
ਖੇਤੀਬਾੜੀ ਸੈਕਟਰ ਨੂੰ ਲੈ ਕੇ ਵੱਡੇ ਐਲਾਨ ਦੀ ਸੰਭਾਵਨਾ
ਨਵੀਂ ਦਿੱਲੀL: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਫਿਰ ਪ੍ਰੈਸ ਕਾਨਫਰੰਸ ਕਰਨਗੇ। ਉਹਨਾਂ ਵੱਲੋਂ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਨਾਲ ਸਬੰਧਤ ਜਾਣਕਾਰੀ ਦਿੱਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਵਿੱਤ ਮੰਤਰੀ ਅੱਜ ਖੇਤੀਬਾੜੀ ਸੈਕਟਰ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਬਾਰੇ ਵੱਡਾ ਐਲਾਨ ਕਰ ਸਕਦੇ ਹਨ।
Photo
ਇਸ ਨਾਲ ਸਪਲਾਈ ਚੇਨ ਨੂੰ ਦਰੁਸਤ ਕਰਨ ਲਈ ਮੋਦੀ ਸਰਕਾਰ ਵੱਲੋਂ ਵੱਡੀ ਰਾਹਤ ਦਿੱਤੀ ਜਾ ਸਕਦੀ ਹੈ। ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸਵੈ-ਨਿਰਭਰ ਭਾਰਤ ਬਣਾਉਣ ਲਈ 20 ਲੱਖ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ ਸੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਇਸ ਪੈਕੇਜ ਦੀ ਪਹਿਲੀ ਕਿਸ਼ਤ ਦਾ ਵੇਰਵਾ ਦਿੱਤਾ ਸੀ।
Photo
ਇਸ ਵਿਚ ਛੋਟੇ ਉਦਯੋਗਾਂ ਵਿਚ ਕੰਮ ਕਰਨ ਵਾਲਿਆਂ ਨੂੰ ਰਾਹਤ ਦਿੱਤੀ ਗਈ ਹੈ। ਅੱਜ ਨਿਰਮਲਾ ਸੀਤਾਰਮਨ ਵੱਲੋਂ ਰਾਹਤ ਪੈਕੇਜ ਦੀ ਦੂਜੀ ਕਿਸ਼ਤ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਰਾਹਤ ਪੈਕੇਜ ਦੀ ਪਹਿਲੀ ਕਿਸ਼ਤ ਦਾ ਵੇਰਵਾ ਜਨਤਾ ਸਾਹਮਣੇ ਰੱਖਿਆ ਸੀ।
Photo
ਸਰਕਾਰ ਨੇ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ ਨਾਲ ਜੁੜੇ ਲੋਕਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ। ਇਸ ਸੈਕਟਰ ਨੂੰ ਤਿੰਨ ਲੱਖ ਕਰੋੜ ਰੁਪਏ ਦਾ ਕੋਲੇਟਰਲ ਮੁਫਤ ਲੋਨ ਦਿੱਤਾ ਜਾਵੇਗਾ। ਇਸ ਦੇ ਲਈ ਕਾਂਊਟਰ ਗਾਰੰਟੀ ਜਾਂ ਕੋਈ ਜਾਇਦਾਦ ਦਿਖਾਉਣ ਦੀ ਲੋੜ ਨਹੀਂ ਹੋਵੇਗੀ। ਇਹ ਲੋਨ 25 ਕਰੋੜ ਰੁਪਏ ਤੱਕ ਦੇ ਹੋਣਗੇ।
Photo
ਇਹਨਾਂ ਵਿਚ 100 ਕਰੋੜ ਰੁਪਏ ਦੀ ਟਰਨਓਵਰ ਵਾਲੀਆਂ ਕੰਪਨੀਆਂ ਨੂੰ ਫਾਇਦਾ ਹੋਵੇਗਾ। ਚਾਰ ਸਾਲ ਲਈ ਇਹ ਲੋਨ ਹੋਵੇਗਾ ਅਤੇ ਇਸ ਸਾਲ ਲਈ ਕੋਈ ਕਿਸ਼ਨ ਨਹੀਂ ਭਰਨੀ ਪਵੇਗੀ। 31 ਅਕਤੂਬਰ 2020 ਤੱਕ ਇਸ 'ਤੇ ਕੋਈ ਗਰੰਟੀ ਫੀਸ ਨਹੀਂ ਲੱਗੇਗੀ। 45 ਲੱਖ ਉਦਮੀਆਂ ਨੂੰ ਇਸ ਨਾਲ ਲਾਭ ਮਿਲੇਗਾ।