CM ਮਾਨ ਨੇ ਕਿਸਾਨਾਂ ਨਾਲ ਇਕ ਹੋਰ ਵਾਅਦਾ ਪੂਰਾ ਕੀਤਾ, ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ
Published : Aug 12, 2022, 7:49 pm IST
Updated : Aug 12, 2022, 7:49 pm IST
SHARE ARTICLE
CM Bhagwant Mann
CM Bhagwant Mann

ਭਗਵੰਤ ਮਾਨ ਨੇ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਵਚਨਬੱਧਤਾ ਦੁਹਰਾਈ

 

ਚੰਡੀਗੜ੍ਹ: ਕਿਸਾਨਾਂ ਨਾਲ ਕੀਤੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਵੀਰਵਾਰ (11 ਅਗਸਤ) ਨੂੰ ਗੰਨਾ ਕਾਸ਼ਤਕਾਰਾਂ ਦੀ 100 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰ ਦਿੱਤੀ ਜੋ ਅੱਜ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਵੀ ਹੋ ਚੁੱਕੀ ਹੈ।
ਮੁੱਖ ਮੰਤਰੀ ਨੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੂਬਾ ਭਰ ਦੀਆਂ ਸਰਕਾਰੀ/ਸਹਿਕਾਰੀ ਖੰਡ ਮਿੱਲਾਂ ਵੱਲ ਕੁੱਲ 295.60 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚੋਂ 100 ਕਰੋੜ ਰੁਪਏ ਸਰਕਾਰ ਵੱਲੋਂ ਲੰਘੀ 29 ਜੁਲਾਈ ਨੂੰ ਅਦਾ ਕੀਤੇ ਗਏ ਸਨ।

Punjab CM Bhagwant Mann makes it to million followers club on TwitterPunjab CM Bhagwant Mann

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਗੰਨਾ ਕਿਸਾਨਾਂ ਦਾ ਹੁਣ ਸ਼ੂਗਰਫੈੱਡ ਵੱਲ 195.60 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਸੀ ਅਤੇ ਉਨ੍ਹਾਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ 100 ਕਰੋੜ ਰੁਪਏ 15 ਅਗਸਤ ਤੱਕ ਜਾਰੀ ਕਰ ਦਿੱਤੇ ਜਾਣਗੇ ਜਦਕਿ ਬਾਕੀ 95.60 ਕਰੋੜ ਰੁਪਏ ਦਾ ਬਕਾਇਆ 7 ਸਤੰਬਰ ਤੱਕ ਨਿਪਟਾ ਦਿੱਤਾ ਜਾਵੇਗਾ। ਇਸੇ ਵਾਅਦੇ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਦੀ ਸਰਕਾਰ ਨੇ ਵੀਰਵਾਰ ਨੂੰ ਸ਼ੂਗਰਫੈੱਡ ਰਾਹੀਂ ਗੰਨਾ ਕਾਸ਼ਤਕਾਰਾਂ ਲਈ 100 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਅਤੇ ਅੱਜ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾਂ ਵੀ ਕਰਵਾ ਦਿੱਤੇ ਹਨ।

Sugarcane Farmers Sugarcane Farmers

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਅਤੇ ਸਹਿਕਾਰੀ ਖੰਡ ਮਿੱਲਾਂ ਦੇ ਸਾਰੇ ਬਕਾਏ ਅਦਾ ਕਰਨ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਦੱਸਿਆ ਕਿ ਫਗਵਾੜਾ ਖੰਡ ਮਿੱਲ ਨੂੰ ਛੱਡ ਕੇ ਬਾਕੀ ਪ੍ਰਾਈਵੇਟ ਖੰਡ ਮਿੱਲਾਂ ਨੇ ਵੀ ਭਰੋਸਾ ਦਿੱਤਾ ਹੈ ਕਿ ਉਹ 7 ਸਤੰਬਰ ਤੱਕ ਕਿਸਾਨਾਂ ਦੇ ਖੰਡ ਮਿੱਲਾਂ ਵੱਲ ਬਕਾਏ ਅਦਾ ਕਰ ਦੇਣਗੀਆਂ।

Sugarcane farmersSugarcane farmers

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ 100 ਕਰੋੜ ਰੁਪਏ ਦੀ ਅਦਾਇਗੀ ਕਰਨ ਨਾਲ ਸੂਬੇ ਵਿਚ ਸਹਿਕਾਰੀ ਖੰਡ ਮਿੱਲਾਂ ਹੁਣ ਤੱਕ ਗੰਨੇ ਦੇ 619.62 ਕਰੋੜ ਰੁਪਏ ਦੇ ਕੁੱਲ ਬਕਾਏ ਵਿੱਚੋਂ 526.27 ਕਰੋੜ ਰੁਪਏ ਦੀ ਅਦਾਇਗੀ ਕਰ ਚੁੱਕੀਆਂ ਹਨ। ਇਹ ਅਦਾਇਗੀ ਸਾਲ 2021-22 ਦੇ ਸੀਜ਼ਨ ਦੀ ਹੈ ਅਤੇ ਸੂਬਾ ਸਰਕਾਰ ਬਕਾਏ ਦੀ ਅਦਾਇਗੀ ਬਿਨਾਂ ਕਿਸੇ ਦੇਰੀ ਤੋਂ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਚਨਬੱਧ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM

400 ਬੱਚਿਆਂ ਦੇ ਮਾਂ-ਪਿਓ ਆਏ ਕੈਮਰੇ ਸਾਹਮਣੇ |Gurdaspur 400 students trapped as floodwaters |Punjab Floods

27 Aug 2025 3:13 PM

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM
Advertisement