ਜੈਵਿਕ ਖੇਤੀ ਦੇ ਨਾਲ-ਨਾਲ ਵਾਤਾਵਰਣ ਨੂੰ ਸਾਫ ਰੱਖਣ 'ਚ ਵੀ ਆਪਣਾ ਯੋਗਦਾਨ ਪਾ ਰਿਹੈ ਇਹ ਕਿਸਾਨ 
Published : Nov 12, 2020, 2:06 pm IST
Updated : Nov 12, 2020, 2:06 pm IST
SHARE ARTICLE
Straw
Straw

ਕਿਸਾਨ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਜੈਵਿਕ ਖ਼ੇਤੀ ਕਰ ਰਿਹਾ ਹੈ

ਚੰਡੀਗੜ੍ਹ - ਅੱਜ ਕੱਲ੍ਹ ਕਈ ਕਿਸਾਨ ਆਪਣੀ ਫਸਲ ਦਾ ਧਿਆਨ ਰੱਖਣ ਦੇ ਨਾਲ-ਨਾਲ ਆਪਣੇ ਵਾਤਾਵਰਣ ਨੂੰ ਵੀ ਦੂਸ਼ਿਤ ਹੋਣ ਤੋਂ ਬਚਾਉਂਦੇ ਹਨ। ਇਸੇ ਤਰ੍ਹਾਂ ਦਾ ਹੀ ਇਕ ਕਿਸਾਨ ਪਿੰਡ ਭਲਵਾਨ ਬਲਾਕ ਧੂਰੀ ਦਾ ਅਗਾਂਹਵਧੂ ਕਿਸਾਨ ਕਰਮਜੀਤ ਸਿੰਘ ਜਿੱਥੇ ਕੁਦਰਤੀ ਖੇਤੀ ਕਰ ਕੇ ਸ਼ੁੱਧ ਅਨਾਜ ਪੈਦਾ ਕਰ ਰਿਹਾ ਹੈ, ਇਸ ਦੇ ਨਾਲ ਹੀ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ 'ਚ ਵੀ ਆਪਣਾ ਯੋਗਦਾਨ ਪਾ ਰਿਹਾ ਹੈ।

Karamjit Singh Karamjit Singh

ਕਰਮਜੀਤ ਨੇ ਦੱਸਿਆ ਕਿ ਉਸ ਨੇ ਖਾਲਸਾ ਕਾਲਜ ਅੰਮ੍ਰਿਤਸਰ ਤੋਂ ਖੇਤੀਬਾੜੀ 'ਚ ਗ੍ਰੈਜੂਏਟ ਦੀ ਡਿਗਰੀ ਹਾਸਲ ਕੀਤੀ ਹੋਈ ਹੈ ਪਰ ਨੌਕਰੀ ਕਰਨ ਦੀ ਬਜਾਏ ਉਸ ਨੇ ਕੁਦਰਤੀ ਅਤੇ ਜੈਵਿਕ ਖੇਤੀ ਕਰਨ ਨੂੰ ਤਰਜੀਹ ਦਿੱਤੀ। ਕਿਸਾਨ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਜੈਵਿਕ ਖ਼ੇਤੀ ਕਰ ਰਿਹਾ ਹੈ ਜਿਸ 'ਚ ਕਣਕ, ਝੋਨਾ, ਸਰੋਂ, ਛੋਲੇ, ਮਸਰ, ਮਟਰ, ਮੂੰਗ ਤੇ ਗੰਨਾ ਆਦਿ ਫਸਲਾਂ ਦੇ ਨਾਲ ਸਬਜ਼ੀਆਂ ਦੀ ਕਾਸ਼ਤ ਵੀ ਕਰਦਾ ਹੈ ਅਤੇ ਇਨ੍ਹਾਂ ਫ਼ਸਲਾਂ ਤੇ ਸਬਜ਼ੀਆਂ ਦਾ ਮੰਡੀਕਰਨ ਨੈਚੂਰਲ ਫਾਰਮਿੰਗ ਗਰੋਅਰ ਗਰੁੱਪ, ਭਲਵਾਨ ਰਾਹੀਂ ਕਰ ਰਿਹਾ ਹੈ।

organic farmingorganic farming

ਇਸ ਗਰੁੱਪ ਵਲੋਂ ਤਿਆਰ ਕੀਤੇ ਜੈਵਿਕ ਉਤਪਾਦਾਂ ਦੀ ਪੈਕਿੰਗ ਕਰਕੇ ਲੋਕਾਂ ਨੂੰ ਵਿਕਰੀ ਕੀਤਾ ਜਾ ਰਿਹਾ ਹੈ। ਜੈਵਿਕ ਖੇਤੀ ਦੇ ਨਾਲ ਕਿਸਾਨ ਵਲੋਂ ਪਿਛਲੇ 13 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਏ ਬਿਨਾਂ ਹੀ ਕਣਕ/ਝੋਨਾ ਅਤੇ ਹੋਰ ਫਸਲਾਂ ਦੀ ਬੀਜਾਈ ਕੀਤੀ ਜਾਂਦੀ ਹੈ।ਇਸ ਸਾਲ ਵੀ ਕਿਸਾਨ ਵਲੋਂ ਝੋਨੇ ਦੀ ਪਰਾਲੀ ਦੀਆਂ ਗੱਠਾ ਬਣਾ ਕੇ ਪਰਾਲੀ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ।

environment environment

ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰਪਾਲ ਸਿਘ ਗਰੇਵਾਲ ਨੇ ਦੱਸਿਆ ਕਿ ਇਹ ਅਗਾਂਹਵਧੂ ਕਿਸਾਨ ਜਿਥੇ ਇੱਕ ਪਾਸੇ ਵਾਤਾਵਰਣ ਦੀ ਸਾਂਭ-ਸੰਭਾਲ 'ਚ ਆਪਣਾ ਯੋਗਦਾਨ ਪਾ ਰਿਹਾ ਹੈ। ਇਸ ਦੇ ਨਾਲ ਹੀ ਦੂਜੇ ਕਿਸਾਨਾਂ ਨੂੰ ਆਪਣੇ ਉਤਪਾਦਾਂ ਦੇ ਸਵੈ-ਮੰਡੀਕਰਨ ਬਾਰੇ ਜਾਗਰੂਕ ਕਰ ਰਿਹਾ ਹੈ।ਮੁੱਖ ਖ਼ੇਤੀਬਾੜੀ ਅਫਸਰ ਨੇ ਦੱਸਿਆ ਕਿ ਇਹ ਕਿਸਾਨ ਵਿਭਾਗ ਵਲੋਂ ਲਾਏ ਜਾਂਦੇ ਕਿਸਾਨ ਸਿਖਲਾਈ ਕੈਂਪਾਂ 'ਚ ਹੋਰ ਕਿਸਾਨਾਂ ਨਾਲ ਆਪਣੇ ਜੈਵਿਕ ਖੇਤੀ ਦੇ ਤਜਰਬੇ ਸਾਂਝੇ ਕਰਦਾ ਹੈ ਅਤੇ ਵਿਭਾਗ ਵਲੋਂ ਸਮੇਂ-ਸਮੇਂ 'ਤੇ ਵੱਖ-ਵੱਖ ਮੰਚਾਂ 'ਤੇ ਇਸ ਕਾਰਜ ਲਈ ਸਨਮਾਨ ਵੀ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement