ਬਿਜਲੀ ਸੋਧ ਬਿੱਲ, ਬੀਜ ਬਿਲ 2025 ਵਿਰੁੱਧ, ਨਿਜੀਕਰਨ ਅਤੇ ਚਾਰ ਲੇਬਰ ਕੋਡ ਵਿਰੁੱਧ ਵਿਸ਼ਾਲ ਜਨਤਕ ਲਾਮਬੰਦੀ ਦਾ ਮੁੱਢ ਬੱਝਾ
Published : Dec 13, 2025, 6:40 pm IST
Updated : Dec 13, 2025, 6:40 pm IST
SHARE ARTICLE
Massive public mobilization against Electricity Amendment Bill, Seed Bill 2025, privatization and 4 labor codes begins
Massive public mobilization against Electricity Amendment Bill, Seed Bill 2025, privatization and 4 labor codes begins

ਸੰਸਦ ਵਿੱਚ ਬਿਜਲੀ ਬਿੱਲ ਪੇਸ਼ ਕਰਨ ਦੇ ਅਗਲੇ ਹੀ ਦਿਨ 3 ਘੰਟੇ ਲਈ ਰੇਲਾਂ ਦਾ ਚੱਕਾ ਜਾਮ, ਟੋਲ ਪਲਾਜ਼ੇ ਫਰੀ ਕਰਨ ਸਮੇਤ "ਕਾਲਾ ਦਿਨ" ਮਨਾਉਣ ਦਾ ਸੱਦਾ

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ 60 ਦੇ ਕਰੀਬ ਵੱਖ ਵੱਖ ਮਜ਼ਦੂਰ, ਮੁਲਾਜ਼ਮ, ਠੇਕਾ ਕਰਮੀ, ਵਿਦਿਆਰਥੀ ਅਤੇ ਔਰਤਾਂ ਦੀਆਂ ਜੱਥੇਬੰਦੀਆਂ ਨੇ ਕਿਸਾਨ ਭਵਨ ਵਿਖੇ ਹੋਈ ਮੀਟਿੰਗ ਵਿੱਚ ਸ਼ਮੂਲੀਅਤ ਕਰਕੇ ਬਿਜਲੀ ਬਿੱਲ 2025 ਤੇ ਬੀਜ ਬਿੱਲ 2025 ਨੂੰ ਵਾਪਸ ਲੈਣ, ਜਨਤਕ ਖੇਤਰ ਦੇ ਨਿੱਜੀਕਰਨ ਅਤੇ ਸਰਕਾਰੀ ਤੇ ਜਨਤਕ ਅਦਾਰਿਆਂ ਦੀਆਂ ਜਮੀਨਾਂ ਵੇਚਣ ਵਿਰੁੱਧ ਅਤੇ ਚਾਰ ਲੇਬਰ ਕੋਡ ਰੱਦ ਕਰਵਾਉਣ ਲਈ ਇੱਕ ਵੱਡੀ ਜਨਤਕ ਲਾਮਬੰਦੀ ਕਰਦੇ ਹੋਏ ਸੰਘਰਸ਼ ਤੇਜ਼ ਕਰਨ ਦਾ ਮੁੱਢ ਬੰਨ ਦਿੱਤਾ। ਮੀਟਿੰਗ ਨੇ ਸਰਬ ਸੰਮਤੀ ਨਾਲ ਫੈਸਲਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ 2025 ਸੰਸਦ'ਚ ਪੇਸ਼ ਕਰਨ ਤੋਂ ਅਗਲੇ ਦਿਨ ਸੂਬੇ ਭਰ ਵਿੱਚ ਕਾਲਾ ਦਿਨ ਮਨਾਇਆ ਜਾਵੇਗਾ। ਉਸ ਦਿਨ ਸੂਬੇ ਭਰ ਚ 12 ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਰੇਲਾਂ ਦਾ ਚੱਕਾ ਜਾਮ ਕਰਨ ਦੇ ਨਾਲ ਨਾਲ ਟੋਲ ਪਲਾਜੇ ਫਰੀ ਕੀਤੇ ਜਾਣਗੇ। ਬਿਜਲੀ ਮੁਲਾਜ਼ਮ ਤੇ ਅਧਿਆਪਕ ਜਥੇਬੰਦੀਆਂ ਸਮੇਤ ਕਈ ਮੁਲਾਜ਼ਮ ਜਥੇਬੰਦੀਆਂ ਕਾਲੇ ਬਿੱਲੇ ਤੇ ਕਾਲੇ ਕੱਪੜੇ ਪਾ ਕੇ ਗੇਟ ਰੈਲੀਆਂ ਕਰਨਗੀਆਂ। ਇਹਨਾਂ ਪ੍ਰੋਗਰਾਮਾਂ ਦੀ ਸਫਲਤਾ ਲਈ 15 ਦਸੰਬਰ ਨੂੰ ਜ਼ਿਲਿਆਂ ਵਿੱਚ ਸਾਂਝੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ।

ਅੱਜ ਜੋਗਿੰਦਰ ਸਿੰਘ ਉਗਰਾਹਾ, ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜਗਿੱਲ , ਰਾਮਿੰਦਰ ਸਿੰਘ ਪਟਿਆਲਾ, ਬਲਦੇਵ ਸਿੰਘ ਨਿਹਾਲਗੜ, ਬਿੰਦਰ ਸਿੰਘ ਗੋਲੇਵਾਲ ਅਤੇ ਤਜਿੰਦਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੰਜਾਬ ਦੀਆਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝਾ ਮਜ਼ਦੂਰ ਮੋਰਚਾ, ਬਿਜਲੀ ਮਹਿਕਮੇ ਤੋਂ ਜੁਆਇੰਟ ਫੋਰਮ, ਬਿਜਲੀ ਏਕਤਾ ਮੰਚ, ਟੈਕਨੀਕਲ ਸਰਵਿਸ ਯੂਨੀਅਨ ਦੇ ਭੰਗਲ ਅਤੇ ਖੰਨਾ ਗਰੁੱਪ,ਜੂਨੀਅਰ ਇੰਜੀਨੀਅਰ ਅਤੇ ਇੰਜੀਨੀਅਰ ਐਸੋਸੀਏਸ਼ਨਾਂ, ਸੀਟੀਯੂ, ਇਫਟੂ ਸੀਟੀਯੂ ਪੰਜਾਬ,ਕਾਰਖਾਨਾ ਮਜ਼ਦੂਰ ਯੂਨੀਅਨ ਤੇ ਠੇਕਾ ਮੁਲਾਜ਼ਮ ਜਥੇਬੰਦੀਆਂ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਪੰਜਾਬ ਸਟੂਡੈਂਟਸ ਯੂਨੀਅਨ,ਪੀਐਸਯੂ (ਲਲਕਾਰ),ਐਸ ਐਫ ਐਸ ਅਤੇ ਔਰਤ ਜੱਥੇਬੰਦੀਆਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਨੇ ਕੇਂਦਰ ਸਰਕਾਰ ਵੱਲੋਂ ਬਿਜਲੀ ਨੂੰ ਜਨਤਕ ਸੇਵਾ ਦੀ ਥਾਂ ਮੰਡੀ ਦੀ ਵਸਤੂ ਬਣਾਉਣ ਦੇ ਇਰਾਦੇ ਨਾਲ ਲਿਆਂਦੇ ਜਾ ਰਹੇ ਬਿਜਲੀ ਬਿੱਲ 2025 ਨੂੰ ਆਮ ਲੋਕਾਂ ਵਿਰੁੱਧ ਮੋਦੀ ਸਰਕਾਰ ਵੱਲੋਂ ਵਿੱਢੇ ਕਾਰਪੋਰੇਟ ਪੱਖੀ ਹਮਲੇ ਦੀ ਅਗਲੀ ਕੜੀ ਵਜੋਂ ਸਮਝਦਿਆਂ ਇਸ ਨੂੰ ਵਾਪਸ ਕਰਵਾਉਣ ਲਈ ਜਨਤਕ ਲਾਮਬੰਦੀ ਕਰਕੇ ਘਰ ਘਰ ਸੰਘਰਸ਼ ਦਾ ਸੁਨੇਹਾ ਦੇਣ ਦਾ ਪ੍ਰੋਗਰਾਮ ਉਲੀਕਿਆ ਹੈ। ਜਿਸ ਤਹਿਤ ਦੋ ਵਰਕੀ ਵੰਡਣ ਤੋਂ ਇਲਾਵਾ 28 ਦਸੰਬਰ ਤੋਂ 4 ਜਨਵਰੀ ਤੱਕ ਪਿੰਡਾਂ ਕਸਬਿਆਂ ਅਤੇ ਸ਼ਹਿਰਾਂ ਚ ਮੋਟਰਸਾਈਕਲ ਮਾਰਚ, ਝੰਡਾ ਤੇ ਢੋਲ ਮਾਰਚ ਜਾਗੋ, ਰੈਲੀਆਂ ਅਤੇ ਮੁਜ਼ਾਹਰੇ ਕਰਕੇ ਜਨਤਕ ਮੁਹਿੰਮ ਭਖਾਉਣ ਦਾ ਸੱਦਾ ਦੇਣ ਦੇ ਨਾਲ ਨਾਲ 16 ਜਨਵਰੀ ਨੂੰ ਬਿਜਲੀ ਵਿਭਾਗ ਦੇ ਐਸ.ਈ. ਦਫਤਰਾਂ ਉੱਪਰ ਇੱਕ ਦਿਨ ਦੇ ਵਿਸ਼ਾਲ ਧਰਨੇ ਦੇਣ ਦਾ ਐਲਾਨ ਵੀ ਕੀਤਾ ਹੈ।

ਮੀਟਿੰਗ ਵਿੱਚ ਚਾਰ ਲੇਬਰ ਕੋਡ ਰੱਦ ਕਰਨ, ਸਰਕਾਰੀ ਅਤੇ ਜਨਤਕ ਅਦਾਰਿਆਂ ਦੀਆਂ ਜਮੀਨਾਂ ਵੇਚਣ ਵਿਰੁੱਧ ਵੀ ਆਵਾਜ਼ ਚੁੱਕਣ ਦਾ ਫੈਸਲਾ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ਅਤੇ ਬੀਜ ਬਿਲ 2025 ਵਿਰੁੱਧ ਧਾਰੀ ਚੁੱਪ ਨੂੰ ਆੜੇ ਹੱਥੀਂ ਲੈਂਦਿਆਂ ਮੀਟਿੰਗ ਨੇ ਪੰਜਾਬ ਸਰਕਾਰ ਦੀ ਚੁੱਪ ਨੂੰ ਕੇਂਦਰ ਸਰਕਾਰ ਦੇ ਕਾਰਪੋਰੇਟ ਪੱਖੀ ਲੋਕ ਵਿਰੋਧੀ ਕਦਮਾਂ ਦੀ ਪੈੜ ਚ ਪੈਰ ਧਰਨ ਦੇ ਸਮਾਨ ਕਦਮ ਕਰਾਰ ਦਿੱਤਾ।

ਮੀਟਿੰਗ ਨੇ ਐਸਕੇਐਮ ਦੇ ਕੌਮੀ ਤਾਲਮੇਲ ਕਮੇਟੀ ਦੇ ਆਗੂ ਸੱਤਿਆਵਾਨ ਨਾਲ ਉੜੀਸਾ ਪੁਲਿਸ ਅਤੇ ਪੋਸਕੋ ਜਿੰਦਲ ਦੇ ਗੁੰਡਾ ਅਨਸਰਾਂ ਵੱਲੋਂ ਕੀਤੇ ਦੁਰਵਿਹਾਰ ਦੀ ਨਿੰਦਾ ਕੀਤੀ ਅਤੇ ਨਾਲ ਹੀ ਟਿੱਬੀ (ਹਨੂੰਮਾਨਗੜ੍ਹ) ਵਿਖੇ ਇਥਾਨੋਲ  ਫੈਕਟਰੀ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਤੇ ਰਾਜਸਥਾਨ ਦੀ ਭਾਜਪਾ ਸਰਕਾਰ ਵੱਲੋਂ ਜਬਰ ਕਰਨ ਦੀ ਨਿਖੇਧੀ ਕੀਤੀ। ਗਿਰਫਤਾਰ ਕਿਸਾਨਾਂ ਨੂੰ ਕੇਸ ਵਾਪਸ ਲੈ ਕੇ ਰਿਹਾ ਕਰਨ ਜ਼ਖਮੀਆਂ ਦਾ ਇਲਾਜ ਕਰਵਾਉਣ ਤੇ ਐਕਸ਼ਨ ਕਮੇਟੀ ਨਾਲ ਗੱਲਬਾਤ ਜਰੀਏ ਮਸਲਾ ਹੱਲ ਕਰਨ ਦੇ ਹੱਕ ਚ ਮਤਾ ਪਾਸ ਕੀਤਾ ਗਿਆ। ਮੀਟਿੰਗ ਨੇ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਠੇਕਾ ਕਰਮੀਆ ਉੱਪਰ ਦਰਜ ਕੇਸ ਵਾਪਸ ਲੈ ਕੇ ਰਿਹਾ ਕਰਨ ਤੇ ਮੰਗਾਂ ਦਾ ਨਿਪਟਾਰਾ ਕਰਨ ਦੇ ਹੱਕ ਵਿੱਚ ਅਤੇ ਐਲਆਈਸੀ ਵਿੱਚ 100% ਐਫਡੀਆਈ ਕਰਨ ਦੇ ਫੈਸਲੇ ਵਿਰੁੱਧ ਵੀ ਮਤਾ ਪਾਸ ਕੀਤਾ। ਕੌਮੀ ਸਿੱਖਿਆ ਨੀਤੀ 2020 ਨੂੰ ਰੱਦ ਕਰਨ ਅਤੇ ਯੂਜੀਸੀ ਨੂੰ ਤੋੜਨ ਦੇ ਫੈਸਲੇ ਵਿਰੁੱਧ ਵੀ ਮਤਾ ਪਾਸ ਕੀਤਾ ਗਿਆ।

ਮੀਟਿੰਗ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਕੁਲਵਿੰਦਰ ਸਿੰਘ ਵੜੈਚ,ਅਮਰਨਾਥ ਕੂਮਕਲਾਂ, ਜਗਦੀਸ਼ ਚੰਦ ਗੋਬਿੰਦ ਛਾਜਲੀ, ਲਛਮਣ ਸੇਵੇਵਾਲਾ, ਦਰਸ਼ਨ ਨਾਹਰ, ਤਰਸੇਮ ਪੀਟਰ, ਗਿਆਨ ਸਿੰਘ ਸੈਦਪੁਰੀ,ਧਰਮਵੀਰ ਹਰੀਗੜ੍ਹ,ਪ੍ਰਗਟ ਸਿੰਘ ਸ਼ਿਵਗੜ੍ਹ,ਧਰਮਿੰਦਰ ਮੁਕੇਰੀਆਂ, ਸਤੀਸ਼ ਰਾਣਾ, ਇੰਜ.ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ ਗੰਢੀਵਿੰਡ, ਸਰਬਜੀਤ ਸਿੰਘ ਭਾਣਾ, ਵਿਕਰਮ ਦੇਵ ਸਿੰਘ, ਲਖਵਿੰਦਰ ਸਿੰਘ,ਕੁਲਦੀਪ ਸਿੰਘ ਉਦੋਕੇ, ਕ੍ਰਿਸ਼ਨ ਸਿੰਘ ਔਲਖ,ਵਰਿੰਦਰ ਸਿੰਘ ਮੋਮੀ,ਅਮਿਤ ਕੁਮਾਰ, ਅਵਤਾਰ ਸਿੰਘ ਕੈਥ, ਸੰਦੀਪ ਕੁਮਾਰ,ਰਣਵੀਰ ਸਿੰਘ ਕੁਰੜ, ਜਗਪਾਲ ਸਿੰਘ ਊਧਾ, ਸੁਰਿੰਦਰ ਗਿੱਲ ਜੈਪਾਲ,ਕੰਵਲਜੀਤ ਕੌਰ ਢਿੱਲੋ, ਇੰਜ.ਸ਼ਮਿੰਦਰ ਸਿੰਘ ਇੰਜ.ਰਣਜੀਤ ਸਿੰਘ ਢਿੱਲੋਂ, ਅੰਗਰੇਜ਼ ਸਿੰਘ ਭਦੌੜ ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲੀ ਨੰਗਲ, ਰੁਲਦੂ ਸਿੰਘ ਮਾਨਸਾ, ਬਲਵਿੰਦਰ ਸਿੰਘ ਰਾਜੂ ਔਲਖ,ਨਛੱਤਰ ਸਿੰਘ ਜੈਤੋ, ਕੁਲਵੰਤ ਸਿੰਘ ਸੰਧੂ ਅਤੇ ਰਘਵੀਰ ਸਿੰਘ ਬੈਨੀਪਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ,ਮਜ਼ਦੂਰ ਮੁਲਾਜ਼ਮ ਵਿਦਿਆਰਥੀ ਤੇ ਔਰਤ ਆਗੂ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement