Farmers News: ਹੱਕੀ ਮੰਗਾਂ ਮਨਵਾਉਣ ਲਈ SKM ਵੱਲੋਂ ਵੱਡੇ ਪ੍ਰਦਰਸ਼ਨ ਦਾ ਐਲਾਨ
Published : Dec 11, 2023, 5:16 pm IST
Updated : Dec 11, 2023, 5:16 pm IST
SHARE ARTICLE
Jagjit Singh Dallewal
Jagjit Singh Dallewal

ਦਿੱਲੀ ਵੱਲ ਕੂਚ ਕਰਨ ਲਈ ਵੀ ਬਣਾਈ ਜਾਵੇਗੀ ਰਣਨੀਤੀ   

Farmers News: -  ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਉੱਤਰੀ ਭਾਰਤ ਦੀਆਂ 18 ਕਿਸਾਨ ਮਜਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ ) ਦੇ ਆਗੂਆਂ ਦਰਮਿਆਨ ਮੀਟਿੰਗ ਹੋਈ। ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋਨਾਂ ਫੋਰਮਾਂ ਤੋਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਭਾਰਤ ਪੱਧਰੀ ਮੰਗਾਂ ਨੂੰ ਲੈ ਕੇ ਜਥੇਬੰਦੀਆ ਨੇ ਕੇਂਦਰ ਸਰਕਾਰ ਕੋਲੋਂ ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਅਤੇ ਦਿੱਲੀ ਮੋਰਚੇ ਦੌਰਾਨ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਵੱਡੇ ਸੰਘਰਸ਼ਾਂ ਦੀ ਤਿਆਰੀ ਕੀਤੀ ਜਾਵੇਗੀ। 2 ਜਨਵਰੀ ਨੂੰ ਮਾਝੇ ਵਿਚ ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਤੇ ਮਾਲਵੇ ਅੰਦਰ ਬਰਨਾਲਾ ਵਿਚ 6 ਜਨਵਰੀ ਨੂੰ ਵੱਡੇ ਇੱਕਠ ਕੀਤੇ ਜਾਣਗੇ। 

ਉਹਨਾਂ ਦੱਸਿਆ ਕਿ ਦੋਨਾਂ ਫੋਰਮਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ ਕਿ ਸਾਰੀਆਂ ਫ਼ਸਲਾਂ ਲਈ ਐਮਐਸਪੀ ਗਰੰਟੀ ਕਨੂੰਨ ਬਣਾ ਕੇ  ਸਾਰੀਆਂ ਫ਼ਸਲਾਂ ਦਾ ਭਾਅ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਹਦਾਇਤਾਂ ਤੇ C 2+ 50% ਫਾਰਮੂਲੇ ਅਨੁਸਾਰ ਦਿੱਤਾ ਜਾਵੇ, ਕਿਸਾਨਾਂ ਅਤੇ ਖੇਤ ਮਜਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ, ਪਿਛਲੇ ਦਿੱਲੀ ਅੰਦੋਲਨ ਦੀਆਂ ਅਧੂਰੀਆਂ ਰਹਿੰਦੀਆਂ ਮੰਗਾਂ ਜਿਵੇਂ ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ਼ ਕੀਤਾ ਜਾਵੇ, ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ, ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕੀਤੀ ਜਾਵੇ, ਸਾਰੇ ਦੋਸ਼ੀਆਂ 'ਤੇ ਬਣਦੀ ਕਾਰਵਾਈ ਕੀਤੀ ਜਾਵੇ

ਅਤੇ ਹੋਏ ਸਮਝੌਤੇ ਅਨੁਸਾਰ ਜ਼ਖ਼ਮੀਆਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ, ਦਿੱਲੀ ਮੋਰਚੇ ਸਮੇਤ ਦੇਸ਼ ਭਰ ਦੇ ਸਾਰੇ ਅੰਦੋਲਨਾਂ ਦੌਰਾਨ ਕੀਤੇ ਗਏ ਹਰ ਤਰ੍ਹਾਂ ਦੇ ਕੇਸ ਰੱਦ ਕੀਤੇ ਜਾਣ, ਅੰਦੋਲਨਾਂ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾਂ ਅਤੇ ਨੌਕਰੀਆਂ ਦਿੱਤੀਆਂ ਜਾਣ ਅਤੇ ਦਿੱਲੀ ਮੋਰਚੇ ਦੇ ਸ਼ਹੀਦੀ ਸਮਾਰਕ ਲਈ ਦਿੱਲੀ ਵਿਚ ਜਗ੍ਹਾ ਦਿੱਤੀ ਜਾਵੇ

 ਬਿਜਲੀ ਸੈਕਟਰ ਨੂੰ ਨਿੱਜੀ ਹੱਥਾਂ ਵਿਚ ਦੇਣ ਵਾਲੇ ਬਿਜਲੀ ਸੋਧ ਬਿੱਲ ਬਾਰੇ ਦਿੱਲੀ ਮੋਰਚੇ ਦੌਰਾਨ ਸਹਿਮਤੀ ਬਣੀ ਸੀ ਕਿ ਖ਼ਪਤਕਾਰ ਨੂੰ ਵਿਸ਼ਵਾਸ ਵਿਚ ਲਏ ਬਿਨਾਂ ਲਾਗੂ ਨਹੀਂ ਕੀਤਾ ਜਾਵੇਗਾ ਪਰ ਆਰਡੀਨੈਂਸਾਂ ਦੁਆਰਾ ਇਸ ਨੂੰ ਪਿਛਲੇ ਦਰਵਾਜ਼ੇ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ, ਇਸ ਨੂੰ ਰੱਦ ਕੀਤਾ ਜਾਵੇ, ਦਿੱਲੀ ਮੋਰਚੇ ਨਾਲ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਸੈਕਟਰ ਨੂੰ ਪ੍ਰਦੂਸ਼ਣ ਕਨੂੰਨ ਵਿਚੋਂ ਬਾਹਰ ਕੀਤਾ ਜਾਵੇ

ਭਾਰਤ ਵਿਸ਼ਵ ਵਪਾਰ ਸੰਸਥਾਂ ਵਿਚੋਂ ਬਾਹਰ ਆਵੇ, ਵਿਦੇਸ਼ਾਂ ਤੋਂ ਖੇਤੀ ਜਿਣਸਾਂ, ਦੁੱਧ ਉਤਪਾਦ, ਫ਼ਲ ਸਬਜ਼ੀਆਂ ਅਤੇ ਮੀਟ ਆਦਿ ਉੱਪਰ ਆਯਾਤ ਡਿਊਟੀ ਘਟ ਕਰਨ ਦੀ ਬਜ਼ਾਏ ਵਧਾਈ ਜਾਵੇ ਅਤੇ ਭਾਰਤ ਦੇ ਕਿਸਾਨਾਂ ਦੀਆ ਫ਼ਸਲਾਂ ਦੀ ਪਹਿਲ ਦੇ ਅਧਾਰ 'ਤੇ ਖਰੀਦ ਕੀਤੀ ਜਾਵੇ, 58 ਸਾਲ ਤੋਂ ਵਧੇਰੇ ਉਮਰ ਦੇ ਕਿਸਾਨ ਅਤੇ ਖੇਤ ਮਜਦੂਰ ਲਈ ਪੈਨਸ਼ਨ ਯੋਜ਼ਨਾ ਲਾਗੂ ਕਰਕੇ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ।

ਖੇਤ ਨੂੰ ਇਕਾਈ ਮੰਨਦੇ ਹੋਏ ਸਰਕਾਰ ਖ਼ੁਦ ਪ੍ਰੀਮੀਅਮ ਭਰਕੇ ਫ਼ਸਲੀ ਬੀਮਾ ਯੋਜਨਾ ਲਾਗੂ ਕਰੇ, ਜ਼ਮੀਨ ਐਕਵਾਇਰ ਕਰਨ ਸਬੰਧੀ 2013 ਦੇ ਐਕਟ ਨੂੰ ਉਸੇ ਰੂਪ ਵਿਚ ਲਾਗੂ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਦੁਆਰਾ ਸੂਬਿਆਂ ਨੂੰ ਜ਼ਮੀਨ ਐਕਵਾਇਰ ਸਬੰਧੀ ਦਿੱਤੇ ਨਿਰਦੇਸ਼ ਰੱਦ ਕੀਤੇ ਜਾਣ। ਇਸ ਮੌਕੇ ਕਿਸਾਨ ਆਗੂ ਗੁਰਿੰਦਰ ਸਿੰਘ ਭੰਗੂ, ਦਲਜੀਤ ਸਿੰਘ ਜੀਤਾ ਫਾਟਵਾ, ਜਸਵਿੰਦਰ ਸਿੰਘ ਲੌਂਗੋਵਾਲ, ਮਨਜੀਤ ਸਿੰਘ ਨਿਆਲ, ਗੁਰਮੀਤ ਸਿੰਘ ਮਾਂਗਟ, ਅਮਰਜੀਤ ਮੋਹੜੀ, ਤੇਜਬੀਰ ਸਿੰਘ, ਗੁਰਵਿੰਦਰ ਸਿੰਘ ਸਦਰਪੁਰਾ, ਕੁਲਵਿੰਦਰ ਸਿੰਘ ਸੋਨੀ ਅਤੇ ਕੰਵਰਦਲੀਪ ਸੈਦੋਲੇਹਲ ਹਾਜ਼ਿਰ ਰਹੇ।

(For more news apart from Farmers News, stay tuned to Rozana Spokesman)
 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement