ਪੀ.ਏ.ਯੂ. ਦੇ ਫੇਸਬੁੱਕ ਲਾਈਵ ਨੂੰ ਮਿਲਿਆ ਕਿਸਾਨਾਂ ਦਾ ਭਰਵਾਂ ਹੁੰਗਾਰਾ
Published : Jun 13, 2020, 10:34 am IST
Updated : Jun 13, 2020, 10:34 am IST
SHARE ARTICLE
Makhan Singh Bhullar
Makhan Singh Bhullar

ਖੇਤੀ ਵਿਗਿਆਨੀਆਂ ਨੇ ਵੱਡੀ ਗਿਣਤੀ ਵਿੱਚ ਦਿੱਤੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ

ਪੰਜਾਬ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਹਰ ਬੁੱਧਵਾਰ ਫੇਸਬੁੱਕ ਲਾਈਵ ਦੀ ਸ਼ੁਰੂਆਤ ਕੀਤੀ ਗਈ ਹੈ। ਯੂਨੀਵਰਸਿਟੀ ਦੇ ਇਸ ਕਾਰਜ ਨੂੰ ਵੱਡੀ ਗਿਣਤੀ ਵਿੱਚ ਸਿਰਫ਼ ਪੰਜਾਬ ਦੇ ਹੀ ਨਹੀਂ ਸਗੋਂ ਗੁਆਂਢੀ ਸੂਬੇ ਦੇ ਕਿਸਾਨਾਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

FarmerFarmer

ਇਸ ਲਾਈਵ ਦੌਰਾਨ ਵੱਖ-ਵੱਖ ਖੇਤੀ ਵਿਗਿਆਨੀਆਂ ਵੱਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਜਾਂਦੇ ਹਨ। ਆਪਣੇ ਬੁੱਧਵਾਰ ਦੇ ਫੇਸਬੁੱਕ ਲਾਈਵ ਤਹਿਤ ਝੋਨੇ ਦੀ ਸਿੱਧੀ ਖੇਤੀ ਨਾਲ ਜੁੜੇ ਸਵਾਲਾਂ ਦੇ ਜਵਾਬ ਦਿੰਦਿਆਂ ਡਾ. ਮੱਖਣ ਸਿੰਘ ਭੁੱਲਰ ਨੇ ਕਿਹਾ ਕਿ ਸਿੱਧੀ ਬਿਜਾਈ ਕਰਨ ਤੋਂ ਪਹਿਲਾਂ ਮੌਸਮ ਦੀ ਜਾਣਕਾਰੀ ਜ਼ਰੂਰ ਲਈ ਜਾਵੇ।

Farmer Farmer

ਅਤੇ ਜੇਕਰ ਬਿਜਾਈ ਦੇ ਅਗਲੇ ਤਿੰਨ ਤੋਂ ਚਾਰ ਦਿਨ ਬਾਅਦ ਮੀਂਹ ਪੈਣ ਦਾ ਅਨੁਮਾਨ ਹੋਵੇ ਤਾਂ ਬਿਜਾਈ ਨਾ ਕੀਤੀ ਜਾਵੇ। ਡਾ. ਭੁੱਲਰ ਨੇ ਇਸ ਮੌਕੇ ਕਿਸਾਨਾਂ ਵੱਲੋਂ ਕਰੰਡ ਅਤੇ ਨਦੀਨਾਂ ਨਾਲ ਨਜਿੱਠਣ ਸਬੰਧੀ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।

rainrain

ਫੇਸਬੁੱਕ ਲਾਈਵ ਦੌਰਾਨ ਪੌਦਾ ਵਿਗਿਆਨੀ ਡਾ. ਅਮਰਜੀਤ ਸਿੰਘ ਨੇ ਝੋਨੇ ਵਿੱਚ ਹੋਣ ਵਾਲੇ ਬਕਾਨੇ ਰੋਗ ਜਾਂ ਝੰਡਾ ਰੋਗ ਦੀ ਰੋਕਥਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਕਿਸਾਨ ਵੀਰ ਬੀਜਾਂ ਅਤੇ ਪਨੀਰੀ ਦੀ ਜੜ੍ਹਾਂ ਦੀ ਸੋਧ ਕਰ ਲੈਣ ਤਾਂ ਜੋ ਫ਼ਸਲ ਨੂੰ ਰੋਗਾਂ ਤੋਂ ਬਚਾਇਆ ਜਾ ਸਕੇ।

Farmer Farmer

ਇਸ ਮੌਕੇ ਮੱਕੀ ਦੇ ਖੇਤਰ ਵਿੱਚ ਅਹਿਮ ਕਾਰਜ ਕਰਨ ਵਾਲੇ ਡਾ. ਜਵਾਲਾ ਨੇ ਮੱਕੀ ਨੂੰ ਲੱਗਣ ਵਾਲੇ ਦੁਸ਼ਮਣ ਕੀੜਿਆਂ ਤੋਂ ਬਚਾਅ ਲਈ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਅਤੇ ਮਿੱਤਰ ਕੀੜਿਆਂ ਦੀ ਅਹਿਮੀਅਤ ਬਾਰੇ ਦੱਸਿਆ।

farmersfarmers

ਇਸ ਮੌਕੇ ਡਾ. ਭੁਪਿੰਦਰ ਕੌਰ ਬੱਬਰ ਨੇ ਖੇਤਾਂ ਵਿੱਚ ਚੂਹਿਆਂ ਦੀ ਰੋਕਥਾਮ ਸਬੰਧੀ ਸਵਾਲਾਂ ਦੇ ਜਵਾਬ ਦਿੰਦੇ ਹੋਏ ਦੱਸਿਆ ਕਿ ਖੇਤ ਰਹਿੰਦ-ਖੁਹੰਦ ਤੋਂ ਮੁਕਤ ਹੋਣੇ ਚਾਹੀਦੇ ਹਨ ਅਤੇ ਤਾਜ਼ੀਆਂ ਖੱਡਾਂ ਵਿੱਚ ਦਵਾਈ ਭਰਨੀ ਚਾਹੀਦੀ ਹੈ।

ਡਾ. ਬੱਬਰ ਨੇ ਕਾਲੀ ਦਵਾਈ ਦੇ ਬਦਲ ਦੀ ਵੀ ਜਾਣਕਾਰੀ ਦਿੱਤੀ। ਡਾ. ਰੁਪਿੰਦਰ ਗਿੱਲ ਵੱਲੋਂ ਖਾਦਾਂ ਅਤੇ ਸਪਰੇਅ ਸਬੰਧੀ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ ਅਤੇ ਡਾ. ਸਿਮਰਜੀਤ ਕੌਰ ਵੱਲੋਂ ਕਿਸਾਨਾਂ ਵੱਲੋਂ ਮੋਥੇ ਦੀ ਸਮੱਸਿਆ ਅਤੇ ਲਪੇਟਾ ਵੇਲ ਤੋਂ ਮੁਕਤੀ ਸਬੰਧੀ ਨਦੀਨ ਨਾਸ਼ਕਾਂ ਦੀ ਜਾਣਕਾਰੀ ਦਿੱਤੀ ਗਈ ।

ਮੌਸਮ ਵਿਗਿਆਨੀ ਡਾ. ਕੇ.ਕੇ ਗਿੱਲ ਨੇ ਮੌਸਮ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰ ਮਾਨਸੂਨ ਦੀ ਦੱਖਣੀ ਭਾਰਤ ਵਿੱਚ ਆਪਣੇ ਨਿਰਧਾਰਤ ਸਮੇਂ ਅਨੁਸਾਰ 1 ਜੂਨ ਨੂੰ ਆਮਦ ਹੋ ਚੁੱਕੀ ਹੈ ਅਤੇ ਇੱਕ ਮਹੀਨੇ ਬਾਅਦ ਮਾਨਸੂਨ ਦੀ ਆਮਦ ਪੰਜਾਬ ਵਿੱਚ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਚੰਗੇ ਮਾਨਸੂਨ ਦੀ ਉਮੀਦ ਹੈ।

ਅਪਰ ਨਿਰਦੇਸ਼ਕ ਸੰਚਾਰ ਡਾ. ਜਗਦੀਸ਼ ਕੌਰ ਨੇ ਇਸ ਮੌਕੇ ਕਿਸਾਨ ਵੀਰਾਂ ਵੱਲੋਂ ਫੇਸਬੁੱਕ ਲਾਈਵ ਨੂੰ ਮਿਲ ਰਹੇ ਹੁੰਗਾਰੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨ ਵੀਰ ਵੱਧ ਤੋਂ ਵੱਧ ਗਿਣਤੀ ਵਿੱਚ ਯੂਨੀਵਰਸਿਟੀ ਦੇ ਫੇਸਬੁੱਕ ਪੇਜ ‘ਪੰਜਾਬ ਐਗਰੀਕਲਚਰਲ ਯੂਨੀਵਰਸਿਟੀ’ ਨਾਲ ਜੁੜਨ।

ਕਿਸਾਨ ਵੀਰ ਖੇਤੀ ਸਬੰਧੀ ਸਵਾਲ ਫੇਸਬੁੱਕ ਉੱਤੇ ਯੂਨੀਵਰਸਿਟੀ ਨੂੰ ਭੇਜ ਸਕਦੇ ਹਨ ਜਿਨ੍ਹਾਂ ਦਾ ਜਵਾਬ ਉਨ੍ਹਾਂ ਨੂੰ ਅਗਲੇ ਫੇਸਬੁੱਕ ਲਾਈਵ ਦੌਰਾਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ।

ਅੱਜ ਵੀ ਵੇਖੋ-ਵੱਖ ਨੁਕਤਿਆਂ ਤੋਂ 100 ਤੋਂ ਵੱਧ ਸਵਾਲ ਕਿਸਾਨਾਂ ਨੇ ਮੌਕੇ ਤੇ ਕੀਤੇ। ਚੱਲ ਰਹੇ ਹਾਲਤਾਂ ਦੇ ਮੱਦੇਨਜ਼ਰ ਹਜ਼ਾਰਾਂ ਕਿਸਾਨਾਂ ਨਾਲ ਸਿੱਧਾ ਰਾਬਤਾ ਬਣਾਉਣ ਦੀ ਇਹ ਵਿਧਾ ਬਹੁਤ ਕਾਰਗਰ ਸਾਬਤ ਹੋ ਰਹੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement