ਖ਼ਬਰਾਂ |

ਤਾਜ਼ਾ |

ਗਰਮੀਆਂ ਦੀਆਂ ਸਬਜ਼ੀਆਂ ਨੂੰ ਬਿਮਾਰੀਆਂ ਤੋਂ ਕਿਵੇਂ ਬਚਾਈਏ

By : JAGDISH

Published : Mar 14, 2026, 7:37 pm IST
Updated : Mar 14, 2026, 7:37 pm IST
SHARE ARTICLE
How to protect summer vegetables from diseases
How to protect summer vegetables from diseases

ਗਰਮੀਆਂ ਦੀਆਂ ਸਬਜ਼ੀਆਂ ਨੂੰ ਬਿਮਾਰੀਆਂ ਤੋਂ ਕਿਵੇਂ ਬਚਾਈਏ

ਪੰਜਾਬ ਵਿੱਚ ਸਬਜ਼ੀਆਂ ਦੀ ਕਾਸ਼ਤ ਘਰੇਲੂ ਬਗ਼ੀਚੀ ਤੋਂ ਲੈ ਕੇ ਵਪਾਰਕ ਪੱਧਰ ਤੱਕ ਕੀਤੀ ਜਾਂਦੀ ਹੈ। ਸਬਜ਼ੀਆਂ ਤੋਂ ਚੰਗਾ ਝਾੜ ਲੈਣ ਲਈ ਇਨ੍ਹਾਂ ਨੂੰ ਨਾ ਕੇਵਲ ਬੀਮਾਰੀਆਂ ਤੋਂ ਬਲਕਿ ਸਾਰੇ ਰੋਗਾਂ ਤੋਂ ਹੀ ਬਚਾ ਕੇ ਰੱਖਿਆ ਜਾਣਾ ਚਾਹੀਦਾ ਹੈ। ਪਰ ਵਿਸ਼ਾਣੂੰ ਰੋਗਾਂ ਦਾ ਡਰ ਇਸ ਕਰਕੇ ਵਧ ਜਾਂਦਾ ਹੈ ਕਿਉਂਕਿ ਜੇ ਖੇਤ ਵਿੱਚ ਇੱਕ ਵਾਰ ਵਿਸ਼ਾਣੂੰ ਰੋਗ ਦਾ ਹਮਲਾ ਹੋ ਜਾਵੇ ਤਾਂ ਇਸ ਦਾ ਇਲਾਜ ਔਖਾ ਹੀ ਨਹੀਂ, ਸਗੋਂ ਅਸੰਭਵ ਹੋ ਜਾਂਦਾ ਹੈ। ਗਰਮੀ ਰੁੱਤ ਦੀਆਂ ਮੁੱਖ ਫ਼ਸਲਾਂ ਵਿੱਚ ਭਿੰਡੀ, ਬੈਂਗਣ, ਮਿਰਚਾਂ, ਕੱਦੂ ਜਾਤੀ ਜਿਵੇਂ ਕਿ ਖੀਰਾ, ਤੋਰੀ, ਚੱਪਣ ਅਤੇ ਘੀਆ ਕੱਦੂ ਆਦਿ ਸ਼ਾਮਿਲ ਹਨ। ਇਨ੍ਹਾਂ ਸਬਜ਼ੀਆਂ ਵਿੱਚ ਵਿਸ਼ਾਣੂੰ ਰੋਗ, ਜਿਵੇਂ ਕਿ ਠੂਠੀ ਰੋਗ, ਚਿੱਤਕਬਰਾ ਰੋਗ ਅਤੇ ਪੀਲੀਆ ਰੋਗ ਆਦਿ ਦਾ ਹਮਲਾ ਜ਼ਿਆਦਾ ਹੁੰਦਾ ਹੈ। ਇਸ ਨਾਲ ਸਬਜ਼ੀ ਉਤਪਾਦਕਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੁੰਦਾ ਹੈ।

ਠੂਠੀ ਰੋਗ ਜਾਂ ਗੁੱਛਾ ਮੁੱਛਾ ਰੋਗ (ਲੀਫ ਕਰਲ): ਮਿਰਚ, ਸ਼ਿਮਲਾ ਮਿਰਚ ਅਤੇ ਟਮਾਟਰਾਂ ਦੀ ਬਰਸਾਤ ਵਾਲੀ ਫ਼ਸਲ ਤੇ ਇਹ ਰੋਗ ਆਮ ਵੇਖਣ ਨੂੰ ਮਿਲਦਾ ਹੈ। ਜੇ ਇਸ ਦਾ ਹਮਲਾ ਅਗੇਤਾ ਹੋ ਜਾਵੇ ਤਾਂ ਫ਼ਸਲ ਦਾ ਬਹੁਤ ਨੁਕਸਾਨ ਹੁੰਦਾ ਹੈ। ਇਸ ਰੋਗ ਤੋਂ ਪ੍ਰਭਾਵਿਤ ਬੂਟਿਆਂ ਦੇ ਪੱਤੇ ਆਕਾਰ ਵਿੱਚ ਛੋਟੇ ਰਹਿ ਜਾਂਦੇ ਹਨ ਅਤੇ ਉਨ੍ਹਾਂ ਦੀ ਸ਼ਕਲ ਵਿਗੜ ਜਾਂਦੀ ਹੈ। ਬਾਅਦ ਵਿੱਚ ਪੱਤੇ ਪੀਲੇ ਤੇ ਬੇਰੰਗੇ ਹੋ ਜਾਂਦੇ ਹਨ। ਰੋਗੀ ਬੂਟਿਆਂ ਦਾ ਵਾਧਾ ਰੁਕ ਜਾਂਦਾ ਹੈ ਅਤੇ ਬੂਟੇ ਮਧਰੇ ਕੱਦ ਦੇ ਰਹਿ ਜਾਂਦੇ ਹਨ ਅਤੇ ਝਾੜੀ ਦੀ ਸ਼ਕਲ ਧਾਰਨ ਕਰ ਲੈਂਦੇ ਹਨ। ਰੋਗੀ ਬੂਟਿਆਂ ਨੂੰ ਫਲ ਬਹੁਤ ਘੱਟ ਲੱਗਦਾ ਹੈ ਅਤੇ ਜੇ ਫਲ ਲੱਗਦੇ ਹਨ ਤਾਂ ਉਹ ਛੋਟਾ ਅਤੇ ਬੇਢੱਬਾ ਹੁੰਦਾ ਹੈ ਜਾਂ ਕਈ ਵਾਰ ਅਜਿਹੇ ਬੂਟਿਆਂ ਨੂੰ ਫਲ ਲੱਗਦਾ ਹੀ ਨਹੀਂ।

ਬਿਮਾਰੀ ਕਿਵੇਂ ਫੈਲਦੀ ਹੈ: ਇਹ ਬਿਮਾਰੀ ਚਿੱਟੀ ਮੱਖੀ ਰਾਹੀਂ ਬਿਮਾਰ ਬੂਟਿਆਂ ਤੋਂ ਨਰੋਏ ਬੂਟਿਆਂ ’ਤੇ ਫੈਲਦੀ ਹੈ, ਠੀਕ ਉਸੇ ਤਰ੍ਹਾਂ ਜਿਸ ਤਰ੍ਹਾਂ ਮੱਛਰ ਮਲੇਰੀਆਂ ਫੈਲਾਉਂਦਾ ਹੈ। ਜਦੋਂ ਚਿੱਟੀ ਮੱਖੀ ਬਿਮਾਰ ਬੂਟੇ ਤੋਂ ਰਸ ਚੂਸਦੀ ਹੈ ਤਾਂ ਵਿਸ਼ਾਣੂੰ ਦੇ ਕਣ ਚਿੱਟੀ ਮੱਖੀ ਦੇ ਅੰਦਰ ਚਲੇ ਜਾਂਦੇ ਹਨ ਅਤੇ ਜਦੋਂ ਇਹ ਮੱਖੀ ਦੂਜੇ ਨਰੋਏ ਬੂਟੇ ਤੋਂ ਰਸ ਚੂਸਦੀ ਹੈ ਤਾਂ ਉੱਥੇ ਵਿਸ਼ਾਣੂੰ ਦੇ ਕਣ ਨਰੋਏ ਬੂਟੇ ਵਿੱਚ ਦਾਖ਼ਲ ਹੋ ਜਾਂਦੇ ਹਨ। ਇਸ ਤਰ੍ਹਾਂ ਇਹ ਰੋਗ ਚਿੱਟੀ ਮੱਖੀ ਰਾਹੀਂ ਸਾਰੇ ਖੇਤ ਵਿੱਚ ਫੈਲ ਜਾਂਦਾ ਹੈ। ਵਿਸ਼ਾਣੂੰ ਦੇ ਕਣ ਚਿੱਟੀ ਮੱਖੀ ਦੇ ਅੰਦਰ ਕਈ ਦਿਨ੍ਹਾਂ ਤੱਕ ਜਿਊਂਦੇ ਰਹਿ ਸਕਦੇ ਹਨ।

ਰੋਕਥਾਮ : ਬੀਜ ਹਮੇਸ਼ਾ ਰੋਗ ਰਹਿਤ ਬੂਟਿਆ ਤੋਂ ਲਵੋ। ਖੇਤ ਵਿੱਚ ਨਜ਼ਰ ਆਉਣ ’ਤੇ ਰੋਗੀ ਬੂਟੇ ਪੁੱਟ ਕੇ ਨਸ਼ਟ ਕਰ ਦਿਓ। ਆਮ ਤੌਰ ’ਤੇ ਇਹ ਵੇਖਣ ਵਿੱਚ ਆਇਆ ਹੈ ਕਿ ਕਈ ਵਾਰ ਕਿਸਾਨ ਰੋਗੀ ਬੂਟੇ ਨੂੰ ਖੇਤ ਵਿੱਚੋਂ ਤਾਂ ਕੱਢ ਦਿੰਦੇ ਹਨ ਪਰ ਉਸ ਨੂੰ ਚੰਗੀ ਤਰ੍ਹਾਂ ਨਸ਼ਟ ਨਹੀਂ ਕਰਦੇ ਜਾਂ ਖੇਤ ਵਿੱਚ ਹੀ ਛੱਡ ਦਿੰਦੇ ਹਨ। ਅਜਿਹਾ ਨਹੀਂ ਕਰਨਾ ਚਾਹੀਦਾ, ਸਗੋਂ ਇਸ ਰੋਗੀ ਬੂਟੇ ਨੂੰ  ਮਿੱਟੀ ਵਿੱਚ ਦੱਬ ਕੇ ਨਸ਼ਟ ਕਰ ਦੇਣਾ ਚਾਹੀਦਾ ਹੈ ਤਾਂ ਜੋ ਮੱਖੀ ਇਸ ਤੋਂ ਰਸ ਨਾ ਚੂਸ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM Mann ਅਤੇ Partap Bajwa 'ਚ ਛਿੜ ਗਈ ਜ਼ਬਰਦਸਤ ਬਹਿਸ', 'ਬਾਜਵਾ ਸਾਬ੍ਹ ਥੋੜੀ ਬਹੁਤ ਸ਼ਰਮ ਕਰ ਲਿਆ ਕਰੋ'

13 Apr 2026 2:54 PM

'ਜਦੋਂ ਅਕਾਲੀ ਭਾਜਪਾ ਸਰਕਾਰ ਆਈ, ਓਦੋਂ ਬੇਅਦਬੀਆਂ ਦਾ ਦੌਰ ਹੋਇਆ ਸ਼ੁਰੂ' : ਮੰਤਰੀ Harpal Cheema

13 Apr 2026 2:53 PM

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM
Advertisement