ਕਿਸਾਨਾਂ ਦੇ ਧਰਨੇ ‘ਚ ਸ਼ਾਮਲ ਹੋਏ ਗੁਰਨਾਮ ਚੜੂਨੀ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ, ਬਾਅਦ ’ਚ ਕੀਤਾ ਰਿਹਾਅ
Published : Aug 13, 2022, 1:19 pm IST
Updated : Aug 13, 2022, 8:19 pm IST
SHARE ARTICLE
Gurnam Singh Charuni
Gurnam Singh Charuni

ਕਿਸਾਨ ਆਗੂ ਦੇ ਨਾਲ ਦੀ ਟੀਮ ਕਰਨਾਲ ਦੇ ਜ਼ਿਲ੍ਹਾ ਮੁਖੀ ਅਜੈ ਰਾਣਾ ਆਈ.ਟੀ. ਸੈੱਲ ਦੇ ਸੂਬਾ ਪ੍ਰਧਾਨ ਸੰਦੀਪ ਸਿੰਗਰੋਹਾ ਅਤੇ ਹਰਸ਼ਪਾਲ ਨੂੰ ਵੀ ਗ੍ਰਿਫਤਾਰ ਕਰ ਕੀਤਾ ਗਿਆ।



ਗੁਰੂਗ੍ਰਾਮ: ਬਾਰਾਂ ਪਿੰਡਾਂ ਦੀ 1810 ਏਕੜ ਜ਼ਮੀਨ ਐਕੁਆਇਰ ਕਰਨ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਮਾਨੇਸਰ 'ਚ ਪ੍ਰਦਰਸ਼ਨ ਕਰ ਰਹੇ ਪਿੰਡ ਵਾਸੀਆਂ ਅਤੇ ਕਿਸਾਨਾਂ ਨੇ ਸ਼ਨੀਵਾਰ ਸਵੇਰੇ 10.15 ਵਜੇ ਬਿਲਾਸਪੁਰ ਨੇੜੇ ਦਿੱਲੀ-ਜੈਪੁਰ ਹਾਈਵੇਅ ਨੂੰ ਜਾਮ ਕਰ ਦਿੱਤਾ। ਇਸ ਦੌਰਾਨ ਕਿਸਾਨਾਂ ਦੇ ਸਮਰਥਨ ਵਿਚ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।   

Gurnam Singh CharuniGurnam Singh Charuni

ਕਿਸਾਨ ਆਗੂ ਦੇ ਨਾਲ ਦੀ ਟੀਮ ਕਰਨਾਲ ਦੇ ਜ਼ਿਲ੍ਹਾ ਮੁਖੀ ਅਜੈ ਰਾਣਾ ਆਈ.ਟੀ. ਸੈੱਲ ਦੇ ਸੂਬਾ ਪ੍ਰਧਾਨ ਸੰਦੀਪ ਸਿੰਗਰੋਹਾ ਅਤੇ ਹਰਸ਼ਪਾਲ ਨੂੰ ਵੀ ਮਾਨੇਸਰ ਥਾਣੇ 'ਚ ਗ੍ਰਿਫਤਾਰ ਕਰ ਕੀਤਾ ਗਿਆ। ਹਾਲਾਂਕਿ ਬਾਅਦ ਵਿਚ ਉਹਨਾਂ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਮਗਰੋਂ ਹੋਰ ਕਈ ਪ੍ਰਦਰਸ਼ਨਕਾਰੀਆਂ ਨੂੰ ਸੈਕਟਰ 3 ਦੇ ਥਾਣੇ ਵਿਚ ਗ੍ਰਿਫ਼ਤਾਰ ਕੀਤਾ ਗਿਆ, ਇਸ ਦੇ ਖ਼ਿਲਾਫ਼ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਇਹਨਾਂ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕਰ ਦਿੱਤਾ।

Gurnam Singh CharuniGurnam Singh Charuni

ਦੱਸ ਦੇਈਏ ਕਿ ਜ਼ਮੀਨ ਐਕੁਆਇਰ ਕਰਨ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਦੇ ਚਲਦਿਆਂ ਕਿਸਾਨ ਪਿਛਲੇ 53 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦਿੱਲੀ-ਜੈਪੁਰ ਹਾਈਵੇਅ ਦੀਆਂ ਦੋਵੇਂ ਲੇਨਾਂ 'ਤੇ ਬੈਠ ਗਏ। ਦਿੱਲੀ ਤੋਂ ਜੈਪੁਰ ਜਾਣ ਵਾਲੇ ਵਾਹਨਾਂ ਨੂੰ ਹੀਰੋ ਹਾਂਡਾ ਚੌਕ ਤੋਂ ਪਟੌਦੀ ਰਾਹੀਂ ਮੋੜ ਦਿੱਤਾ ਗਿਆ। ਇਸ ਦੇ ਨਾਲ ਹੀ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ (ਕੇਐਮਪੀ) ਤੋਂ ਕੁਝ ਵਾਹਨਾਂ ਨੂੰ ਬਾਹਰ ਕੱਢਿਆ ਗਿਆ। ਜੈਪੁਰ ਵਾਲੇ ਪਾਸੇ ਤੋਂ ਆਉਣ ਵਾਲੇ ਵਾਹਨਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਹਾਈਵੇਅ ਜਾਮ ਹੋ ਗਿਆ।

 

Location: India, Haryana, Gurgaon

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement