ਹੁਣ ਮਿਲ ਸਕਦੀ ਹੈ ਕਿਸਾਨ ਨੂੰ ਪਰਾਲੀ ਸਾੜਣ ਤੋਂ ਰਾਹਤ
Published : Aug 11, 2019, 3:55 pm IST
Updated : Aug 11, 2019, 3:55 pm IST
SHARE ARTICLE
Punjab govt provide more than 28000 agro-machines/farm equipment to farmers with subsidy
Punjab govt provide more than 28000 agro-machines/farm equipment to farmers with subsidy

ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ 'ਚ ਹੀ ਖਪਾਉਣ ਲਈ ਕਿਸਾਨਾਂ ਨੂੰ 28000 ਤੋਂ ਵੱਧ ਖੇਤੀ ਮਸ਼ੀਨਾਂ ਮੁਹੱਈਆ ਕਰਵਾਏਗੀ ਸਰਕਾਰ

ਚੰਡੀਗੜ੍ਹ : ਸੂਬੇ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਦੇ ਮਕਸਦ ਨਾਲ ਪੰਜਾਬ ਖੇਤੀਬਾੜੀ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਵਿਚ ਪਹਿਲੇ ਪੜਾਅ ਅਧੀਨ ਕਿਸਾਨਾਂ ਨੂੰ 28000 ਤੋਂ ਵੱਧ ਖੇਤੀ ਮਸ਼ੀਨਾਂ/ਸੰਦ ਮੁਹੱਈਆ ਕਰਵਾਉਣ ਲਈ ਵਿਆਪਕ ਪੱਧਰ 'ਤੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ। 278 ਕਰੋੜ ਰੁਪਏ ਦੀ ਸਬਸਿਡੀ ਨਾਲ ਮੁਹੱਈਆ ਕਰਵਾਏ ਜਾ ਰਹੇ ਇਹ ਖੇਤੀ ਸੰਦ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਖਪਾਉਣ ਲਈ ਸਹਾਈ ਹੋਣਗੇ।

Punjab govt provide more than 28000 agro-machines/farm equipment to farmers with subsidyPunjab govt provide more than 28000 agro-machines/farm equipment to farmers with subsidy

ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਕਿਸਾਨਾਂ ਨੂੰ ਖੇਤੀ ਸੰਦਾਂ 'ਤੇ 50 ਤੋਂ ਲੈ ਕੇ 80 ਫ਼ੀਸਦੀ ਤੱਕ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਤਹਿਤ ਸਹਿਕਾਰੀ ਸਭਾਵਾਂ ਤੇ ਕਿਸਾਨ ਗਰੁੱਪਾਂ ਨੂੰ 80 ਫੀਸਦੀ ਜਦਕਿ ਕਿਸਾਨਾਂ ਨੂੰ ਵਿਅਕਤੀਗਤ ਰੂਪ ਵਿਚ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਆਲ੍ਹਾ ਦਰਜੇ ਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ ਜਿਸ ਵਿੱਚ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਮਸ਼ੀਨਾਂ ਸ਼ਾਮਲ ਹਨ।

Punjab govt provide more than 28000 agro-machines/farm equipment to farmers with subsidyPunjab govt provide more than 28000 agro-machines/farm equipment to farmers with subsidy

ਖੇਤੀਬਾੜੀ ਵਿਭਾਗ ਦੇ ਸਕੱਤਰ ਕੇ.ਐਸ. ਪੰਨੂੰ ਨੇ ਦਸਿਆ ਕਿ ਸਬਸਿਡੀ 'ਤੇ ਮਸ਼ੀਨਰੀ ਲੈਣ ਲਈ ਕਿਸਾਨਾਂ ਅਤੇ ਕਿਸਾਨ ਗਰੁੱਪਾਂ ਤੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਪਾਸੋਂ ਹੁਣ ਤਕ ਲਗਪਗ 12000 ਅਰਜ਼ੀਆਂ ਹਾਸਲ ਹੋਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਹਿਲੇ ਪੜਾਅ ਅਧੀਨ ਵਿਅਕਤੀਗਤ ਤੌਰ 'ਤੇ ਅਰਜ਼ੀਆਂ ਦੇਣ ਵਾਲੇ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ 'ਤੇ 15000 ਮਸ਼ੀਨਾਂ ਦਿੱਤੀਆਂ ਜਾ ਰਹੀਆਂ ਜਦਕਿ 2200 ਕਿਸਾਨਾਂ ਗਰੁੱਪਾਂ/ਸਹਿਕਾਰੀ ਸਭਾਵਾਂ ਨੂੰ ਫਾਰਮ ਮਸ਼ੀਨਰੀ ਬੈਂਕ ਬਣਾ ਕੇ ਕਸਟਮ ਹਾਇੰਰਿੰਗ ਸੈਂਟਰ ਵਜੋਂ ਵਰਤਣ ਲਈ 80 ਫ਼ੀਸਦੀ ਸਬਸਿਡੀ 'ਤੇ 13000 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ 15 ਸਤੰਬਰ, 2019 ਤੋਂ ਪਹਿਲਾਂ ਕਿਸਾਨਾਂ ਤੱਕ ਮਸ਼ੀਨਰੀ ਪਹੁੰਚਾਉਣ ਦਾ ਟੀਚਾ ਹਾਸਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

Stubble burningStubble burning

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਣ ਦੇ ਮਾੜੇ ਪ੍ਰਭਾਵ ਬਾਰੇ ਜਾਣੂੰ ਕਰਨ ਲਈ ਸੂਚਨਾ, ਸਿੱਖਿਆ ਤੇ ਸੰਚਾਰ ਬਾਰੇ ਗਤੀਵਿਧੀਆਂ ਵੀ ਆਰੰਭੀਆਂ ਹੋਈਆਂ ਹਨ। ਇਸ ਜਾਗਰੂਕਾ ਮੁਹਿੰਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਖਪਾਉਣ ਲਈ ਸੰਦਾਂ ਦੀ ਪ੍ਰਦਰਸ਼ਨੀ ਕਰਨਾ ਹੈ। ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ ਜਿਸ ਨਾਲ ਲੋਕਾਂ ਨੂੰ ਸਿਹਤਮੰਦੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਵਾਤਾਵਰਣ ਨੂੰ ਵੀ ਬਚਾਇਆ ਜਾ ਸਕੇ।

Punjab govt provide more than 28000 agro-machines/farm equipment to farmers with subsidyPunjab govt provide more than 28000 agro-machines/farm equipment to farmers with subsidy

ਦੱਸਣਯੋਗ ਹੈ ਕਿ ਸਾਲ 2018-19 ਦੌਰਾਨ ਵੀ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਸਬਸਿਡੀ 'ਤੇ 28,609 ਖੇਤੀ ਮਸ਼ੀਨਾਂ ਦਿੱਤੀਆਂ ਸਨ ਜਿਨ੍ਹਾਂ ਵਿਚ ਕਿਸਾਨਾਂ ਨੂੰ ਵਿਅਕਤੀਗਤ ਰੂਪ ਵਿੱਚ 50 ਫੀਸਦੀ ਸਬਸਿਡੀ 'ਤੇ 12075 ਮਸ਼ੀਨਾਂ ਜਦਕਿ ਸਹਿਕਾਰੀ ਸਭਾਵਾਂ ਅਤੇ ਕਿਸਾਨ ਗਰੁੱਪਾਂ ਨੂੰ 80 ਫੀਸਦੀ ਸਬਸਿਡੀ 'ਤੇ 16534 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਸਨ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਵਿਚ ਲਗਪਗ 30 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ। ਝੋਨੇ ਦੀ ਵਢਾਈ ਤੋਂ ਬਾਅਦ ਖੇਤਾਂ ਵਿੱਚ ਝੋਨੇ ਦੀ 20 ਮਿਲੀਅਨ ਟਨ ਪਰਾਲੀ ਹੋਣ ਦੀ ਆਸ ਹੈ ਜਿਸ ਨੂੰ ਕਿਸਾਨਾਂ ਵੱਲੋਂ ਹਾੜ੍ਹੀ ਦੀ ਅਗਲੀ ਫਸਲ ਤੋਂ ਪਹਿਲਾਂ ਨਿਪਟਾਇਆ ਜਾਣਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement