ਕਿਸਾਨਾਂ ਲਈ ਮਿਸਾਲ ਬਣਿਆ ਪਿੰਡ ਸਿੰਘਪੁਰਾ ਦਾ ਅਗਾਂਹਵਧੂ ਕਿਸਾਨ ਕੁਲਵਿੰਦਰ ਸਿੰਘ
Published : Oct 12, 2020, 9:45 am IST
Updated : Oct 12, 2020, 9:45 am IST
SHARE ARTICLE
Straw
Straw

ਪਿਛਲੇ ਪੰਜ ਸਾਲਾਂ 'ਚ ਝੋਨੇ ਦੀ ਪਰਾਲੀ ਨੂੰ ਨਹੀਂ ਲਗਾ ਰਿਹਾ ਅੱਗ

ਐਸ.ਏ.ਐਸ. ਨਗਰ (ਸੁਖਦੀਪ ਸਿੰਘ ਸੋਈ): ਜ਼ਿਲ੍ਹੇ ਦੇ ਬਲਾਕ ਮਾਜਰੀ ਦੇ ਪਿੰਡ ਸਿੰਘਪੁਰਾ ਦਾ ਸਾਬਕਾ ਸਰਪੰਚ ਅਤੇ ਕਿਸਾਨ ਕੁਲਵਿੰਦਰ ਸਿੰਘ ਪਿਛਲੇ ਪੰਜ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਅਤੇ ਝੋਨੇ ਦੀ ਬਿਜਾਈ ਕਰ ਰਿਹਾ ਹੈ ਅਤੇ ਫ਼ਸਲ ਦਾ ਬਹੁਤ ਵਧੀਆ ਝਾੜ ਵੀ ਪ੍ਰਾਪਤ ਕਰ ਰਿਹਾ ਹੈ।

Straw Straw

ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਫ਼ਸਲ ਬੀਜ ਰਿਹਾ ਹੈ ਜਿਸ ਨਾਲ ਸਮੇਂ, ਪਾਣੀ ਅਤੇ ਪੈਸਿਆਂ ਦੀ  ਬੱਚਤ ਹੁੰਦੀ ਹੈ ਅਤੇ ਭੂਮੀ ਦੇ ਜੈਵਿਕ ਤੱਤ ਵੀ ਬਚੇ ਰਹਿੰਦੇ ਹਨ। ਇਹੀ ਕਾਰਨ ਹੈ ਕਿ ਇਹ ਕਿਸਾਨ ਅੱਜ ਆਸ-ਪਾਸ ਦੇ ਦੂਜੇ ਕਿਸਾਨਾਂ ਲਈ  ਪ੍ਰੇਰਣਾ ਸਰੋਤ ਬਣਿਆ ਹੋਇਆ ਹੈ।

Straw fireStraw 

ਕਿਸਾਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤ ਵਿੱਚ ਹੀ ਪ੍ਰਬੰਧਨ ਕਰਦਾ ਹੈ ਅਤੇ ਕਣਕ ਦੀ ਸਿੱਧੀ ਬਿਜਾਈ ਕਰਕੇ  ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਜੋ ਕਿ ਵਾਤਾਵਰਣ ਦੀ ਸੰਭਾਲ ਲਈ ਹਮੇਸ਼ਾ ਤਤਪਰ ਰਹਿੰਦੇ ਹਨ ਨੂੰ ਵਾਤਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਆਪਣਾ ਪੂਰਨ ਸਹਿਯੋਗ ਦੇ ਰਿਹਾ ਹੈ। ਉਸ ਦਾ ਕਹਿਣਾ ਹੈ ਕਿ  ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ-ਸੁਥਰਾ ਬਣਾਉਣ ਵਿੱਚ ਕਿਸਾਨ ਅਹਿਮ ਭੂਮਿਕਾ ਅਦਾ ਕਰ ਸਕਦੇ ਹਨ ।

StrawStraw

ਕਿਸਾਨ ਨੇ ਦੱਸਿਆ ਕਿ ਉਹ 12 ਏਕੜ ਜ਼ਮੀਨ ਵਿੱਚ ਖੇਤੀ ਕਰਦਾ ਹੈ । ਸਾਉਣੀ ਦੇ ਸੀਜ਼ਨ ਦੌਰਾਨ 10 ਏਕੜ ਵਿੱਚ ਝੋਨੇ ਦੀ ਖੇਤੀ ਅਤੇ 02 ਏਕੜ ਵਿੱਚ ਮੱਕੀ ਦੀ ਖੇਤੀ ਕਰ ਰਿਹਾ ਹੈ। ਉਹ ਕਣਕ ਦੀ ਬਿਜਾਈ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ 50 ਫੀਸਦੀ ਸਬਸਿਡੀ ਤੇ ਮਸ਼ੀਨਰੀ ਪ੍ਰਪਤ ਕਰਕੇ ਉਸ ਨਾਲ ਪਰਾਲੀ ਅਤੇ ਉਸ ਦੀ ਰਹਿੰਦ ਖੂਹੰਦ ਦਾ ਖੇਤ ਵਿੱਚ ਹੀ ਪ੍ਰਬੰਧਨ ਕਰਕੇ ਕਰ ਰਿਹਾ ਹੈ।

Punjab FarmerFarmer

ਪਿਛਲੇ ਸਾਲ ਉਸਨੇ ਆਪਣੀ ਜ਼ਮੀਨ ਦੇ ਕੁਝ ਰਕਬੇ ਵਿੱਚ ਝੋਨੇ ਦੇ ਖੜ੍ਹੇ ਮੁੱਢਾ ਵਿੱਚ ਹੀ ਕਣਕ ਦੇ ਬੀਜ ਦਾ ਛੱਟਾ ਦੇਣ ਵਾਲੀ ਵਿਧੀ ਅਪਨਾਈ ਜਿਸ ਨਾਲ ਸਮੇਂ ਸਿਰ ਕਣਕ ਦੀ ਬਿਜਾਈ ਹੋਈ ਅਤੇ ਝਾੜ ਵੀ ਠੀਕ ਰਿਹਾ ।

ਉਸ ਨੇ ਦੱਸਿਆ ਕਿ ਪਰਾਲੀ ਤੇ ਇਸ ਦੀ ਰਹਿੰਦ ਖੂਹੰਦ ਦਾ ਖੇਤ ਵਿੱਚ ਪ੍ਰਬੰਧਨ ਕਰਨ ਨਾਲ ਜ਼ਮੀਨ ਦੀ ਉਪਜਾਊ  ਸ਼ਕਤੀ ਵੱਧਣ ਦੇ ਨਾਲ-ਨਾਲ ਲੇਬਰ  ਅਤੇ ਸਮੇਂ ਦੀ ਬਚਤ ਹੁੰਦੀ ਹੈ ਅਤੇ ਨਦੀਨਾਂ ਦੀ ਸਮੱਸਿਆ  ਵੀ ਘੱਟ ਹੁੰਦੀ ਹੈ। ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਿਸਾਨਾਂ ਨੂੰ ਪਰਾਲੀ ਦਾ ਪ੍ਰਬੰਧਨ ਕਰਨ ਲਈ ਉਨ੍ਹਾਂ ਦੀ ਹਮੇਸ਼ਾਂ ਮੱਦਦ ਕਰਦਾ ਹੈ ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement