ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ: ਲਾਲ ਚੰਦ ਕਟਾਰੂਚੱਕ
Published : Apr 13, 2022, 8:03 pm IST
Updated : Apr 13, 2022, 8:05 pm IST
SHARE ARTICLE
Lal Chand Kataruchak
Lal Chand Kataruchak

ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿਚ ਨਿਰਵਿਘਨ ਖਰੀਦ ਜਾਰੀ ਹੈ, ਜਿੱਥੇ ਖਰੀਦ ਅਮਲਾ ਕਿਸਾਨਾਂ ਦੀ ਜਿਣਸ ਦੀ ਖਰੀਦ ਵਿਚ ਸਰਗਰਮੀ ਨਾਲ ਜੁਟਿਆ ਹੋਇਆ ਹੈ।

 

ਚੰਡੀਗੜ੍ਹ:  ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿਚ ਨਿਰਵਿਘਨ ਖਰੀਦ ਜਾਰੀ ਹੈ, ਜਿੱਥੇ ਖਰੀਦ ਅਮਲਾ ਕਿਸਾਨਾਂ ਦੀ ਜਿਣਸ ਦੀ ਖਰੀਦ ਵਿਚ ਸਰਗਰਮੀ ਨਾਲ ਜੁਟਿਆ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅੱਜ ਖਰੀਦ ਅਮਲੇ ਦੀ ਸਾਂਝੀ ਤਾਲਮੇਲ ਕਮੇਟੀ ਦੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਗਿਆ ਅਤੇ ਖਰੀਦ ਕਾਰਜ ਨਿਰਵਿਘਨ ਜਾਰੀ ਰਹੇ। 

Lal Chand KataruchakLal Chand Kataruchak

ਸੁੱਕੇ ਅਨਾਜ ਲਈ ਮਾਪਦੰਡਾਂ ਵਿਚ ਸੋਧ ਬਾਰੇ ਇਕ ਸਵਾਲ ਦੇ ਜਵਾਬ ਵਿਚ ਮੰਤਰੀ ਨੇ ਕਿਹਾ ਕਿ ਇਸ ਦੇ ਮੁਲਾਂਕਣ ਲਈ ਗਠਿਤ ਕੇਂਦਰੀ ਟੀਮਾਂ ਸੂਬੇ ਵਿਚ ਪਹੁੰਚ ਗਈਆਂ ਹਨ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਭਲਕੇ ਸੌਂਪੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਰਾਜ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਨ੍ਹਾਂ ਟੀਮਾਂ ਨੂੰ ਹਰ ਸੰਭਵ ਸਹਿਯੋਗ ਦੇਣ ਤਾਂ ਜੋ ਉਹ ਆਪਣੀ ਰਿਪੋਰਟ ਜਲਦੀ ਤੋਂ ਜਲਦੀ ਪੇਸ਼ ਕਰਨ ਦੇ ਯੋਗ ਹੋ ਸਕਣ।

Procurement agencies decide to resume procurement of wheatProcurement of wheat

ਜ਼ਿਕਰਯੋਗ ਹੈ ਕਿ ਜ਼ਿਆਦਾ ਗਰਮੀ ਕਾਰਨ ਕਈ ਥਾਵਾਂ 'ਤੇ ਕਣਕ ਦਾ ਦਾਣਾ ਸੁੰਗੜ ਗਿਆ ਹੈ ਅਤੇ ਕੁਝ ਮੰਡੀਆਂ 'ਚ ਆ ਰਹੇ ਅਨਾਜ 'ਚ 6 ਫੀਸਦੀ ਦੇ ਮਾਪਦੰਡ ਤੋਂ ਵੱਧ ਦਾਣਾ ਸੁੰਗੜਿਆ ਹੋਇਆ ਹੈ। ਖੁਰਾਕ ਅਤੇ ਜਨਤਕ ਵੰਡ ਵਿਭਾਗ, ਭਾਰਤ ਸਰਕਾਰ ਦੁਆਰਾ ਗਠਿਤ ਕੀਤੀਆਂ ਟੀਮਾਂ ਤੋਂ ਮੰਡੀਆਂ ਵਿੱਚ ਸੁੰਗੜੇ ਹੋਏ ਅਨਾਜ ਦੀ ਆਮਦ ਦੀ ਸੀਮਾ ਦਾ ਮੁਲਾਂਕਣ ਕਰਨ ਦੀ ਉਮੀਦ ਕੀਤੀ ਜਾਂਦੀ ਹੈ ਜੋ ਕਿ ਵਿਸ਼ੇਸ਼ਤਾਵਾਂ ਵਿੱਚ ਢੁਕਵੀਂ ਢਿੱਲ ਬਾਰੇ ਅੰਤਿਮ ਫੈਸਲਾ ਲੈਣ ਵਿੱਚ ਭਾਰਤ ਸਰਕਾਰ ਦੀ ਮਦਦ ਕਰੇਗੀ। 

Procurement of wheatProcurement of wheat

ਮੰਤਰੀ ਨੇ ਦੁਹਰਾਇਆ ਕਿ ਅਨਾਜ ਦੀ ਦਿੱਖ ਵਿੱਚ ਕਿਸੇ ਵੀ ਤਬਦੀਲੀ ਲਈ ਕਿਸਾਨ ਨੂੰ ਜ਼ਿੰਮੇਵਾਰ ਠਹਿਰਾਉਣਾ ਬੇਇਨਸਾਫ਼ੀ ਹੈ, ਖਾਸ ਕਰਕੇ ਜਦੋਂ ਅਜਿਹੀਆਂ ਤਬਦੀਲੀਆਂ ਕੁਦਰਤੀ ਕਾਰਨਾਂ ਦੁਆਰਾ ਮਨੁੱਖੀ ਕੰਟਰੋਲ ਤੋਂ ਬਾਹਰ ਹੁੰਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਲੋੜੀਂਦੀ ਢਿੱਲ ਦੇਣ ਤੱਕ ਸਬਰ ਰੱਖਣ ਦੀ ਅਪੀਲ ਕੀਤੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement