ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਣਕ ਦੇ ਰੇਟ 'ਚ ਕੱਟ ਦਾ ਸਖ਼ਤ ਵਿਰੋਧ, ਕੀਤਾ ਵੱਡਾ ਐਲਾਨ
Published : Apr 12, 2023, 7:22 pm IST
Updated : Apr 12, 2023, 7:22 pm IST
SHARE ARTICLE
Kisan Mazdoor Sangharsh Committee Meeting
Kisan Mazdoor Sangharsh Committee Meeting

ਕੇਂਦਰ ਵੱਲੋਂ ਸ਼ਰਤਾਂ ਵਾਪਸ ਨਾ ਲੈਣ ’ਤੇ 23 ਅਪ੍ਰੈਲ ਨੂੰ 2 ਦਿਨਾਂ ਰੇਲ ਰੋਕੋ ਮੋਰਚੇ ਦਾ ਐਲਾਨ

 

ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਮੁੱਖ ਦਫਤਰ ਚੱਬਾ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਹੀ ਹੇਠ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਜਿੱਥੇ ਪਿਛਲੇ ਦਿਨੀਂ ਹੋਈ ਗੜੇਮਾਰੀ ਅਤੇ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਕਣਕਾਂ ਅਤੇ ਸਬਜ਼ੀਆਂ ਦਾ ਭਾਰੀ ਨੁਕਸਾਨ ਹੋਇਆ ਹੈ, ਉੱਥੇ ਕੇਂਦਰ ਨੇ ਕਣਕ ਦੇ ਰੇਟ ਵਿਚ ਕੱਟ ਲਗਾ ਕੇ ਦੂਜਾ ਹਮਲਾ ਕੀਤਾ ਹੈ। ਉਹਨਾਂ ਕਿਹਾ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰਨ ਵਾਲੇ ਸਰਕਾਰ ਵਿਚ ਬੈਠੇ ਸਿਆਸਤਦਾਨਾਂ ਵੱਲੋਂ ਕਿਸਾਨਾਂ ਉੱਤੇ ਹਮਲਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਭਾਰਤ ਵਿੱਚ ਪਹਿਲੀ ਵਾਰ ਨਦੀ ਦੇ ਹੇਠਾਂ ਚੱਲੀ ਮੈਟਰੋ ਟਰੇਨ, ਹਾਵੜਾ ਤੋਂ ਕੋਲਕਾਤਾ ਪਹੁੰਚੀ  

ਉਹਨਾਂ ਕਿਹਾ ਕਿ ਪੰਜਾਬ ਅੰਦਰ ਕਣਕ ਦੀ ਕੁੱਲ ਬਿਜਾਈ 34 ਲੱਖ ਹੈਕਟੇਅਰ ਹੈ, ਜਿਸ ਵਿਚੋਂ 14 ਲੱਖ 57 ਹਾਜ਼ਰ ਹੈਕਟੇਅਰ ’ਤੇ ਫਸਲਾਂ ਖਰਾਬ ਹੋ ਚੁੱਕੀਆਂ ਹਨ, ਜਿਸ ਕਾਰਨ 15 % ਤੱਕ ਝਾੜ ਘਟੇਗਾ। ਉਹਨਾਂ ਕਿਹਾ ਕਿ ਸਰਕਾਰ 6-18% ਸੁੰਗੜੇ ਦਾਣੇ ਅਤੇ 10-80% ਬਦਰੰਗੇ ਦਾਣੇ ’ਤੇ 5.31 ਰੁਪਏ ਤੋਂ ਲੈ ਕੇ 31.87 ਰੁਪਏ ਤੱਕ ਪ੍ਰਤੀ ਕੁਇੰਟਲ ਕੱਟ ਕੱਟ ਲਾ ਰਹੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਸ ਦੀ ਸਖਤ ਨਿਖੇਧੀ ਕਰਦੀ ਹੈ। ਕਿਸਾਨ ਆਗੂ ਨੇ ਕਿਹਾ ਕਿ ਇਹਨਾਂ ਸ਼ਰਤਾਂ ਕਾਰਨ ਪਹਿਲਾਂ ਤੋਂ ਆਰਥਿਕ ਮੰਦਹਾਲੀ ਝੱਲ ਰਹੀ ਕਿਸਾਨੀ ਨੂੰ 350 ਕਰੋੜ ਦਾ ਘਾਟਾ ਪਵੇਗਾ ਅਤੇ ਇਸ ਨਾਲ ਕਿਸਾਨ ਮਜ਼ਦੂਰ ਵਰਗ ਵਿਚ ਖੁਦਕੁਸ਼ੀਆਂ ’ਚ ਵਾਧਾ ਹੋ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬ ਦਾ ਨੌਵਾਂ ਟੋਲ ਪਲਾਜ਼ਾ ਬੰਦ, ਇਹ ਬੰਦ ਹੋਣ ਵਾਲਾ ਆਖ਼ਰੀ ਟੋਲ ਪਲਾਜ਼ਾ ਨਹੀਂ: ਮੁੱਖ ਮੰਤਰੀ

ਉਹਨਾਂ ਕਿਹਾ ਕਿ ਸਰਕਾਰ ਤੁਰੰਤ ਇਹਨਾਂ ਸ਼ਰਤਾਂ ਨੂੰ ਵਾਪਸ ਲਵੇ ਅਤੇ ਬੇਮੌਸਮੀ ਬਰਸਾਤ ਦੀ ਮਾਰ ਕਾਰਨ ਘਟੇ ਝਾੜ ਦੀ ਭਰਪਾਈ ਲਈ 300 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬੋਨਸ ਦਿੱਤਾ ਜਾਵੇ। ਉਹਨਾਂ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਮਜ਼ਦੂਰਾਂ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਨਾਲ ਚੱਲ ਰਿਹਾ ਹੈ, ਇਸ ਲਈ ਖੇਤ ਮਜਦੂਰ ਨੂੰ ਉਜਰਤ ਦਾ 50% ਮੁਆਵਜਾ ਦਿੱਤਾ ਜਾਵੇ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਦੱਸਿਆ ਕਿ ਜਥੇਬੰਦੀ ਨੇ 17 ਅਪ੍ਰੈਲ ਨੂੰ ਪੰਜਾਬ ਭਰ ਦੇ ਡੀਸੀ ਦਫਤਰਾਂ ਵਿਚ ਇਹਨਾਂ ਸ਼ਰਤਾਂ ਨੂੰ ਹਟਾਉਣ ਲਈ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਗਿਰਦਾਵਰੀਆਂ ਇਮਾਨਦਾਰੀ ਨਾਲ ਕਰਾਵੇ ਅਤੇ ਪ੍ਰਤੀ ਏਕੜ 50 ਹਾਜ਼ਰ ਮੁਆਵਜ਼ਾ ਦੇਵੇ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ ਘੱਟ ਗਿਣਤੀ ਕਮਿਸ਼ਨ ਦਾ ਸਾਬਕਾ ਮੈਂਬਰ ਤੇ ਉਸ ਦਾ ਪੀਏ 10 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

ਜਥੇਬੰਦੀ ਨੇ ਕਿਹਾ ਕਿ ਜੇਕਰ ਸਰਕਾਰ ਇਹਨਾਂ ਸ਼ਰਤਾਂ ਤੋਂ ਪਿੱਛੇ ਹਟਕੇ ਕਣਕ ਦੀ ਫ਼ਸਲ ਨਹੀਂ ਚੁੱਕਦੀ ਤਾਂ ਜਥੇਬੰਦੀ 24 ਅਪ੍ਰੈਲ ਨੂੰ 2 ਦਿਨਾਂ ਰੇਲ ਰੋਕੋ ਮੋਰਚੇ ’ਤੇ ਜਾਵੇਗੀ| ਇਸ ਮੌਕੇ ਸੂਬਾਈ ਆਗੂ ਸਤਨਾਮ ਸਿੰਘ ਪੰਨੂ, ਗੁਰਬਚਨ ਸਿੰਘ ਚੱਬਾ, ਜਰਮਨਜੀਤ ਸਿੰਘ ਬੰਡਾਲਾ, ਜਸਬੀਰ ਸਿੰਘ ਪਿੱਦੀ, ਸਵਿੰਦਰ ਸਿੰਘ ਚੁਤਾਲਾ, ਗੁਰਲਾਲ ਸਿੰਘ ਪੰਡੋਰੀ, ਜਗਦੀਸ਼ ਸਿੰਘ ਮਨਸਾ, ਸਲਵਿੰਦਰ ਸਿੰਘ ਜਾਣੀਆਂ, ਸਤਨਾਮ ਸਿੰਘ ਮਾਣੋਚਾਹਲ, ਰਣਜੀਤ ਸਿੰਘ ਕਲੇਰ ਬਾਲਾ, ਕੰਵਰਦਲੀਪ ਸੈਦੋਲੇਹਲ ਸਮੇਤ ਵੱਖ ਵੱਖ ਜ਼ਿਲ੍ਹਿਆਂ ਤੋਂ ਪ੍ਰਧਾਨ ਸਕੱਤਰ ਹਾਜ਼ਰ ਰਹੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement