ਪਾਵਰਕਾਮ ਐਕਸੀਅਨ ਦੇ ਦਫ਼ਤਰ ਅੱਗੇ ਲਗਾਇਆ ਪੱਕਾ ਮੋਰਚਾ
Published : Jun 12, 2018, 4:35 am IST
Updated : Jun 12, 2018, 4:35 am IST
SHARE ARTICLE
Farmers Protesting Against The Government.
Farmers Protesting Against The Government.

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਬਲਾਕ ਲਹਿਰਾ ਦੇ ਪਾਵਰਕਾਮ ਦੇ ਐਕਸ਼ੀਅਨ ਦਫ਼ਤਰ ਅੱਗੇ ਪੱਕਾ ਮੋਰਚਾ ਬਲਾਕ.......

ਲਹਿਰਾਗਾਗਾ, : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਬਲਾਕ ਲਹਿਰਾ ਦੇ ਪਾਵਰਕਾਮ ਦੇ ਐਕਸ਼ੀਅਨ ਦਫ਼ਤਰ ਅੱਗੇ ਪੱਕਾ ਮੋਰਚਾ ਬਲਾਕ ਪ੍ਰਧਾਨ ਧਰਮਿੰਦਰ ਪਿਸ਼ੌਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਬਹਾਲ ਸਿੰਘ ਢੀਂਂਢਸਾ ਦੀ ਅਗਵਾਈ ਹੇਠ ਲਾਇਆ ਗਿਆ।  ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰਾਂ ਦੀ ਗਲਤੀ ਕਾਰਨ ਕਿਸਾਨ ਅਤੇ ਮਜ਼ਦੂਰ ਆਏ ਦਿਨ ਖੁਦਕੁਸ਼ੀਆਂ ਕਰ ਰਹੇ ਹਨ। ਸਰਕਾਰ ਨੇ ਹੁਕਮ ਜਾਰੀ ਕੀਤੇ ਹਨ ਕਿ ਖੇਤੀ ਸੈਕਟਰ ਵਾਸਤੇ 20 ਜੂਨ ਨੂੰ ਦੇਣੀ ਹੈ। ਕਿਸਾਨ ਆਗੂਆਂ ਨੇ ਕਿਹਾ 16 ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਜਾਵੇ।

ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮੋਰਚਾ ਉਦੋਂ ਤੱਕ ਚੱਲੇਗਾ ਜਦੋਂ ਬਿਜਲੀ ਦੀ ਸਪਲਾਈ 16 ਘੰਟੇ ਨਹੀਂ ਦਿੱਤੀ ਜਾਵੇਗੀ। ਪਰ ਇਸਦੇ ਉਲਟ ਬਿਜਲੀ ਬੋਰਡ ਨੇ ਸਿਆਸੀ ਲੀਡਰਾਂ, ਸਰਕਾਰੀ ਅਫਸ਼ਰਾਂ, ਸਰਕਾਰੀ ਦਫ਼ਤਰਾਂ ਦੀ ਤਰਫੋਂ ਕਰੋੜਾਂ ਰੁਪਏ ਬਿਲ ਦੇ ਰੂਪ ਵਿਚ ਲੈਣਾ ਹੈ।  ਆਗੂਆਂ ਨੇ ਦਸਿਆ ਕਿ ਕੈਪਟਨ ਦੀ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿਸਾਨਾਂ ਤੇ ਮਜ਼ਦੂਰਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।

ਪਰ ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚ ਬਹੁਤ ਫ਼ਰਕ ਹੈ। ਜੇਕਰ ਸਰਕਾਰ ਆਮ ਲੋਕਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਆਉਣ ਵਾਲੇ ਸਮੇਂ ਵਿੱਚ ਖੁਦਕੁਸ਼ੀਆਂ ਦਾ ਵਧਣਾ ਤੈਅ ਹੈ। ਇਸ ਮੌਕੇ ਬਹਾਦਰ ਸਿੰਘ ਭੁਟਾਲ ਖੁਰਦ, ਲੀਲਾ ਚੋਟੀਆਂ, ਸੂਬਾ ਸਿੰਘ ਸੰਗਤਪੁਰਾ, ਕਰਨੈਲ ਗਨੋਟਾ, ਰਾਮ ਨੰਗਲਾ, ਮੱਖਣ ਪਾਪੜਾ ਆਦਿ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement