CM ਮਾਨ ਨੇ ਖਰੀਦ ਏਜੰਸੀਆਂ ਨੂੰ ਬਾਰਿਸ਼ ਰੁਕਦੇ ਹੀ ਮੰਡੀਆਂ ਦਾ ਕੰਮ ਮੁੜ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼
Published : Apr 14, 2022, 10:04 pm IST
Updated : Apr 14, 2022, 10:04 pm IST
SHARE ARTICLE
CM Bhagwant Mann
CM Bhagwant Mann

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਖਰਾਬ ਮੌਸਮ ਦੇ ਨਤੀਜੇ ਵਜੋਂ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ।

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜ ਦੀਆਂ ਖਰੀਦ ਏਜੰਸੀਆਂ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਰੁਕਣ ਦੇ ਕੁਝ ਘੰਟਿਆਂ ਅੰਦਰ ਮੰਡੀਆਂ ਦੇ ਕੰਮਕਾਜ ਨੂੰ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕਿਸਾਨਾਂ ਦੀ ਭਲਾਈ 'ਤੇ ਜ਼ੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਖਰਾਬ ਮੌਸਮ ਦੇ ਨਤੀਜੇ ਵਜੋਂ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ।

CM Bhagwant MannCM Bhagwant Mann

ਜ਼ਿਕਰਯੋਗ ਹੈ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਈ ਹੈ, ਜਿਸ ਕਾਰਨ ਭਲਕੇ ਮੰਡੀਆਂ ਦੇ ਕੰਮਕਾਜ ਵਿੱਚ ਅਸਥਾਈ ਵਿਘਨ ਪੈਣ ਦੀ ਸੰਭਾਵਨਾ ਹੈ। ਇਸੇ ਦੌਰਾਨ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਮੰਡੀ ਬੋਰਡ, ਮਾਰਕਫੈੱਡ, ਪਨਸਪ, ਐਫ.ਸੀ.ਆਈ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਸੀਨੀਅਰ ਅਧਿਕਾਰੀਆਂ ਨੇ ਅੱਜ ਦੇਰ ਸ਼ਾਮ ਮੀਟਿੰਗ ਕਰਕੇ ਰਾਜ ਦੇ ਬਹੁਤੇ ਹਿੱਸਿਆਂ ਵਿੱਚ ਮੌਜੂਦਾ ਪ੍ਰਤੀਕੂਲ ਮੌਸਮੀ ਸਥਿਤੀਆਂ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਵਿਸਤ੍ਰਿਤ ਯੋਜਨਾ ਉਲੀਕੀ।

Bhagwant Mann Bhagwant Mann

ਬੁਲਾਰੇ ਨੇ ਖੁਲਾਸਾ ਕੀਤਾ ਕਿ ਅਧਿਕਾਰੀਆਂ ਵਿਚਕਾਰ ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ, ਇੱਕ ਵਿਸਤ੍ਰਿਤ ਕਾਰਜ ਯੋਜਨਾ ਉਲੀਕੀ ਗਈ ਹੈ ਅਤੇ ਮੰਡੀ ਬੋਰਡ ਨੂੰ ਸੂਬੇ ਵਿੱਚ ਸਾਰੇ ਉਪਲਬਧ ਸਰੋਤਾਂ ਦੀ ਤਾਇਨਾਤੀ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੰਡੀ ਯਾਰਡ ਦੇ ਅੰਦਰੋਂ ਕੋਈ ਵੀ ਰੁਕਿਆ ਹੋਇਆ ਪਾਣੀ ਮੀਂਹ ਦੇ ਰੁਕਣ ਦੇ ਕੁਝ ਸਮੇਂ ਦੇ ਅੰਦਰ ਅੰਦਰ ਬਾਹਰ ਕੱਢਿਆ ਜਾ ਸਕੇ।

Procurement agencies decide to resume procurement of wheatProcurement of wheat

ਉਨ੍ਹਾਂ ਕਿਹਾ ਕਿ ਮੰਡੀ ਬੋਰਡ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਹ ਮਾਰਕੀਟ ਕਮੇਟੀਆਂ ਜੰਗੀ ਪੱਧਰ 'ਤੇ ਸਮੱਸਿਆ ਨਾਲ ਨਜਿੱਠਣ ਲਈ ਅਸੀਮਤ ਮੈਨਪਾਵਰ ਅਤੇ ਪੰਪਿੰਗ ਸੈੱਟ ਤਾਇਨਾਤ ਕਰਨ। ਨਗਰ ਨਿਗਮਾਂ ਅਤੇ ਮਿਉਂਸਪਲ ਕਮੇਟੀਆਂ ਕੋਲ ਉਪਲਬਧ ਪੰਪਿੰਗ ਸੈੱਟਾਂ ਨੂੰ ਵੀ ਇਨ੍ਹਾਂ ਕਾਰਜਾਂ ਵਿੱਚ ਸਹਾਇਤਾ ਲਈ ਸਟੈਂਡਬਾਏ 'ਤੇ ਰੱਖਣ ਲਈ ਕਿਹਾ ਗਿਆ ਹੈ ਅਤੇ ਰਾਜ ਖਰੀਦ ਏਜੰਸੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਅਧਿਕਾਰੀ ਸਵੇਰੇ-ਸਵੇਰੇ ਮੰਡੀਆਂ ਦਾ ਦੌਰਾ ਕਰਨ ਅਤੇ ਨਿੱਜੀ ਤੌਰ 'ਤੇ ਕਿਸਾਨਾਂ ਨੂੰ ਮਿਲਣ ਅਤੇ ਉਨ੍ਹਾਂ ਨੂੰ ਖਰੀਦਦਾਰੀ ਜਲਦੀ ਮੁੜ ਸ਼ੁਰੂ ਕਰਨ ਦਾ ਭਰੋਸਾ ਦਿਵਾਉਣ।

Bhagwant Mann says he sent officers for meeting with Arvind Kejriwal Bhagwant Mann

ਮੰਡੀਆਂ ਵਿੱਚ ਪਏ ਸਟਾਕ ਦੀ ਸੁਰੱਖਿਆ ਦੇ ਸਬੰਧ ਵਿੱਚ ਬੁਲਾਰੇ ਨੇ ਦੱਸਿਆ ਕਿ ਸਟਾਕ ਨੂੰ ਤਰਪਾਲਾਂ ਨਾਲ ਢੱਕਿਆ ਗਿਆ ਹੈ ਅਤੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਕਿ ਸੈਕਟਰ ਅਫਸਰ ਮੰਡੀਆਂ ਵਿੱਚ ਪਈਆਂ ਸਾਰੀਆਂ ਜਿਣਸਾਂ ਦੀ ਸਰੀਰਕ ਤੌਰ 'ਤੇ ਜਾਂਚ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਮੰਡੀਆਂ ਵਿੱਚ ਪਈ ਸਾਰੀ ਜਿਣਸ ਨੂੰ ਢੱਕ ਕੇ ਮੀਂਹ ਅਤੇ ਧੂੜ ਭਰੀਆਂ ਹਵਾਵਾਂ ਤੋਂ ਸੁਰੱਖਿਅਤ ਰੱਖਿਆ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement