ਕਿਸਾਨਾਂ ਨੂੰ ਆਈ ਨਵੀਂ ਮੁਸੀਬਤ, ਹਰੇ ਤੇਲੇ ਤੇ ਚਿਟੀ ਮੱਖੀ ਨੇ ਫ਼ਸਲ ‘ਤੇ ਕੀਤਾ ਹਮਲਾ
Published : Aug 14, 2019, 4:31 pm IST
Updated : Aug 14, 2019, 4:31 pm IST
SHARE ARTICLE
Cotton Crop
Cotton Crop

ਕਪਾਹ ਪੱਟੀ ਦੇ ਕਿਸਾਨਾਂ ਨੂੰ ਨਵੀਂ ਮੁਸੀਬਤ ਨੇ ਆ ਘੇਰਿਆ ਹੈ...

ਚੰਡੀਗੜ੍ਹ: ਕਪਾਹ ਪੱਟੀ ਦੇ ਕਿਸਾਨਾਂ ਨੂੰ ਨਵੀਂ ਮੁਸੀਬਤ ਨੇ ਆ ਘੇਰਿਆ ਹੈ। ਬੀਟੀ ਕਾਟਨ ਉੱਪਰ ਹਰੇ ਤੇਲੇ ਤੇ ਚਿੱਟੀ ਮੱਖੀ ਨੇ ਅਚਾਨਕ ਹਮਲਾ ਕਰ ਦਿੱਤਾ ਹੈ। ਇਸ ਤੋਂ ਘਬਰਾ ਕੇ ਕਿਸਾਨਾਂ ਨੇ ਫ਼ਸਲ ਦੇ ਬਚਾਅ ਲਈ ਸਪਰੇਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਕਿਸਾਨਾਂ ਨੂੰ ਫਸਲ ਦੇ ਨੁਕਸਾਨ ਦਾ ਖਦਸ਼ਾ ਹੈ। ਇਸ ਲਈ ਮਹਿੰਗੇ ਭਾਅ ਕੀਟਨਾਸ਼ਕ ਖਰੀਦ ਕੇ ਸਪਰੇਅ ਕਰ ਰਹੇ ਹਨ। ਦੂਜੇ ਪਾਸੇ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਵੇਖਾ-ਵੇਖੀ ਸਪੇਰਆਂ ਕਰਨ ਤੋਂ ਵਰਜਿਆ ਹੈ। ਮਹਿਕਮੇ ਦੇ ਮਾਹਿਰਾਂ ਨੇ ਇਸ ਹਮਲੇ ਨੂੰ ਮਾਮੂਲੀ ਮੰਨਿਆ ਹੈ। ਇਸ ਨੂੰ ਈਟੀਐਲ ਲੈਵਲ ਤੋਂ ਥੱਲੇ ਕਰਾਰ ਦਿੱਤਾ ਹੈ।

cotton price reducedcotton 

ਇਸ ਦੇ ਬਾਵਜੂਦ ਕਿਸਾਨ ਸਪਰੇਅ ਕਰ ਰਹੇ ਹਨ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਮਾਨਸਾ ਜ਼ਿਲ੍ਹੇ ਵਿੱਚ ਖੇਤਾਂ ਦਾ ਦੌਰਾ ਕਰਨ ਮਗਰੋਂ ਦੱਸਿਆ ਕਿ ਹਰੇ ਤੇਲੇ ਤੇ ਚਿੱਟੀ ਮੱਖੀ ਦਾ ਕਿਤੇ-ਕਿਤੇ ਹਮਲਾ ਹੋ ਗਿਆ ਹੈ ਪਰ ਇਹ ਫਿਲਹਾਲ ਕਾਬੂ ਹੇਠ ਹੈ। ਇਸ ਤੋਂ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਅਜੇ ਤਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਪਾਹ ਮਾਹਿਰਾਂ ਨੇ ਨਰਮੇ ਉੱਤੇ ਕਿਸੇ ਵੀ ਕਿਸਮ ਦੇ ਰੋਗ ਤੋਂ ਬਚਾਅ ਲਈ ਕੋਈ ਦਵਾਈ ਛਿੜਕਣ ਦੀ ਸਿਫਾਰਸ਼ ਨਹੀਂ ਕੀਤੀ।

Cotton CropCotton Crop

ਖੇਤੀਬਾੜੀ ਅਧਿਕਾਰੀਆਂ ਨੇ ਕਿਹਾ ਕਿ ਕਿਸਾਨ ਨਰਮੇ ’ਤੇ ਨਿੰਮ ਦੀਆਂ ਨਿਮੋਲੀਆਂ ਦੀ ਸਪਰੇਅ ਕਰ ਸਕਦੇ ਹਨ। ਉਂਝ ਖੇਤੀਬਾੜੀ ਮਹਿਕਮੇ ਦੇ ਮਹਿਰਾਂ ਨੇ ਕਿਹਾ ਕਿ ਵੈਸੇ ਨਰਮੇ ਉੱਤੇ ਰਸ ਚੂਸਣ ਵਾਲੇ ਕੀੜਿਆਂ ਵਿੱਚੋਂ ਤੇਲਾ, ਚਿੱਟੀ ਮੱਖੀ ਬਹੁਤ ਖ਼ਤਰਨਾਕ ਹਨ ਤੇ ਇਹ ਜੁਲਾਈ ਤੋਂ ਸਤੰਬਰ ਦੇ ਮਹੀਨੇ ਤਕ ਇਸ ਫ਼ਸਲ ਦਾ ਨੁਕਸਾਨ ਕਰ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement