
ਵਜ਼ੀਫ਼ਾ ਘੁਟਾਲੇ ਨੂੰ ਲੈ ਕੇ ਕੈਪਟਨ ਸਰਕਾਰ ਨੂੰ ਦੱਸਿਆ ਭ੍ਰਿਸ਼ਟ ਸਰਕਾਰ
ਅੰਮ੍ਰਿਤਸਰ: ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਸਰਕਾਰ 'ਤੇ ਵਰ੍ਹਦਿਆਂ ਆਖਿਆ ਕਿ ਕੈਪਟਨ ਸਰਕਾਰ ਕਿੰਨੀ ਭ੍ਰਿਸ਼ਟ ਸਰਕਾਰ ਹੈ, ਇਸ ਦਾ ਅੰਦਾਜ਼ਾ ਵਜ਼ੀਫ਼ਾ ਘੁਟਾਲੇ ਵਿਚ ਸ਼ਾਮਲ ਮੰਤਰੀ ਨੂੰ ਕਲੀਨ ਚਿੱਟ ਦਿੱਤੇ ਜਾਣ ਤੋਂ ਸਾਫ਼ ਜ਼ਾਹਿਰ ਹੋ ਚੁੱਕਿਆ।
Harsimrat Kaur Badal
ਉਨ੍ਹਾਂ ਕਿਹਾ ਕਿ ਇਕੱਲਾ ਵਜ਼ੀਫ਼ਾ ਘੁਟਾਲਾ ਹੀ ਨਹੀਂ ਬਲਕਿ ਕੇਂਦਰ ਵੱਲੋਂ ਆ ਰਹੇ ਸਾਰੇ ਫੰਡਾਂ ਵਿਚ ਇਸ ਸਰਕਾਰ ਵੱਲੋਂ ਘੁਟਾਲਾ ਕੀਤਾ ਜਾ ਰਿਹਾ। ਇਸ ਦੇ ਨਾਲ ਹੀ ਉਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਅਤੇ ਕੈਪਟਨ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ।
Harsimrat Kaur Badal
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਦੀ ਵੀ ਜ਼ਮੀਰ ਮਰ ਗਈ ਹੈ,ਜਿਸ ਨੂੰ ਕਿਸਾਨਾਂ ਦਾ ਦਰਦ ਨਜ਼ਰ ਨਹੀਂ ਆ ਰਿਹਾ। ਦੱਸ ਦਈਏ ਕਿ ਹਰਸਿਮਰਤ ਬਾਦਲ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੰਮ੍ਰਿਤਸਰ ਵਿਖੇ ਪੁੱਜੇ ਹੋਏ ਸਨ।