ਖ਼ਬਰਾਂ |

ਤਾਜ਼ਾ |

ਅੰਮ੍ਰਿਤਸਰ ਦੀ ਭਗਤਾਂ ਵਾਲਾ ਦਾਣਾ ਮੰਡੀ ’ਚ ਖਰੀਦ ਪ੍ਰਬੰਧਾਂ ਦੀ ਕਮੀ ’ਤੇ ਕਿਸਾਨ ਆਗੂਆਂ ਦੀ ਚਿੰਤਾ
Published : Apr 13, 2026, 4:40 pm IST
Updated : Apr 13, 2026, 4:40 pm IST
SHARE ARTICLE
Farmer leaders concerned over lack of procurement arrangements at Bhagtanwala Grain Market in Amritsar
Farmer leaders concerned over lack of procurement arrangements at Bhagtanwala Grain Market in Amritsar

ਇੰਸਪੈਕਟਰਾਂ ਦੀ ਹੜਤਾਲ ਕਾਰਨ ਰੁਕੀ ਕਣਕ ਖਰੀਦ, ਕਿਸਾਨ ਪ੍ਰੇਸ਼ਾਨ

ਅੰਮ੍ਰਿਤਸਰ: ਅੰਮ੍ਰਿਤਸਰ ਦੀ ਭਗਤਾਂ ਵਾਲਾ ਦਾਣਾ ਮੰਡੀ ਵਿੱਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਆਪਣੇ ਸਾਥੀਆਂ ਸਮੇਤ ਪਹੁੰਚੇ। ਇਸ ਦੌਰੇ ਦੌਰਾਨ ਉਨ੍ਹਾਂ ਨੇ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੌਕੇ ‘ਤੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਕੀਤੀ। ਪੰਧੇਰ ਨੇ ਕਿਹਾ ਕਿ ਮਾਝੇ ਦੀ ਇਹ ਸਭ ਤੋਂ ਵੱਡੀਆਂ ਮੰਡੀਆਂ ਵਿੱਚੋਂ ਇੱਕ ਹੈ ਅਤੇ ਇਸ ਸਮੇਂ ਇੱਥੇ ਵੱਡੀ ਗਿਣਤੀ ਵਿੱਚ ਕਿਸਾਨ ਆਪਣੀ ਕਣਕ ਲੈ ਕੇ ਆ ਰਹੇ ਹਨ। ਉਨ੍ਹਾਂ ਦੇ ਅਨੁਸਾਰ ਕਣਕ ਦੀ ਗੁਣਵੱਤਾ ਠੀਕ ਲੱਗ ਰਹੀ ਹੈ ਅਤੇ ਕਿਸੇ ਵੱਡੀ ਸਮੱਸਿਆ ਦੇ ਸੰਕੇਤ ਨਹੀਂ ਮਿਲੇ।

ਕਿਸਾਨਾਂ ਨਾਲ ਗੱਲਬਾਤ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸਰਕਾਰੀ ਖਰੀਦ ਪ੍ਰਕਿਰਿਆ ਅਜੇ ਤੱਕ ਢੰਗ ਨਾਲ ਸ਼ੁਰੂ ਨਹੀਂ ਹੋਈ। ਕਿਸਾਨਾਂ ਨੇ ਦੱਸਿਆ ਕਿ ਇੰਸਪੈਕਟਰਾਂ ਦੀ ਹੜਤਾਲ ਕਾਰਨ ਖਰੀਦ ਰੁਕੀ ਹੋਈ ਹੈ, ਜਿਸ ਨਾਲ ਉਹ ਮੰਡੀਆਂ ਵਿੱਚ ਕਈ ਦਿਨਾਂ ਤੋਂ ਚੱਕਰ ਕੱਟ ਰਹੇ ਹਨ। ਇਸ ਦੇ ਉਲਟ ਕੁਝ ਨਿੱਜੀ ਖਰੀਦਦਾਰ ਘੱਟ ਰੇਟਾਂ ‘ਤੇ ਕਣਕ ਖਰੀਦ ਰਹੇ ਹਨ, ਜਿਸ ਨਾਲ ਕਿਸਾਨਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ।

ਮੀਡੀਆ ਨਾਲ ਗੱਲ ਕਰਦੇ ਹੋਏ ਪੰਧੇਰ ਨੇ ਸਰਕਾਰ ‘ਤੇ ਤਿੱਖੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਸਰਕਾਰ ਨੇ 1 ਅਪ੍ਰੈਲ ਤੋਂ ਖਰੀਦ ਸ਼ੁਰੂ ਹੋਣ ਦੇ ਦਾਅਵੇ ਕੀਤੇ ਸਨ, ਪਰ ਮੰਡੀ ਵਿੱਚ ਨਾ ਤਾਂ ਬਾਰਦਾਨਾ ਨਜ਼ਰ ਆ ਰਿਹਾ ਹੈ ਅਤੇ ਨਾ ਹੀ ਕੋਈ ਢੰਗ ਦੇ ਪ੍ਰਬੰਧ। ਉਨ੍ਹਾਂ ਨੇ ਦੱਸਿਆ ਕਿ ਮੰਡੀ ਵਿੱਚ ਪਾਣੀ, ਸਫਾਈ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਦੀ ਵੀ ਕਮੀ ਹੈ, ਜੋ ਕਿ ਕਿਸਾਨਾਂ ਲਈ ਵੱਡੀ ਮੁਸ਼ਕਲ ਬਣੀ ਹੋਈ ਹੈ।

ਪੰਧੇਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਹੀ ਇੰਸਪੈਕਟਰਾਂ ਨਾਲ ਗੱਲਬਾਤ ਕਰਕੇ ਹੜਤਾਲ ਖਤਮ ਨਾ ਕਰਵਾਈ ਅਤੇ ਖਰੀਦ ਪ੍ਰਕਿਰਿਆ ਸ਼ੁਰੂ ਨਾ ਕੀਤੀ, ਤਾਂ ਸੰਘਰਸ਼ ਕਮੇਟੀ ਵੱਲੋਂ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਪਹਿਲਾਂ ਹੀ ਕਿਸਾਨਾਂ ਨੂੰ ਨੁਕਸਾਨ ਹੋ ਚੁੱਕਾ ਹੈ, ਇਸ ਲਈ ਸਰਕਾਰ ਨੂੰ ਸੰਵੇਦਨਸ਼ੀਲ ਹੋ ਕੇ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement