ਕਿਸਾਨ ਮੌਸਮ ਨੂੰ ਦੇਖਦੇ ਹੋਏ ਫਸਲਾ ਨੂੰ ਪਾਣੀ ਦੇਣ, ਪੰਜਾਬ ਐਗਰੀਕਲਚਰ ਯੂਨੀਵਰਸਟੀ ਨੇ ਦਿੱਤੀ ਸਲਾਹ
Published : Jun 13, 2018, 5:11 pm IST
Updated : Jun 13, 2018, 5:11 pm IST
SHARE ARTICLE
crops
crops

ਪੰਜਾਬ ਵਿਚ ਆਉਣ ਵਾਲੇ 2-3 ਦਿਨ੍ਹਾਂ ਦੌਰਾਨ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ। ਅਗਲੇ ਦੋ ਦਿਨ੍ਹਾਂ ਦਾ ਮੌਸਮ: ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ....

ਲੁਧਿਆਣਾ, ( ਆਰ. ਪੀ. ਸਿੰਘ ) ਪੰਜਾਬ ਵਿਚ ਆਉਣ ਵਾਲੇ 2-3 ਦਿਨ੍ਹਾਂ ਦੌਰਾਨ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ। ਅਗਲੇ ਦੋ ਦਿਨ੍ਹਾਂ ਦਾ ਮੌਸਮ: ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਅਨੁਮਾਨ।ਇਨਾਂ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 34-43 ਅਤੇ ਘੱਟ ਤੋਂ ਘੱਟ ਤਾਪਮਾਨ 22-30 ਡਿਗਰੀ ਸਂਟੀਗਰੇਡ ਰਹਿਣ ਦਾ ਅਨੁਮਾਨ ਹੈ।ਇਨ੍ਹਾਂ ਦਿਨਾਂ ਵਿੱਚ ਹਵਾ ਵਿੱਚ ਵੱਧ ਤੋਂ ਵੱਧ ਨਮੀ 45-65% ਅਤੇ ਘੱਟ ਤੋਂ ਘੱਟ ਨਮੀ 25-43% ਤੱਕ ਰਹਿਣ ਦਾ ਅਨੁਮਾਨ ਹੈ।ਆਉਣ ਵਾਲੇ ਦਿਨ੍ਹਾਂ ਵਿੱਚ ਖੁਸ਼ਕ ਮੌਸਮ ਅਤੇ ਤਾਪਮਾਨ ਦੇ ਵੱਧਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਕਿਸਾਨ ਵੀਰਾਂ ਨੂੰ ਫਸਲਾਂ ਨੂੰ ਲੋੜ ਅਨੁਸਾਰ ਪਾਣੀ ਲਾਉਣ ਦੀ ਸਲਾਹ ਦਿੱਤੀ ਜਾਂਦੀ ਹੈ।

wateringwateringਇਨ੍ਹਾਂ ਦਿਨਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਲਈ ਘੱਟ ਸਮਾਂ ਲੈਣ ਵਾਲੀ ਪੀ ਆਰ 126 ਕਿਸਮ ਦੀ ਬਿਜਾਈ ਖਤਮ ਕਰ ਲਵੋ।ਨਦੀਨਾਂ ਦੀ ਰੋਕਥਾਮ ਲਈ 1ਲਿਟਰ ਸਟੋਂਪ ਨੂੰ 200 ਲਿਟਰ ਪਾਣੀ ਵਿੱਚ ਪਾ ਕੇ ਬਿਜਾਈ ਤੋਂ ਦੋ ਦਿਨ੍ਹਾਂ ਦੇ ਅੰਦਰ-ਅੰਦਰ ਗਿੱਲੇ ਖੇਤ ਵਿੱਚ ਹੀ ਛਿੜਕਾ ਕਰੋ।ਬਾਸਮਤੀ ਦੀਆਂ ਕਿਸਮਾਂ, ਪੰਜਾਬ ਬਾਸਮਤੀ 5, ਪੰਜਾਬ ਬਾਸਮਤੀ 4, ਪੰਜਾਬ ਬਾਸਮਤੀ 3, ਪੰਜਾਬ ਬਾਸਮਤੀ 2 ਅਤੇ ਪੂਸਾ ਬਾਸਮਤੀ 1121 ਦੀ ਪਨੀਰੀ ਦੀ ਬੀਜਾਈ ਜੂਨ ਦੇ ਪਹਿਲੇ ਪੰਦਰਵਾੜੇ ਕਰ ਲਵੋ ।ਝੋਨੇ ਦੀ ਪਨੀਰੀ ਦੀ ਲਵਾਈ 20 ਜੂਨ ਤੋਂ ਸ਼ੁਰੂ ਕਰੋ । ਨਰਮੇ ਨੂੰ ਪਹਿਲਾ ਪਾਣੀ ਬਿਜਾਈ ਤੋਂ 4-6 ਹਫਤੇ ਬਾਅਦ ਦਿਉ। ਨਰਮੇ ਦੇ ਖੇਤਾਂ ਵਿੱਚ ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਖਾਲੀ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਭੂਮੀ ਵਿੱਚੋਂ ਚਿੱਟੀ ਮੱਖੀ ਦੇ ਬਦਲਵੇਂ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਧਤੂਰਾ, ਭੰਗ ਆਦਿ ਨੂੰ ਨਸ਼ਟ ਕਰੋ।

fieldfieldਨਰਮੇ ਤੋਂ ਇਲਾਵਾ ਚਿੱਟੀ ਮੱਖੀ ਦਾ ਹਮਲਾ ਹੋਰ ਫਸਲਾਂ ਜਿਵੇਂ ਕਿ ਬੈਂਗਣ, ਟਮਾਟਰ, ਮਿਰਚਾਂ, ਮੂੰਗੀ, ਮਾਂਹ ਆਦਿ ਤੇ ਵੀ ਪਾਇਆ ਜਾਂਦਾ ਹੈ, ਇਸ ਵਾਸਤੇ ਇਨ੍ਹਾਂ ਫਸਲਾਂ ਦਾ ਲਗਾਤਾਰ ਸਰਵੇਖਣ ਕਰੋ ਅਤੇ ਲੋੜ ਮੁਤਾਬਿਕ ਇਸ ਦੀ ਰੋਕਥਾਮ ਵੀ ਕਰੋ। ਖੇਤਾਂ ਦੇ ਆਲੇ ਦੁਆਲੇ ਨਦੀਨਾਂ ਦੀ ਰੋਕਥਾਮ ਕਰੋ ਤਾਂ ਜੋ ਮਿਲੀਬੱਗ ਇਨ੍ਹਾਂ ਨਦੀਨਾਂ ਤੇ ਆਪਣਾ ਵਾਧਾ ਨਾ ਕਰ ਸਕੇ ਅਤੇ ਫ਼ਸਲ ਇਸ ਦੇ ਹਮਲੇ ਤੋਂ ਬਚੀ ਰਹੇ।ਇਨ੍ਹਾਂ ਦਿਨ੍ਹਾਂ ਵਿੱਚ ਛੋਟੇ ਬੂਟਿਆਂ ਨੂੰ ਗਰਮੀ ਦੇ ਪ੍ਰਕੋਪ ਤੋਂ ਬਚਾਉਣ ਲਈ ਉਪਰ ਕੁੱਲੀਆਂ ਬਣਾਈ ਰੱਖੋ। ਨਾਸ਼ਪਾਤੀ ਅਤੇ ਨਿੰਬੂ ਜਾਤੀ ਦੇ ਫਲਾਂ ਨੂੰ ਇਸ ਸਮੇ ਜੂੰ ਤੋਂ ਬਚਾਉਣ ਲਈ ਫੋਸਮਾਈਟ 30 ਤਾਕਤ (2.0 ਮਿ.ਲੀ.) ਜਾਂ ਫਨੈਜਾਂਕੁਇਨ 10 ਤਾਕਤ (1.5 ਮਿ.ਲੀ.) ਜਾਂ ਰੋਗਰ 30 ਤਾਕਤ (1.33 ਮਿ.ਲੀ.) ਨੂੰ ਪ੍ਰਤੀ ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ।ਜੇ ਅੰਗੂਰ ਦਾ ਫਲ ਤਿਆਰ ਹੋ ਗਿਆ ਹੈ ਤਾਂ ਉਸ ਦੀ ਤੁੜਾਈ ਕਰ ਲਵੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement