ਪੰਜਾਬ ਦੇ ਇਨ੍ਹਾਂ 10 ਕਿਸਾਨਾਂ ਦਾ ਪੂਰੇ ਭਾਰਤ ‘ਚ ਚੱਲਿਆ ਸਿੱਕਾ, ਮੋਦੀ ਸਰਕਾਰ ਵੱਲੋਂ ਸਨਮਾਨ
Published : Sep 11, 2019, 11:06 am IST
Updated : Sep 11, 2019, 11:06 am IST
SHARE ARTICLE
Farmer
Farmer

ਪੰਜਾਬ ਦੇ 10 ਕਿਸਾਨ ਭਾਰਤ ਦੇ ਹੀਰੋ ਬਣੇ ਹਨ ਜਿਨ੍ਹਾਂ ਤੋਂ ਹੋਰਾਂ ਨੂੰ ਵੀ ਸੇਧ ਮਿਲੇਗੀ...

ਚੰਡੀਗੜ੍ਹ: ਪੰਜਾਬ ਦੇ 10 ਕਿਸਾਨ ਭਾਰਤ ਦੇ ਹੀਰੋ ਬਣੇ ਹਨ ਜਿਨ੍ਹਾਂ ਤੋਂ ਹੋਰਾਂ ਨੂੰ ਵੀ ਸੇਧ ਮਿਲੇਗੀ। ਮੋਦੀ ਸਰਕਾਰ ਨੇ ਇਨ੍ਹਾਂ ਕਿਸਾਨਾਂ ਨੂੰ ਸਨਮਾਨਿਆ ਹੈ। ਭਾਰਤ ਸਰਕਾਰ ਵੱਲੋਂ ਪੰਜਾਬ ਦੇ ਇਨ੍ਹਾਂ 10 ਅਗਾਂਹਵਧੂ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੀਆਂ ਵਿਧੀਆਂ ਅਪਣਾਉਣ ਸਬੰਧੀ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਸੋਮਵਾਰ ਨੂੰ ਰਾਸ਼ਟਰੀ ਪੱਧਰ 'ਤੇ ਭਰਪੂਰ ਹੁੰਗਾਰਾ ਮਿਲਿਆ, ਜਦੋਂ ਭਾਰਤ ਸਰਕਾਰ ਵੱਲੋਂ ਸੂਬੇ ਦੇ 10 ਅਗਾਂਹਵਧੂ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

Punjab KissanPunjab Kissan

ਇਨ੍ਹਾਂ ਕਿਸਾਨਾਂ ਵੱਲੋਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾ ਕੇ ਇਸ ਨੂੰ ਜ਼ਮੀਨ ਵਿਚ ਹੀ ਖਪਾਉਣ ਦੀਆਂ ਵਿਧੀਆਂ ਨੂੰ ਅਪਣਾਇਆ ਗਿਆ ਹੈ। ਕੇਂਦਰੀ ਖੇਤੀਬਾੜੀ ਰਾਜ ਮੰਤਰੀ ਪਰਸ਼ੋਤਮ ਰੁਪਾਲਾ ਵੱਲੋਂ ਇਨ੍ਹਾਂ ਅਗਾਂਹਵਧੂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਬਾਰੇ ਕਿਸਾਨਾਂ ਦੀ ਹੋਈ ਕੌਮੀ ਕਾਨਫਰੰਸ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਕੇਂਦਰ ਸਰਕਾਰ ਵੱਲੋਂ ਇੱਥੇ ਐਨਏਐਸਸੀ ਕੰਪਲੈਕਸ ਵਿਖੇ ਕਰਵਾਈ ਕੌਮੀ ਕਾਨਫਰੰਸ ਵਿਚ ਪੰਜਾਬ ਦੇ 500 ਤੋਂ ਵਧੇਰੇ ਕਿਸਾਨਾਂ ਨੇ ਭਾਗ ਲਿਆ।

Punjab KissanPunjab Kissan

ਇਸ ਮੌਕੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਖੇਤੀਬਾੜੀ ਵਿਭਾਗ ਪੰਜਾਬ ਤੋਂ ਇਲਾਵਾ ਹੋਰ ਵਿਭਾਗਾਂ ਅਤੇ ਅਦਾਰਿਆਂ ਦੇ ਮਾਹਿਰਾਂ ਅਤੇ ਵਿਸ਼ੇਸ਼ ਤੌਰ 'ਤੇ ਕਿਸਾਨਾਂ ਵੱਲੋਂ ਇਸ ਵਿਸ਼ੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ। ਕਾਨਫਰੰਸ 'ਚ ਵੱਖ-ਵੱਖ ਸੂਬਿਆਂ ਦੇ ਕਿਸਾਨ ਸ਼ਾਮਲ ਹੋਏ। ਖੇਤੀਬਾੜੀ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਐਸਕੇ ਐਰੀ ਨੇ ਦੱਸਿਆ ਕਿ ਫਸਲੀ ਰਹਿੰਦ-ਖੂੰਹਦ ਦੇ ਵਾਤਾਵਰਨ ਵਿਰੋਧੀ ਰੁਝਾਨ ਨੂੰ ਰੋਕਣ ਲਈ ਸੂਬੇ ਦੇ ਕਿਸਾਨਾਂ ਵੱਲੋਂ ਅਗਾਂਹਵਧੂ ਸੋਚ ਰੱਖਦਿਆਂ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀਆਂ ਤਕਨੀਕਾਂ ਨੂੰ ਵੱਡੇ ਪੈਮਾਨੇ 'ਤੇ ਅਪਣਾਉਣਾ ਆਪਣੇ ਆਪ ਵਿਚ ਹਾਂ-ਪੱਖੀ ਸੰਕੇਤ ਹੈ।

Punjab KissanPunjab Kissan

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਰੋਕਣ ਲਈ ਵੱਡੇ ਪੈਮਾਨੇ 'ਤੇ ਮੁਹਿੰਮ ਵਿੱਢੀ ਗਈ ਹੈ। ਸੂਬਾ ਸਰਕਾਰ ਵੱਲੋਂ ਕਿਸਾਨਾਂ ਦੇ ਸਹਿਯੋਗ ਨਾਲ ਕੀਤੇ ਗਏ ਇਨ੍ਹਾਂ ਯਤਨਾਂ ਸਦਕਾ ਇਸ ਰੁਝਾਨ ਵਿਚ ਪਿਛਲੇ ਸਾਲਾਂ ਦੇ ਮੁਕਾਬਲੇ ਜ਼ਿਕਰਯੋਗ ਕਮੀ ਆਈ ਹੈ। ਉਨ੍ਹਾਂ ਦੱਸਿਆ ਕਿ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਮੁਕੰਮਲ ਰੂਪ ਵਿਚ ਮਨਫੀ ਕਰਨ ਦੇ ਮਕਸਦ ਨਾਲ ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਬੀਤੇ ਵਰ੍ਹੇ 28000 ਐਗਰੋ ਮਸ਼ੀਨਾਂ/ਸੰਦ ਕਿਸਾਨਾਂ ਨੂੰ ਮੁਹੱਈਆ ਕਰਵਾਏ ਜਾ ਚੁੱਕੇ ਹਨ, ਜਿਨ੍ਹਾਂ ਦੀ ਸਬਸਿਡੀ 269 ਕਰੋੜ ਰੁਪਏ ਬਣਦੀ ਹੈ।

Punjab KissanPunjab Kissan

ਇਸੇ ਤਰ੍ਹਾਂ ਚਾਲੂ ਸਾਲ ਦੌਰਾਨ ਕਿਸਾਨਾਂ ਨੂੰ 22000 ਹੋਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਸਕੀਮ ਤਹਿਤ ਕਿਸਾਨਾਂ ਨੂੰ ਉਪਕਰਨਾਂ ਉੱਪਰ 50 ਤੋਂ 80 ਫ਼ੀਸਦੀ ਤਕ ਸਬਸਿਡੀ ਦਿੱਤੀ ਜਾ ਰਹੀ ਹੈ। ਵਿਭਾਗ ਵੱਲੋਂ 5000 ਨਵੇਂ ਕਸਟਮ ਹਾਇਰਿੰਗ ਕੇਂਦਰ ਖੋਲ੍ਹੇ ਜਾ ਰਹੇ ਹਨ, ਜਿਸ ਨਾਲ ਇਨ੍ਹਾਂ ਕੇਂਦਰਾਂ ਦੀ ਗਿਣਤੀ 9000 ਤੋਂ ਵਧੇਰੇ ਹੋ ਜਾਵੇਗੀ। ਫਸਲੀ ਰਹਿੰਦ-ਖੂਹੰਦ ਦੇ ਪ੍ਰਬੰਧਨ ਸਬੰਧੀ ਪੰਜਾਬ ਦੇ ਨੋਡਲ ਅਫਸਰ ਅਤੇ ਖੇਤੀਬਾੜੀ ਵਿਭਾਗ ਦੇ ਸੰਯੁਕਤ ਡਾਇਰੈਕਟਰ ਮਨਮੋਹਨ ਕਾਲੀਆ ਨੇ ਦੱਸਿਆ ਕਿ ਵਿਭਾਗ ਵੱਲੋਂ ਸੂਚਨਾ ਸਿੱਖਿਆ ਸੰਚਾਰ (ਆਈਈਸੀ) ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਏ ਜਾਣ ਦੇ ਮਾੜੇ ਪ੍ਰਭਾਵਾਂ ਤੋਂ ਸੁਚੇਤ ਕੀਤਾ ਜਾ ਸਕੇ।

Punjab Kissan

ਕੇਂਦਰੀ ਮੰਤਰੀ ਵੱਲੋਂ ਸਨਮਾਨਿਤ ਕੀਤੇ ਗਏ ਇਨ੍ਹਾਂ ਕਿਸਾਨਾਂ ਵਿੱਚ ਡਾ. ਹਰਮਿੰਦਰ ਸਿੰਘ ਸਿੱਧੂ (ਜਲਾਲਦੀਵਾਲ, ਜ਼ਿਲ੍ਹਾ ਲੁਧਿਆਣਾ), ਗੁਰਿੰਦਰ ਸਿੰਘ ਗਿੱਲ (ਕਨੋਈ, ਜ਼ਿਲ੍ਹਾ ਸੰਗਰੂਰ), ਜਗਤਾਰ ਸਿੰਘ ਬਰਾੜ (ਮਹਿਮਾ ਸਰਜਾ, ਜ਼ਿਲ੍ਹਾ ਬਠਿੰਡਾ), ਨਰਿੰਦਰ ਸਿੰਘ (ਬੁਹ ਹਵੇਲੀਆਂ. ਜ਼ਿਲ੍ਹਾ ਤਰਨ ਤਾਰਨ), ਸੁਖਜੀਤ ਸਿੰਘ (ਦਿਵਾਲਾ, ਜ਼ਿਲ੍ਹਾ ਲੁਧਿਆਣਾ) , ਭੁਪਿੰਦਰ ਸਿੰਘ (ਬਦਨਪੁਰ, ਜ਼ਿਲ੍ਹਾ ਮੁਹਾਲੀ), ਬੀਰ ਦਲਵਿੰਦਰ ਸਿੰਘ (ਕਲਾ ਮਾਜਰੀ, ਜ਼ਿਲ੍ਹਾ ਪਟਿਆਲਾ), ਬਲਵਿੰਦਰ ਸਿੰਘ (ਘਰਾਂਗਣਾ, ਜ਼ਿਲ੍ਹਾ ਮਾਨਸਾ)

ਗੁਰਦਿਆਲ ਸਿੰਘ (ਸਲੋਪੁਰ, ਜ਼ਿਲ੍ਹਾ ਗੁਰਦਾਸਪੁਰ) ਅਤੇ ਹਰਵਿੰਦਰ ਸਿੰਘ ਬੜਿੰਗ (ਕੋਠੇ ਗੋਬਿੰਦਪੁਰਾ, ਜ਼ਿਲ੍ਹਾ ਬਰਨਾਲਾ) ਸ਼ਾਮਲ ਹਨ। ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਐਨਏਐਸਸੀ ਕੰਪਲੈਕਸ ਵਿਚ ਕਰਵਾਈ ਗਈ ਇਸ ਕੌਮੀ ਕਾਨਫਰੰਸ ਵਿੱਚ ਪੰਜਾਬ ਦੇ 500 ਤੋਂ ਵਧੇਰੇ ਕਿਸਾਨਾਂ ਨੇ ਹਿੱਸਾ ਲਿਆ। ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਖੇਤੀਬਾੜੀ ਵਿਭਾਗ ਪੰਜਾਬ ਤੋਂ ਇਲਾਵਾ ਹੋਰ ਵਿਭਾਗਾਂ ਤੇ ਅਦਾਰਿਆਂ ਦੇ ਮਾਹਿਰਾਂ ਤੇ ਕਿਸਾਨਾਂ ਵੱਲੋਂ ਇਸ ਵਿਸ਼ੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM
Advertisement