Farmers Protest: ਭਲਕੇ ਪੰਜਾਬ ਵਿਚ ਰੇਲਾਂ ਜਾਮ ਕਰਨਗੇ ਕਿਸਾਨ; ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਐਲਾਨ
Published : Feb 14, 2024, 1:36 pm IST
Updated : Feb 14, 2024, 4:15 pm IST
SHARE ARTICLE
Farmers Protest: BKU Ekta Ugrahan to disrupt railway traffic for 4 hours on 15 feb
Farmers Protest: BKU Ekta Ugrahan to disrupt railway traffic for 4 hours on 15 feb

ਇਸ ਦੌਰਾਨ ਜਥੇਬੰਦੀ ਵਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤਕ ਰੇਲਾਂ ਰੋਕੀਆਂ ਜਾਣਗੀਆਂ।

Farmers Protest: ਕਿਸਾਨਾਂ ਦੇ ‘ਦਿੱਲੀ ਚੱਲੋ ਮਾਰਚ’ ਦੌਰਾਨ ਹਰਿਆਣਾ ਸਰਕਾਰ ਵਲੋਂ ਸ਼ਾਂਤਮਈ ਢੰਗ ਨਾਲ ਅੱਗੇ ਵੱਧ ਰਹੇ ਕਿਸਾਨਾਂ ਉਤੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਵਰ੍ਹਾਉਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 15 ਫਰਵਰੀ ਨੂੰ 4 ਘੰਟਿਆਂ ਲਈ ਪੰਜਾਬ ਵਿਚ ਰੇਲਾਂ ਰੋਕਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ ਜਥੇਬੰਦੀ ਵਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤਕ ਪੰਜਾਬ ਵਿਚ 7 ਥਾਵਾਂ ਉਤੇ ਰੇਲਾਂ ਰੋਕੀਆਂ ਜਾਣਗੀਆਂ।

ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਵੀ ਇਸ ਸੱਦੇ ਦਾ ਸਮਰਥਨ ਕੀਤਾ ਜਾਵੇਗਾ। ਜੋਗਿੰਦਰ ਸਿੰਘ ਉਗਰਾਹਾਂ ਨੇ ਦਸਿਆ ਕਿ ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਵੀ ਇਸ ਸੱਦੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਇਸ ਦੌਰਾਨ ਯੂਨੀਅਨ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਦਿੱਲੀ ਚੱਲੋ ਦੇ ਸੱਦੇ 'ਤੇ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਸੜਕਾਂ ਉਤੇ ਪਥਰੀਲੀਆਂ ਕੰਧਾਂ ਕੱਢਣ, ਕਿੱਲਾਂ ਗੱਡਣ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵਲੋਂ ਜਾਰੀ ਸਾਂਝੇ ਬਿਆਨ ਵਿਚ ਕੇਂਦਰ ਦੀ ਭਾਜਪਾ ਸਰਕਾਰ ਉਤੇ ਦੋਸ਼ ਲਾਇਆ ਗਿਆ ਹੈ ਕਿ ਇਕ ਪਾਸੇ ਦੇਸ਼ ਅੰਦਰ ਜਮਹੂਰੀਅਤ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਦੂਜੇ ਪਾਸੇ ਕਿਸਾਨਾਂ ਵਲੋਂ ਸੰਘਰਸ਼ ਕਰਨ ਦੇ ਸੰਵਿਧਾਨਕ ਜਮਹੂਰੀ ਅਧਿਕਾਰ ਦਾ ਘਾਣ ਕੀਤਾ ਜਾ ਰਿਹਾ ਹੈ।

ਇਹ ਕੋਈ ਵਿਦੇਸ਼ੀ ਕਿਸਾਨ ਨਹੀਂ: ਗੁਰਨਾਮ ਸਿੰਘ ਚੜੂਨੀ

ਹਰਿਆਣਾ ਤੋਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ, "ਜੋ ਸ਼ੰਭੂ ਬਾਰਡਰ ਉਤੇ ਅਤੇ ਹੋਰ ਜਿਥੇ ਵੀ ਪੰਜਾਬ ਦੇ ਕਿਸਾਨ ਬੈਠੇ ਹਨ, ਉਥੋਂ ਜੋ ਖ਼ਬਰਾਂ ਆ ਰਹੀਆਂ ਹਨ ਕਿ ਪੁਲਿਸ ਵਲੋਂ ਅੱਥਰੂ ਗੈਸ ਦੇ ਗੋਲੇ ਕਾਫੀ ਚਲਾਏ ਗਏ ਹਨ, ਪਲਾਸਟਿਕ ਦੀਆਂ ਗੋਲੀਆਂ ਵੀ ਚਲਾਈਆਂ ਗਈਆਂ ਹਨ। ਬਹੁਤ ਸਾਰੇ ਕਿਸਾਨ ਜ਼ਖਮੀ ਹੋਏ ਹਨ ਅਤੇ ਪੁਲਿਸ ਵਾਲੇ ਵੀ ਜ਼ਖਮੀ ਹੋਏ ਹਨ। ਸਾਡਾ ਸਰਕਾਰ ਨੂੰ ਕਹਿਣਾ ਹੈ ਕਿ ਸਰਕਾਰ ਸੰਜਮ ਵਰਤੇ। ਇਸ ਤਰ੍ਹਾਂ ਕਿਸਾਨਾਂ ਉੱਪਰ ਜ਼ਿਆਦਤੀ ਨਾ ਕਰੇ”।

ਉਨ੍ਹਾਂ ਅੱਗੇ ਕਿਹਾ, “ਇਹ ਕੋਈ ਵਿਦੇਸ਼ੀ ਕਿਸਾਨ ਨਹੀਂ ਹਨ। ਇਹ ਕੋਈ ਸੀਮਾ ਦਾ ਬਾਰਡਰ ਨਹੀਂ ਹੈ, ਜਿਥੇ ਇਸ ਤਰ੍ਹਾਂ ਦਾ ਵਿਵਹਾਰ ਕਿਸਾਨਾਂ ਨਾਲ ਕੀਤਾ ਜਾ ਰਿਹਾ ਹੈ।  ਇਹ ਮਸਲਾ ਗੱਲਬਾਤ ਨਾਲ ਸੁਲਝਾਇਆ ਜਾਣਾ ਚਾਹੀਦਾ ਹੈ"।

(For more Punjabi news apart from Farmers Protest: BKU Ekta Ugrahan to disrupt railway traffic for 4 hours on 15 feb, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement