Farmers Protest 2024: 15 ਮਾਰਚ ਨੂੰ ਬਠਿੰਡਾ ਤੋਂ ਹੋਵੇਗਾ ਦੇਸ਼-ਪੱਧਰੀ ਕਲਸ਼ ਯਾਤਰਾ ਦਾ ਆਗਾਜ਼
Published : Mar 13, 2024, 4:56 pm IST
Updated : Mar 13, 2024, 4:56 pm IST
SHARE ARTICLE
Farmers Protest 2024
Farmers Protest 2024

31 ਮਾਰਚ ਨੂੰ ਮੋਹੜਾ ਮੰਡੀ ਅੰਬਾਲਾ ਵਿਖੇ ਹੋਵੇਗਾ ਸਮਾਗਮ

Farmers Protest: ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਨੇ ਕਿਸਾਨ ਅੰਦੋਲਨ 2 ਦੇ 30ਵੇਂ ਦਿਨ ਅੰਦੋਲਨ ਦੌਰਾਨ ਹੋਏ ਸ਼ਹੀਦ ਕਿਸਾਨ ਸਾਥੀਆਂ ਨੂੰ ਸਮਰਪਿਤ ਅਹਿਮ ਫੈਸਲੇ ਲਏ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਅਮਰਜੀਤ ਸਿੰਘ ਮੋਹੜੀ, ਮਨਜੀਤ ਸਿੰਘ ਘੁਮਾਣ, ਅਭਿਮੰਨਿਊ ਕੋਹਾੜ, ਬਲਦੇਵ ਸਿੰਘ ਸਿਰਸਾ, ਮਲਕੀਤ ਸਿੰਘ ਨੇ ਦਸਿਆ ਕਿ ਸਰਕਾਰ ਵਲੋਂ ਸ਼ਾਂਤਮਈ ਬੈਠੇ ਕਿਸਾਨਾਂ ਉਤੇ ਕੀਤੇ ਜਬਰ ਅਤੇ ਕਤਲੇਆਮ ਨੂੰ ਭਾਰਤ ਭਰ ਵਿਚ ਉਜਾਗਰ ਕਰਨ ਲਈ 15 ਮਾਰਚ ਨੂੰ ਦੋਵਾਂ ਫੋਰਮਾ ਦੇ ਆਗੂ ਸ਼ਹੀਦ ਸ਼ੁਭਕਰਨ ਦੇ ਜੱਦੀ ਪਿੰਡ ਬੱਲੋਂ ਜ਼ਿਲ੍ਹਾ ਬਠਿੰਡਾ ਤੋਂ ਦੇਸ਼ ਪੱਧਰੀ ਸ਼ਹੀਦੀ ਕਲਸ਼ ਯਾਤਰਾ ਦਾ ਆਗਾਜ਼ ਕਰਨਗੇ।

ਇਸ ਦੌਰਾਨ 16 ਮਾਰਚ ਤੋਂ ਹਰਿਆਣਾ ਦੇ ਵੱਖ-ਵੱਖ ਪਿੰਡਾਂ ਵਿਚੋਂ ਕਲਸ਼ ਯਾਤਰਾ ਲੰਘੇਗੀ, ਜਿਸ ਮਗਰੋਂ 22 ਮਾਰਚ ਨੂੰ ਹਿਸਾਰ ਅਤੇ 31 ਮਾਰਚ ਨੂੰ ਅੰਬਾਲਾ ਮੋੜਾਂ ਮੰਡੀ ਵਿਖੇ ਵਿਸ਼ਾਲ ਸ਼ਹੀਦੀ ਸਮਾਗਮ ਕੀਤੇ ਜਾਣਗੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿਤੀ ਜਾਵੇਗੀ। ਕਿਸਾਨ ਆਗੂਆਂ ਨੇ ਹਰਿਆਣਾ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਰਕਾਰ ਵਲੋਂ ਕੀਤੇ ਗਏ ਜਬਰ ਵਿਰੁਧ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ।  

ਪਿਛਲੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 750 ਤੋਂ ਜ਼ਿਆਦਾ ਕਿਸਾਨਾਂ ਅਤੇ ਲਖੀਮਪੁਰ ਖੀਰੀ ਵਿਚ 5 ਮੌਤਾਂ ਨੂੰ ਲੈ ਕੇ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਸਾਨ ਆਗੂਆਂ ਨੇ ਪੁੱਛਿਆ ਕਿ ਘੱਟੋ ਘੱਟ ਸਮਰਥਨ ਮੁੱਲ ਦੀ ਗਾਰੰਟੀ ਦਾ ਕਨੂੰਨ ਬਣਾਉਣ ਲਈ ਹੋਰ ਕਿੰਨੇ ਕਿਸਾਨਾਂ ਨੂੰ ਅਪਣੀ ਕੁਰਬਾਨੀ ਦੇਣੀ ਪਵੇਗੀ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਤੋਂ ਮੁੜ ਅਜੈ ਮਿਸ਼ਰਾ ਟੈਨੀ ਨੂੰ ਟਿਕਟ ਦੇਣਾ ਜਿਥੇ ਭਾਜਪਾ ਦੀ ਕਿਸਾਨਾਂ ਅਤੇ ਕਾਨੂੰਨ ਪ੍ਰਤੀ ਮਾਨਸਿਕਤਾ ਦਰਸਾਉਂਦਾ ਹੈ, ਉਥੇ ਹੀ ਇਹ ਕਿਸਾਨਾਂ ਦੇ ਜ਼ਖਮਾਂ ਉਤੇ ਲੂਣ ਛਿੜਕਣ ਦੇ ਬਰਾਬਰ ਹੈ। 

ਕਿਸਾਨ ਆਗੂਆਂ ਨੇ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਭਾਜਪਾ ਅਤੇ ਭਾਜਪਾ ਗਠਜੋੜ ਦੇ ਮੰਤਰੀਆਂ ਦਾ ਵਿਰੋਧ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹਰੇਕ ਪਿੰਡ ਵਿਚ ਅੰਦੋਲਨ ਦੀਆਂ ਮੰਗਾਂ ਅਤੇ ਸ਼ਹੀਦ ਕਿਸਾਨਾਂ ਦੀਆਂ ਤਸਵੀਰਾਂ ਵਾਲੇ ਹੋਰਡਿੰਗ ਲਗਾਏ ਜਾਣ ਅਤੇ ਭਾਜਪਾ ਆਗੂਆਂ ਤੋਂ ਲੋਕਤੰਤਰੀ ਢੰਗ ਨਾਲ ਸਵਾਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਵਾਲਾਂ ਦੇ ਜਵਾਬ ਨਾ ਮਿਲਣ ’ਤੇ ਸੰਵਿਧਾਨਕ ਤਰੀਕੇ ਨਾਲ ਉਸ ਆਗੂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਜਾਣ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਦੇਸ਼ ਕਿਸਾਨਾਂ ਦੇ ਕਾਤਲਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ।

(For more Punjabi news apart from Farmers Protest 2024: Kalash Yatra will start from Bathinda on March 15, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement