
ਖੇਤੀਬਾੜੀ ਮੰਤਰਾਲੇ ਵੱਲੋਂ 14 ਅਕਤੂਬਰ ਨੂੰ ਦਿੱਲੀ ਵਿਖੇ ਰੱਖੀ ਗਈ ਬੈਠਕ
ਚੰਡੀਗੜ੍ਹ: ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕੀਤੇ ਜਾ ਰਹੇ ਕਿਸਾਨ ਅੰਦੋਲਨਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਨੇ ਕਿਸਾਨ ਜਥੇਬੰਦੀਆਂ ਨਾਲ ਕਾਨੂੰਨ ਸਬੰਧੀ ਚਰਚਾ ਕਰਨ ਲਈ ਇਕ ਵਿਸ਼ੇਸ਼ ਬੈਠਕ ਸੱਦੀ ਹੈ।
Letter
ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਨੇ ਇਕ ਚਿੱਠੀ ਜ਼ਰੀਏ ਕਿਸਾਨ ਜਥੇਬੰਦੀਆਂ ਨੂੰ 14 ਅਕਤੂਬਰ ਨੂੰ ਦਿੱਲੀ ਵਿਖੇ ਖੇਤੀਬਾੜੀ ਮੰਤਰਾਲੇ ਦੇ ਦਫ਼ਤਰ ਪਹੁੰਚਣ ਦੀ ਅਪੀਲ ਕੀਤੀ। ਖੇਤੀਬਾੜੀ ਮੰਤਰਾਲੇ ਦੇ ਸਕੱਤਰ ਸੰਜੇ ਅਗਰਵਾਲ ਵੱਲੋਂ ਲਿਖੀ ਗਈ ਇਸ ਚਿੱਠੀ ਵਿਚ ਬੈਠਕ ਲਈ ਸੱਦੇ ਗਏ ਕਿਸਾਨਾਂ ਦੀ ਸੂਚੀ ਵੀ ਦਿੱਤੀ ਗਈ ਹੈ। ਕੇਂਦਰ ਸਰਕਾਰ ਵੱਲੋਂ 29 ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ।
Letter
ਇਸ ਚਿੱਠੀ ਵਿਚ ਲਿਖਿਆ ਗਿਆ ਹੈ ਕਿ, 'ਪੰਜਾਬ ਵਿਚ ਬੀਤੇ ਕਈ ਦਿਨਾਂ ਤੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੰਦੋਲਨ ਜਾਰੀ ਹਨ। ਭਾਰਤ ਸਰਕਾਰ ਖੇਤੀਬਾੜੀ ਨੂੰ ਲੈ ਕੇ ਹਮੇਸ਼ਾਂ ਤੋਂ ਗੰਭੀਰ ਰਹੀ ਹੈ। ਇਸ ਲਈ ਕੇਂਦਰ ਸਰਕਾਰ ਤੁਹਾਡੇ ਨਾਲ ਗੱਲਬਾਤ ਕਰਨਾ ਚਾਹੁੰਦੀ ਹੈ। ਕ੍ਰਿਪਾ ਕਰਕੇ ਮਿਤੀ 14 ਅਕਤੂਬਰ 2020 ਨੂੰ 11,30 ਵਜੇ ਕਮਰਾ ਨੰਬਰ 142, ਖੇਤੀਬਾੜੀ ਮੰਤਰਾਲੇ, ਨਵੀਂ ਦਿੱਲੀ ਵਿਖੇ ਪਹੁੰਚੋ'।
Letter