ਖ਼ਬਰਾਂ |

ਤਾਜ਼ਾ |

ਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵਜੋਂ ਕਿਸਾਨਾਂ ਦੇ ਖਾਤਿਆਂ ‘ਚ ਪਾਈ ਗਈ 48 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ
Published : Sep 12, 2023, 6:19 pm IST
Updated : Sep 12, 2023, 6:19 pm IST
SHARE ARTICLE
Brahm Shankar Jimpa
Brahm Shankar Jimpa

ਕੁੱਲ 188 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਦੇਣੀ ਜਾਰੀ

 

 

ਚੰਡੀਗੜ੍ਹ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵਜੋਂ 11 ਸਤੰਬਰ ਤੱਕ 48 ਕਰੋੜ 26 ਲੱਖ 62 ਹਜ਼ਾਰ 352 ਰੁਪਏ ਦੀ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ। ਉਨ੍ਹਾਂ ਦਸਿਆ ਕਿ ਮੁੱਖ ਮੰਤਰੀ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਅਤੇ ਹੋਰ ਫਸਲਾਂ ਦੇ ਖਰਾਬੇ ਲਈ ਕਿਸਾਨਾਂ ਨੂੰ ਰਾਹਤ ਰਾਸ਼ੀ ਵਜੋਂ ਦੇਣ ਲਈ 188 ਕਰੋੜ 62 ਲੱਖ 63 ਹਜ਼ਾਰ ਰੁਪਏ ਦੀ ਰਾਸ਼ੀ ਮਾਲ ਵਿਭਾਗ ਨੂੰ ਜਾਰੀ ਕੀਤੀ ਸੀ।

 

ਉਨ੍ਹਾਂ ਦਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਪ੍ਰਤੀ ਏਕੜ 6800 ਰੁਪਏ ਮੁਆਵਜ਼ਾ ਰਾਸ਼ੀ ਦੇ ਰਹੀ ਹੈ। ਜਿੰਪਾ ਨੇ ਦਸਿਆ ਕਿ ਜੁਲਾਈ ਮਹੀਨੇ ਵਿਚ ਹੜ੍ਹਾਂ ਦੇ ਖਤਰੇ ਦੀਆਂ ਰਿਪੋਰਟਾਂ ਮਿਲਦੀ ਸਾਰ ਹੀ 33.50 ਕਰੋੜ ਰੁਪਏ ਅਗੇਤੀ ਰਾਹਤ ਵਜੋਂ ਜਾਰੀ ਕਰ ਦਿਤੇ ਗਏ ਸਨ। ਇਸ ਤੋਂ ਬਾਅਦ ਸਮੇਂ ਸਮੇਂ ‘ਤੇ ਪ੍ਰਭਾਵਤ ਜ਼ਿਲ੍ਹਿਆਂ ਨੂੰ ਰਾਹਤ ਰਾਸ਼ੀ ਜਾਰੀ ਹੁੰਦੀ ਰਹੀ ਹੈ।

 

ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਰਾਹਤ ਰਾਸ਼ੀ ਹੱਕਦਾਰ ਕਿਸਾਨਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਵੰਡੀ ਜਾਵੇ। ਇਸ ਤੋਂ ਇਲਾਵਾ ਮੁਆਵਜ਼ਾ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ ‘ਤੇ ਮੁਆਵਜ਼ਾ ਦਿਤਾ ਜਾਵੇ।

 

ਡਿਪਟੀ ਕਮਿਸ਼ਨਰ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਰਾਹਤ ਰਾਸ਼ੀ ਦੇ ਰਹੇ ਹਨ। ਵੱਖ-ਵੱਖ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਪ੍ਰਭਾਵਤ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਹੁਣ ਤੱਕ 25 ਕਰੋੜ 22 ਲੱਖ 73 ਹਜ਼ਾਰ 942 ਰੁਪਏ ਦੀ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ। ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ 7 ਕਰੋੜ 35 ਲੱਖ 38 ਹਜ਼ਾਰ 856 ਰੁਪਏ, ਫਿਰੋਜ਼ਪੁਰ ‘ਚ 5 ਕਰੋੜ 9 ਲੱਖ 3028 ਰੁਪਏ, ਜਲੰਧਰ ‘ਚ 5 ਕਰੋੜ 6 ਲੱਖ 9285 ਰੁਪਏ, ਤਰਨ ਤਾਰਨ ‘ਚ 5 ਕਰੋੜ 42 ਲੱਖ 44 ਹਜ਼ਾਰ 331 ਰੁਪਏ, ਮਾਨਸਾ ‘ਚ 4 ਕਰੋੜ 74 ਲੱਖ 8871 ਰੁਪਏ, ਫਾਜ਼ਿਲਕਾ ‘ਚ 1 ਕਰੋੜ 36 ਲੱਖ 64 ਹਜ਼ਾਰ 615 ਰੁਪਏ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 1 ਕਰੋੜ 32 ਲੱਖ 16 ਹਜ਼ਾਰ 224 ਰੁਪਏ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ।

 

ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਰਾਹਤ ਰਾਸ਼ੀ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਦੇ ਆਫਤ ਪ੍ਰਬੰਧਨ ਲਈ ਸਥਾਪਤ ਕੀਤੇ ਰਿਲੀਫ ਫੰਡ ਵਿਚ ਕਾਫੀ ਪੈਸਾ ਪਿਆ ਹੈ ਪਰ ਕੇਂਦਰ ਸਰਕਾਰ ਵੱਲੋਂ ਨਿਯਮਾਂ ਵਿਚ ਕੋਈ ਢਿੱਲ ਨਾ ਦਿਤੇ ਜਾਣ ਕਰਕੇ ਸਿਰਫ ਓਨੀ ਰਾਸ਼ੀ ਹੀ ਪ੍ਰਭਾਵਤ ਕਿਸਾਨਾਂ ਨੂੰ ਦਿਤੀ ਜਾ ਰਹੀ ਹੈ ਜਿੰਨੀ ਕੇਂਦਰ ਸਰਕਾਰ ਦੇ ਨਿਯਮ ਆਗਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਬਤ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ ਪਰ ਹਾਲੇ ਤੱਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement