ਕਿਸਾਨਾਂ ਨਾਲ ਹੋ ਰਹੀ ਲੁੱਟ, ਝੋਨੇ ਦੇ ਬੀਜਾਂ ਨੂੰ ਵੱਧ ਰੇਟਾਂ ਤੇ ਵੇਚਿਆ ਜਾ ਰਿਹੈ
Published : May 13, 2020, 12:48 pm IST
Updated : May 13, 2020, 12:49 pm IST
SHARE ARTICLE
Photo
Photo

ਲੌਕਡਾਊਨ ਵਿਚ ਜਿੱਥੇ ਪਹਿਲਾਂ ਹੀ ਕਿਸਾਨਾਂ ਦਾ ਇਨ੍ਹਾਂ ਨੁਕਾਸਾਨ ਹੋ ਰਿਹਾ ਹੈ ਉਥੇ ਹੁਣ ਕਿਸਾਨਾਂ ਨੂੰ ਝੋਨੇ ਦੇ ਬੀਜਾਂ ਦੀਆਂ ਕੀਮਤਾਂ ਨੂੰ ਵਧਾ ਕੇ ਵੇਚਿਆ ਜਾ ਰਿਹਾ ਹੈ

ਲੁਧਿਆਣਾ : ਕਰੋਨਾ ਵਾਇਰਸ ਦੇ ਕਾਰਨ ਲੱਗੇ ਲੌਕਡਾਊਨ ਵਿਚ ਜਿੱਥੇ ਪਹਿਲਾਂ ਹੀ ਕਿਸਾਨਾਂ ਦਾ ਇਨ੍ਹਾਂ ਨੁਕਾਸਾਨ ਹੋ ਰਿਹਾ ਹੈ ਉਥੇ ਹੀ ਹੁਣ ਕਿਸਾਨਾਂ ਨੂੰ ਝੋਨੇ ਦੇ ਬੀਜਾਂ ਦੀਆਂ ਕੀਮਤਾਂ ਨੂੰ ਵਧਾ ਕੇ ਵੇਚਿਆ ਜਾ ਰਿਹਾ ਹੈ। ਅਜਿਹਾ ਇਕ ਮਾਮਲੇ ਲੁਧਿਆਣਾ ਵਿਚ ਸਾਹਮਣੇ ਆਇਆ ਹੈ ਜਿੱਥੇ ਇਕ ਕਿਸਾਨ ਵੱਲੋਂ ਡਿਪਟੀ ਕਮਿਸ਼ਨਰ ਕੋਲ ਸ਼ਿਕਾਇਤ ਕੀਤੀ ਗਈ ਸੀ। ਜਿਸ ਤੋਂ ਬਾਅਦ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਗੇਟ ਨੂੰਬਰ 1 ਸਾਹਮਣੇ ਪੈਂਦੇ ਬਰਾੜ ਬੀਜ ਸਟੋਰ ਦੇ ਛਾਪਾ ਮਾਰਿਆ ਗਿਆ।

photophoto

ਜਿਸ ਤੋਂ ਬਾਅਦ ਟੀਮ ਨੇ ਬੀਜ ਦੇ ਨਮੂਨੇ, ਬਿੱਲ ਬੁੱਕਾਂ ਤੇ ਹੋਰ ਦਸਤਾਵੇਜਾਂ ਤੇ ਕਬਜਾ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਇਸ ਸਬੰਧ ਕੇਸ ਪੁਲਿਸ ਕੋਲ ਦਰਜ਼ ਕਰਵਾਇਆ। ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਮੁਤਾਬਕ ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਸਨ ਕਿ ਇਸ ਸਟੋਰ ਮਾਲਕ ਵੱਲੋਂ ਕਿਸਾਨਾਂ ਨੂੰ ਵੱਧ ਰੇਟ ’ਤੇ ਜਾਅਲੀ ਬੀਜ ਵੇਚੇ ਜਾ ਰਹੇ ਹਨ। ਇਸ ਸਬੰਧੀ ਇੱਕ ਕਿਸਾਨ ਵੱਲੋਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੂੰ ਲਿਖ਼ਤੀ ਸ਼ਿਕਾਇਤ ਵੀ ਕੀਤੀ ਗਈ ਸੀ

photophoto

ਕਿ ਉਸ ਨੂੰ ਪੀਆਰ 128 ਕਿਸਮ 200 ਰੁਪਏ ਪ੍ਰਤੀ ਕਿਲੋ ਵੇਚੀ ਗਈ ਹੈ। ਜ਼ਿਕਰਯੋਗ ਹੈ ਕਿ ਡੀਸੀ (DC) ਨੇ ਇਸ ਸ਼ਿਕਾਇਤ ਦੀ ਪੜਤਾਲ ਕਰਨ ਲਈ ਮੁੱਖ ਖੇਤੀਬਾੜੀ ਅਫਸਰ ਨੂੰ ਹਦਾਇਤ ਦਿੱਤੀ ਸੀ। ਜਿਸ ਤੋਂ ਬਾਅਦ ਖੇਤੀਬਾੜੀ ਵਿਭਾਗ ਦੇ ਵੱਲੋਂ ਛਾਪਾ ਮਾਰ ਪੀਆਰ 128,129 ਕਿਸਮਾਂ, ਮੌਕੇ ਦੇ ਬੀਜਾਂ ਦੇ ਨਮੂਨੇ ਲਏ ਅਤੇ ਬਿੱਲ ਬੁੱਕਾਂ ਬਰਾਮਦ ਕੀਤੀਆਂ। ਇਸ ਸਬੰਧੀ ਹੁਣ ਪੁਲਿਸ ਵੱਲੋਂ ਧਾਰਾ 420 ਦੇ ਤਹਿਤ ਕਾਰਵਾਈ ਆਰੰਭ ਕੀਤੀ ਗਈ ਹੈ। ਦੱਸ ਦੱਈਏ ਕਿ ਉਧਰ ਲੋਕ ਇੰਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖੇਤੀਬਾੜੀ ਵਿਭਾਗ ਨੂੰ ਲਿਖਤੀ ਪੱਤਰ ਲਿਖ ਕੇ ਇਹ ਮੰਗ ਕੀਤੀ ਗਈ ਹੈ

lockdownlockdown

ਕਿ ਝੋਨੇ ਦੇ ਬੀਜਾਂ ਦੀ ਇਸ ਕਾਲਾਬਜ਼ਾਰੀ ਨੂੰ ਰੋਕਿਆ ਜਾਵੇ ਅਤੇ ਸਰਕਾਰ ਵੱਲੋਂ ਹੀ ਇਨ੍ਹਾਂ ਬੀਜਾਂ ਦੀਆਂ ਕੀਮਤਾਂ ਦੇ ਰੇਟ ਤੈਅ ਕੀਤੇ ਜਾਣ। ਬੈਂਸ ਨੇ ਦੱਸਿਆ ਕਿ ਲੌਕਡਾਊਨ ਦੇ ਵਿਚ ਕਰਕੇ ਝੋਨੇ ਦਾ ਬੀਜ ਪਹਿਲਾਂ ਬਾਜ਼ਾਰ ਵਿੱਚ 40 ਤੋਂ 45 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਕਿਸਾਨਾਂ ਨੂੰ ਮਿਲਣ ਵਾਲਾ ਬੀਜ ਹੁਣ 125 ਤੋਂ 150 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਮਿਲ ਰਿਹਾ ਹੈ। ਇਸੇ ਨਾਲ ਉਨ੍ਹਾਂ ਕਿਹਾ ਕਿ ਜੇਕਰ ਇਹ ਕਾਲਾਬਜ਼ਾਰੀ ਨਾ ਰੋਕੀ ਗਈ ਤਾਂ ਆਉਂਣ ਵਾਲੇ ਦਿਨਾਂ ਵਿਚ ਉਨ੍ਹਾਂ ਦੀ ਪਾਰਟੀ ਕਿਸਾਨਾਂ ਨੂੰ ਨਾਲ ਲੈ ਕੇ ਬੀਜ ਵੇਚਣ ਵਾਲੇ ਇਨ੍ਹਾਂ ਦੁਕਾਨਦਾਰਾਂ ਦੀਆਂ ਦੁਕਾਨਾਂ ਤੇ ਖੁਦ ਛਾਪੇਮਾਰੀ ਕਰਨਗੇ।

FarmerFarmer

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement