jhonajhona

ਪਨੂੰ ਦਾ ਕਹਿਣਾ ਹੈ ਕਿ ਪੰਜਾਬ ਦਾ ਪਾਣੀ ਹਰ ਸਾਲ ਢਾਈ ਫੁੱਟ ਹੇਠਾਂ ਜਾ ਰਿਹਾ ਹੈ। ਇਸ ਲਈ ਕਿਸਾਨ ਪੰਜਾਬ ਨੂੰ ਬਚਾਉਣ ਲਈ ਸਹਿਯੋਗ ਦੇਣ ਕਿਉਂਕਿ ਪਾਣੀ ਬਚੇਗਾ ਤਾਂ ਹੀ ਪੰਜਾਬ ਬਚੇਗਾ। ਪੁੰਨੂ ਨੇ ਕਿਹਾ, “ਅਸੀਂ ਕਾਫੀ ਸਮੇਂ ਤੋਂ ਟੀਵੀ, ਅਖਬਾਰ, ਰੇਡੀਓ ਤੇ ਗੁਰਦਵਾਰੇ ਦੇ ਸਪੀਕਰ ਰਾਹੀਂ ਪ੍ਰਚਾਰ ਕਰ ਰਹੇ ਹਾਂ ਕਿ ਝੋਨਾ ਨਾ ਲਾਓ। ਜੇ ਮਾਨਸੂਨ ਦੀਆਂ ਤਰੀਕਾਂ ਵਿਚ ਝੋਨਾ ਲੱਗੇ ਤਾਂ ਪੰਜਾਬ ਦਾ ਪਾਣੀ ਬਚਾਇਆ ਜਾ ਸਕਦਾ। ਕਿਸਾਨਾਂ ਨੂੰ ਝੋਨੇ ਦੀ ਥਾਂ ਹੋਰ ਫ਼ਸਲਾਂ ਵੀ ਬੀਜਣੀਆਂ ਚਾਹੀਦੀਆਂ ਹਨ।

jhonajhona

ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਬਚਾਉਣਾ ਸਿਰਫ ਸਾਡਾ ਨਹੀਂ ਸਗੋਂ ਸਮੂਹ ਪੰਜਾਬੀਆਂ ਦਾ ਫਰਜ਼ ਹੈ। ਦੱਸਣਯੋਗ ਹੈ ਕਿ ਪਿਛਲੇ ਦੋ ਦਿਨਾਂ ਵਿੱਚ ਪੰਜਾਬ ਦੇ ਮਾਲਵਾ ਖੇਤਰ ਵਿੱਚ ਸਮੇਂ ਤੋਂ ਪਹਿਲਾਂ ਸੈਂਕੜੇ ਏਕੜ ਝੋਨਾ ਲਾਇਆ ਗਿਆ ਹੈ। ਕਿਸਾਨ ਯੂਨੀਅਨਾਂ ਦੀ ਅਗਵਾਈ ਵਿਚ ਕਿਸਾਨ ਸਮੇਂ ਤੋਂ ਪਹਿਲਾਂ ਝੋਨਾ ਲਾ ਰਹੇ ਹਨ।

jhonajhona

ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਪਿਛੇਤਾ ਝੋਨਾ ਕਿਸਾਨਾਂ ਨੂੰ ਵੱਡਾ ਘਾਟਾ ਪਾਉਂਦਾ ਹੈ। ਇਸ ਦਾ ਅਗਲੀ ਫਸਲ ਦੇ ਝਾੜ ਉੱਪਰ ਵੀ ਅਸਰ ਪੈਂਦਾ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਕਿਸਾਨਾਂ ਦਾ ਝੋਨਾ ਵਾਹੁਣ ਵਾਲੇ ਅਧਿਕਾਰੀਆਂ ਦਾ ਸਖ਼ਤ ਵਿਰੋਧ ਕਰਨ ਦੇ ਨਾਲ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ।ਇਸਤੋਂ ਇਲਾਵਾ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੀ ਕਿਸਾਨਾਂ ਨੂੰ ਝੋਨੇ ਦੀ ਲਵਾਈ ਨਿਰਧਾਰਿਤ ਸਮੇਂ 'ਤੇ ਕਰਨ ਦੀ ਅਪੀਲ ਕੀਤੀ ਹੈ |

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM

BREAKING UPDATE: ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਦੀ ਚੋਣ, Jail 'ਚ ਵਕੀਲ ਨਾਲ ਮੁਲਾਕਾਤ ਤੋਂ ਬਾਅਦ ਭਰੀ ਹਾਮੀ...

25 Apr 2024 10:27 AM
Advertisement