ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਕਿਸਾਨਾਂ ਦੀਆਂ ਫ਼ਸਲਾਂ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਦੇ ਨਿਰਦੇਸ਼
Published : Apr 12, 2022, 7:13 pm IST
Updated : Apr 12, 2022, 7:13 pm IST
SHARE ARTICLE
Punjab Gau Sewa Commission directs DCs to protect the crops and lives of farmers
Punjab Gau Sewa Commission directs DCs to protect the crops and lives of farmers

ਸਚਿਨ ਸ਼ਰਮਾ ਨੇ ਕਿਹਾ ਕਿ ਮੰਡੀਆਂ ਅਤੇ ਪਿੰਡਾਂ ਵਿੱਚ ਘੁੰਮਦੀਆਂ ਗਾਵਾਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਤਬਾਹ ਕਰ ਰਹੀਆਂ ਹ

 

ਚੰਡੀਗੜ੍ਹ : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਦੀਆਂ ਫ਼ਸਲਾਂ, ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਅਤੇ ਗਊ ਵੰਸ਼ ਦੀ ਸੇਵਾ ਸੰਭਾਲ ਹਰ ਹੀਲੇ ਯਕੀਨੀ ਬਣਾਈ ਜਾਵੇ। ਇਥੇ ਜਾਰੀ ਬਿਆਨ ਵਿੱਚ ਸਚਿਨ ਸ਼ਰਮਾ ਨੇ ਕਿਹਾ ਕਿ ਮੰਡੀਆਂ ਅਤੇ ਪਿੰਡਾਂ ਵਿੱਚ ਘੁੰਮਦੀਆਂ ਗਾਵਾਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਤਬਾਹ ਕਰ ਰਹੀਆਂ ਹਨ, ਜਿਸ ਨਾਲ ਜਿੱਥੇ ਲੋਕਾਂ ਦੇ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ, ਉਥੇ ਸੜਕਾਂ 'ਤੇ ਘੁੰਮਦੀਆਂ ਗਾਵਾਂ ਵੀ ਦੁਰਘਟਨਾਵਾਂ ਦਾ ਕਾਰਨ ਬਣ ਰਹੀਆਂ ਹਨ। ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਨਾਲ ਨਾ ਕੇਵਲ ਲੋਕਾਂ ਦੀ ਜਾਨ ਜਾਂਦੀ ਹੈ, ਸਗੋਂ ਗਾਵਾਂ ਵੀ ਜ਼ਖ਼ਮੀ ਹੋ ਜਾਂਦੀਆਂ ਹਨ।

Sachin Sharma
Sachin Sharma

ਉਨ੍ਹਾਂ ਕਿਹਾ ਕਿ ਗਾਵਾਂ ਧਾਰਮਿਕ ਆਸਥਾ ਦਾ ਪ੍ਰਤੀਕ ਹਨ ਅਤੇ ਇਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹਰ ਇਕ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਗਊ ਸੇਵਾ ਕਮਿਸ਼ਨ ਵੱਲੋਂ ਨੋਟਿਸ ਲੈਂਦਿਆਂ ਖੁਦ ਜ਼ਮੀਨੀ ਪੱਧਰ 'ਤੇ ਜਾ ਕੇ ਸੜਕਾਂ ਤੇ ਘੁੰਮ ਰਹੀਆਂ ਗਊਆਂ ਨੂੰ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਦਾ ਕੰਮ ਕੀਤਾ ਗਿਆ। ਸ਼ਰਮਾ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਹਰ ਸਮੇਂ ਗਊ ਵੰਸ਼ ਦੀ ਸਾਂਭ-ਸੰਭਾਲ ਲਈ ਕੰਮ ਕਰਦਾ ਰਹੇਗਾ। ਉਨ੍ਹਾਂ ਪ੍ਰਸ਼ਾਸਨ ਤੋਂ ਉਮੀਦ ਜਤਾਈ ਕਿ ਪ੍ਰਸ਼ਾਸਨ ਵੱਲੋਂ ਗਊ ਵੰਸ਼ ਦੀ ਸਾਂਭ-ਸੰਭਾਲ ਲਈ ਭਵਿੱਖ ਵਿੱਚ ਯੋਗ ਉਪਰਾਲੇ ਕੀਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement