ਖ਼ਬਰਾਂ |

ਤਾਜ਼ਾ |

ਅਗੇਤਾ ਝੋਨਾ ਲਾਉਣ ਵਾਲੇ ਪੰਜਾਬ ਸਰਕਾਰ ਦੀਆਂ ਸਬਸਿਡੀਆਂ ਤੋਂ ਰਹਿਣਗੇ ਵਾਂਝੇ 
Published : Jun 14, 2018, 4:42 pm IST
Updated : Jun 14, 2018, 4:42 pm IST
SHARE ARTICLE
Paddy
Paddy

ਜਿਥੇ ਪੰਜਾਬ ਸਰਕਾਰ ਨੇ ਨਿਰਧਾਰਿਤ ਮਿਤੀ ਤੋਂ ਪਹਿਲਾਂ ਝੋਨਾ ਲਾਉਣ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਆਖੀ ਹੈ ਉਥੇ...

ਪੰਜਾਬ ਸਰਕਾਰ ਨੇ ਝੋਨੇ ਦੀ ਲਵਾਈ ਨੂੰ ਲੈ ਕੇ ਸਖਤੀ ਵਰਤ ਰਹੀ ਹੈ | ਜਿਥੇ ਪੰਜਾਬ ਸਰਕਾਰ ਨੇ ਨਿਰਧਾਰਿਤ ਮਿਤੀ ਤੋਂ ਪਹਿਲਾਂ ਝੋਨਾ ਲਾਉਣ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਆਖੀ ਹੈ ਉਥੇ ਅਗੇਤਾ ਝੋਨਾ ਲਾਉਣ ਵਾਲਿਆਂ ਨੂੰ ਕੋਈ ਸਬਸਿਡੀ ਨਾ ਦੇਣ ਦਾ ਵੀ ਐਲਾਨ ਕੀਤਾ ਹੈ । ਇਸ ਵਿੱਚ ਖੇਤੀ ਸੰਦਾਂ, ਬੀਜਾਂ ਤੇ ਬਿਜਲੀ ਬਿੱਲਾਂ ਆਦਿ ਲਈ ਦਿੱਤੀ ਜਾਂਦੀ ਸਬਸਿਡੀ ਸ਼ਾਮਲ ਹੈ। ਸਰਕਾਰ ਨੇ ਇਸ ਫੈਸਲੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਅਗੇਤਾ ਝੋਨਾ ਲਾਉਣ ਵਾਲੇ ਕਿਸਾਨਾਂ ਦੀ ਸੂਚੀ ਤਿਆਰ ਕਰਨ ਦਾ ਹੁਕਮ ਦਿਤਾ ਹੈ |

ਖੇਤੀ ਮਹਿਕਮਾ ਦੀ ਚੇਤਾਵਨੀ ਹੈ ਕਿ 20 ਜੂਨ ਤੋਂ ਪਹਿਲਾਂ ਅਗੇਤਾ ਝੋਨਾ ਲਾਉਣ ਵਾਲੇ ਕਿਸਾਨ ਇਨ੍ਹਾਂ ਸਬਸਿਡੀਆਂ ਤੋਂ ਵਾਂਝੇ ਰਹਿ ਜਾਣਗੇ। ਖੇਤੀ ਮਹਿਕਮੇ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਗੇਤਾ ਝੋਨਾ ਲਾਉਣ ਵਾਲੇ ਨੂੰ ਪੰਜਾਬ ਸਰਕਾਰ ਤਰਫ਼ੋਂ ਕਿਸੇ ਵੀ ਤਰ੍ਹਾਂ ਦੀ ਖੇਤੀ ਸਬਸਿਡੀ ਦਾ ਲਾਭ ਨਹੀਂ ਦਿਤਾ ਜਾਵੇਗਾ। ਪੰਜਾਬ ਸਰਕਾਰ ਵਲੋਂ ਕਣਕ ਤੇ ਹੋਰਨਾਂ ਬੀਜਾਂ ਤੋਂ ਇਲਾਵਾ ਖੇਤੀ ਮਸ਼ੀਨਰੀ ’ਤੇ ਵੀ ਸਬਸਿਡੀ ਦਿਤੀ ਜਾਂਦੀ ਹੈ।

ਦਰਅਸਲ ਸਰਕਾਰ ਦੀ ਸਖਤੀ ਦੇ ਬਾਵਜੂਦ ਕਿਸਾਨ 20 ਜੂਨ ਤੋਂ ਪਹਿਲਾਂ ਹੀ ਝੋਨਾ ਲਾ ਰਹੇ ਹਨ | ਖੇਤੀ ਵਿਭਾਗ ਦੇ ਸੰਯੁਕਤ ਡਾਇਰੈਕਟਰ ਰਾਜੇਸ਼ ਵਸ਼ਿਸ਼ਟ ਨੇ ਦਸਿਆ ਕਿ ਉਨ੍ਹਾਂ ਨੇ ਅਗੇਤੀ ਲਵਾਈ ਬਾਰੇ ਮੁੱਖ ਖੇਤੀਬਾੜੀ ਅਫ਼ਸਰਾਂ ਤੋਂ ਵੇਰਵੇ ਮੰਗੇ ਹਨ ਜਿਸ ਵਿੱਚ ਕਿਸਾਨਾਂ ਦੇ ਨਾਮ ਤੇ ਅਗੇਤੇ ਝੋਨੇ ਹੇਠ ਆਏ ਰਕਬੇ ਦਾ ਵੇਰਵਾ ਸ਼ਾਮਲ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

? LIVE | ਅੱਜ ਦੀਆਂ ਵੱਡੀਆਂ ਖ਼ਬਰਾਂ |

14 Sep 2026 2:57 PM

? LIVE | ਅੱਜ ਦੀਆਂ ਵੱਡੀਆਂ ਖ਼ਬਰਾਂ

12 Sep 2026 3:17 PM

SIT ਦੇ ਹੱਥ ਲੱਗੇ ਬਹਿਬਲ ਕਲਾਂ ਘਟਨਾ ਵਾਲੇ ਦਿਨ ਦੇ ਸਬੂਤ

11 Sep 2026 2:56 PM

Amritsar 'ਚ ਜ਼ਬਰਦਸਤ Protest | Baba Sahib ਦੇ ਬੁੱਤ ਦੇ ਨਿਰਾਦਰ 'ਤੇ Chakka Jam | Bhandari Bridge

11 Sep 2026 2:55 PM

ਅੱਜ ਦੀਆਂ ਵੱਡੀਆਂ ਖ਼ਬਰਾਂ

10 Sep 2026 2:56 PM
Advertisement