
ਜ਼ਿਲ੍ਹਾ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਅੱਜ ਅਨਾਜ ਮੰਡੀ ਚਮਕੌਰ ਸਾਹਿਬ ਵਿਖੇ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ
ਚਮਕੌਰ ਸਾਹਿਬ, 13 ਅਪ੍ਰੈਲ (ਅਵਤਾਰ ਸਿੰਘ ਭੰਗੂ): ਜ਼ਿਲ੍ਹਾ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਅੱਜ ਅਨਾਜ ਮੰਡੀ ਚਮਕੌਰ ਸਾਹਿਬ ਵਿਖੇ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਕਣਕ ਲਿਫ਼ਟਿੰਗ ਨਾਲੋ-ਨਾਲ ਕਰਨ ਲਈ ਟਰਾਂਸਪੋਰਟਿੰਗ ਦਾ ਯੋਜਨਾਬੱਧ ਤਰੀਕੇ ਨਾਲ ਪ੍ਰਬੰਧ ਕੀਤਾ ਜਾਵੇ ਅਤੇ ਮੰਡੀਆਂ ਵਿਚ ਕਣਕ ਦੀ ਆਮਦ ਅਨੁਸਾਰ ਲਿਫ਼ਟਿੰਗ ਲਈ ਟਰੱਕ ਰਿਜ਼ਰਵ ਵੀ ਰੱਖੇ।
File photo
ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਆੜ੍ਹਤੀਆਂ ਵਲੋਂ ਕਿਸਾਨਾਂ ਨੂੰ ਵਿਸ਼ੇਸ਼ ਕੂਪਨ ਜਾਰੀ ਕੀਤੇ ਜਾਣਗੇ ਅਤੇ ਇਹੀ ਕੂਪਨ ਉਨ੍ਹਾਂ ਲਈ ਕਰਫ਼ਿਊ ਪਾਸ ਹੋਣਗੇ। ਉਨ੍ਹਾਂ ਦਸਿਆ ਕਿ ਕਿਸਾਨਾਂ ਦੀ ਫ਼ਸਲ ਦੀ ਅਦਾਇਗੀ ਵੀ ਆੜ੍ਹਤੀਆਂ ਰਾਹੀਂ 48 ਘੰਟੇ ਅੰਦਰ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਦੀਪ ਸ਼ਿਖਾ, ਐਸਡੀਐਮ ਚਮਕੌਰ ਸਾਹਿਬ ਮਨਕੰਵਲ ਸਿੰਘ ਚਾਹਲ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਸਤਵੀਰ ਸਿੰਘ ਮਾਵੀ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਅਜੈ ਪਾਲ ਸਿੰਘ ਬਰਾੜ ਮੌਜੂਦ ਸਨ।