
ਕਿਸਾਨਾਂ ਨੇ ਕਾਲੇ ਝੰਡੇ ਦਿਖਾ ਕੇ ਕੀਤੀ ਨਾਅਰੇਬਾਜ਼ੀ
ਝੱਜਰ: ਜਿੱਥੇ ਇਕ ਪਾਸੇ ਦੇਸ਼ ਭਰ ਵਿਚ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਉਥੇ ਹੀ ਭਾਜਪਾ ਵੱਲੋਂ ਇਨ੍ਹਾਂ ਕਾਨੂੰਨਾਂ ਦੇ ਸਮਰਥਨ ਵਿਚ ਰੈਲੀਆਂ ਕੱਢੀਆਂ ਜਾ ਰਹੀਆਂ ਹਨ।
PM MODI
ਇਸੇ ਤਰ੍ਹਾਂ ਦੀ ਇਕ ਟ੍ਰੈਕਟਰ ਰੈਲੀ ਭਾਜਪਾ ਵੱਲੋਂ ਹਰਿਆਣਾ ਵਿਚ ਵੀ ਕੱਢੀ ਗਈ, ਜਿਵੇਂ ਹੀ ਭਾਜਪਾ ਦੀ ਇਹ ਰੈਲੀ ਜ਼ਿਲ੍ਹਾ ਝੱਜਰ ਦੇ ਪਿੰਡ ਦੀਘਲ ਵਿਚ ਪੁੱਜੀ, ਵੱਡੀ ਗਿਣਤੀ ਵਿਚ ਕਿਸਾਨਾਂ ਨੇ ਕਾਲੇ ਝੰਡੇ ਦਿਖਾ ਕੇ ਇਸ ਰੈਲੀ ਦਾ ਜ਼ਬਰਦਸਤ ਵਿਰੋਧ ਕੀਤਾ।
Farmers raised black flags
ਇਸ ਦੌਰਾਨ ਸੜਕ ਦੇ ਦੋਵੇਂ ਪਾਸੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਹੋਈ ਸੀ, ਪਰ ਕਿਸਾਨਾਂ ਨੇ ਬਿਨਾਂ ਕਿਸੇ ਦੀ ਪ੍ਰਵਾਹ ਕੀਤਿਆਂ ਖੱਟੜ ਸਰਕਾਰ ਅਤੇ ਪੀਐਮ ਮੋਦੀ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪੁਲਿਸ ਫੋਰਸ ਦੇ ਜਵਾਨ ਲਗਾਤਾਰ ਕਿਸਾਨਾਂ ਨੂੰ ਪਿੱਛੇ ਹਟਾਉਣ ਵਿਚ ਲੱਗੇ ਹੋਏ ਸਨ।
Farmers raised black flags
ਇਸ ਮੌਕੇ ਬੋਲਦਿਆਂ ਹਰਿਆਣਾ ਭਾਜਪਾ ਦੇ ਪ੍ਰਧਾਨ ਓਪੀ ਧਨਖੜ ਨੇ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਕਾਂਗਰਸ ਜਾਣਬੁੱਝ ਕੇ ਕਿਸਾਨਾਂ ਨੂੰ ਭਟਕਾਉਣ ਵਿਚ ਲੱਗੀ ਹੋਈ ਹੈ ਜਦਕਿ ਸਰਕਾਰ ਭਾਜਪਾ ਸਰਕਾਰ ਕਿਸਾਨਾਂ ਦਾ ਇਕ ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ।
ਭਾਵੇਂ ਕਿ ਹਰਿਆਣਾ ਭਾਜਪਾ ਦੇ ਸੁਬਾ ਪ੍ਰਧਾਨ ਓਪੀ ਧਨਖੜ ਵੱਲੋਂ ਇਸ ਟ੍ਰੈਕਟਰ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਸੀ ਪਰ ਕਿਸਾਨਾਂ ਦੇ ਰੋਹ ਨੂੰ ਦੇਖਦੇ ਹੋਏ ਉਹ ਕੁੱਝ ਸਮਾਂ ਹੀ ਟ੍ਰੈਕਟਰ 'ਤੇ ਬੈਠੇ ਅਤੇ ਰੈਲੀ ਦੇ ਚੌਂਕ ਵਿਚ ਪੁੱਜਣ ਤੋਂ ਪਹਿਲਾਂ ਰਫ਼ੂ ਚੱਕਰ ਹੋ ਗਏ।
ਇਸ ਮਗਰੋਂ ਵੀ ਕਿਸਾਨਾਂ ਨੇ ਅਪਣੀ ਨਾਅਰੇਬਾਜ਼ੀ ਜਾਰੀ ਰੱਖੀ। ਇਸ ਤੋਂ ਇਲਾਵਾ ਹਾਂਸੀ ਵਿਚ ਵੀ ਕਿਸਾਨਾਂ ਵੱਲੋਂ ਭਾਜਪਾ ਦੀ ਰੈਲੀ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ।
ਦੱਸ ਦਈਏ ਕਿ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਿਚ ਜ਼ਬਦਸਤ ਰੋਸ ਪਾਇਆ ਜਾ ਰਿਹਾ, ਜਿਸ ਨੂੰ ਲੈ ਕੇ ਦੋਵੇਂ ਸੂਬਿਆਂ ਦੇ ਕਿਸਾਨਾਂ ਵੱਲੋਂ ਥਾਂ 'ਤੇ ਸੜਕਾਂ ਅਤੇ ਰੇਲ ਟ੍ਰੈਕ ਜਾਮ ਕੀਤੇ ਹੋਏ ਨੇ।