
''ਕੁੱਝ ਜ਼ਰੂਰੀ ਵਸਤਾਂ ਨੂੰ ਜਾਣਬੁੱਝ ਕੇ ਰੋਕਣ ਦੀ ਹੋ ਸਕਦੀ ਐ ਕੋਸ਼ਿਸ਼''
ਬਠਿੰਡਾ: ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਵਿਰੁੱਧ ਬਠਿੰਡਾ ਵਿਖੇ ਧਰਨੇ 'ਤੇ ਬੈਠੇ ਲੱਖਾ ਸਿਧਾਣਾ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਤੋੜਨ ਦੀਆਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ
lakha sidhana
ਕਦੇ ਕੋਲਾ ਖ਼ਤਮ ਹੋਣ ਦੀ ਗੱਲ ਆਖ ਕੇ ਲੋਕਾਂ ਨੂੰ ਡਰਾਇਆ ਜਾ ਰਿਹਾ ਕਿ ਇਸ ਨਾਲ ਪੰਜਾਬ ਦੀ ਬਿਜਲੀ ਗੁੱਲ ਹੋ ਜਾਵੇਗੀ। ਲੱਖੇ ਨੇ ਆਖਿਆ ਕਿ ਹੋ ਸਕਦਾ ਸਰਕਾਰ ਵੱਲੋਂ ਕੁੱਝ ਜ਼ਰੂਰੀ ਵਸਤਾਂ ਨੂੰ ਜਾਣਬੁੱਝ ਕੇ ਰੋਕ ਲਿਆ ਜਾਵੇ
lakha sidhana
ਤਾਂ ਜੋ ਲੋਕਾਂ ਨੂੰ ਕਿਸਾਨੀ ਅੰਦੋਲਨ ਦੇ ਵਿਰੁੱਧ ਕੀਤਾ ਜਾ ਸਕੇ ਪਰ ਸਾਨੂੰ ਸਾਰਿਆਂ ਨੂੰ ਇਨ੍ਹਾਂ ਗੱਲਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨਾਲ ਮੌਜੂਦ ਹਰਫ਼ ਚੀਮਾ ਨੇ ਵੀ ਸਾਰਿਆਂ ਨੂੰ ਸੋਸ਼ਲ ਮੀਡੀਆ 'ਤੇ ਕਿਸਾਨੀ ਅੰਦੋਲਨ ਸਬੰਧੀ ਹੈਸ਼ਟੈਗ ਸ਼ੁਰੂ ਕਰਨ ਦੀ ਅਪੀਲ ਕੀਤੀ ਤਾਂ ਜੋ ਇਸ ਆਵਾਜ਼ ਨੂੰ ਇੰਟਰਨੈਸ਼ਨਲ ਪੱਧਰ 'ਤੇ ਉਠਾਇਆ ਜਾ ਸਕੇ।
lakha sidhana
ਦੱਸ ਦੇਈਏ ਕਿ ਟ੍ਰੇਨਾਂ ਨੂੰ ਲੈ ਕੇ ਵੀ ਲੱਖਾ ਸਿਧਾਣਾ ਨੇ ਕਿਸਾਨ ਜਥੇਬੰਦੀਆਂ ਨੂੰ ਵੱਡਾ ਸੁਝਾਅ ਦਿੱਤੀ ਸੀ ਉਨ੍ਹਾਂ ਜਿੱਥੇ ਕਣਕ ਦੀ ਬਿਜਾਈ ਨੂੰ ਦੇਖਦੇ ਹੋਏ ਖ਼ਾਦ ਵਾਲੀਆਂ ਟ੍ਰੇਨਾਂ ਨੂੰ ਲੰਘਣ ਦੀ ਇਜਾਜ਼ਤ ਦੇਣ ਦਾ ਸੁਝਾਅ ਦਿੱਤਾ ਸੀ, ਉਥੇ ਹੀ ਉਨ੍ਹਾਂ ਲੋਕਾਂ ਦਾ ਧੰਨਵਾਦ ਵੀ ਕੀਤਾ ਜੋ ਇਸ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਸਿਆਸੀ ਲੀਡਰਾਂ ਦੇ ਮੁਕੰਮਲ ਬਾਈਕਾਟ ਦਾ ਐਲਾਨ ਕਰ ਚੁੱਕੇ ਹਨ। ਵੇਖੋ ਪੂਰੀ ਵੀਡੀਓ