
ਮੰਗਾਂ ਨਾਂ ਮੰਨੇ ਜਾਣ ਤੱਕ ਇਹ ਸੰਘਰਸ਼ ਜਾਰੀ ਰਹੇਗਾ ਨਿਰੰਤਰ
ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਰੋਸ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਕਿਸਾਨ ਜਥੇਬੰਦੀਆਂ ਨੇ ਬੀਤੇ ਦਿਨ ਹੀ ਨਵੇਂ ਖੇਤੀ ਕਾਨੂੰਨਾਂ 'ਤੇ ਗੱਲ਼ਬਾਤ ਕਰਨ ਲਈ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦਾ ਸੱਦਾ ਸਵੀਕਾਰ ਕਰ ਲਿਆ ਹੈ।
Farm Laws
ਇਸ ਦੇ ਤਹਿਤ ਅੱਜ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਦੀ ਅੱਜ ਦਿੱਲੀ ਵਿੱਚ ਕੇਂਦਰ ਸਰਕਾਰ ਨਾਲ ਗੱਲ਼ਬਾਤ ਹੋਣੀ ਹੈ ਪਰ ਮੀਟਿੰਗ ਤੋਂ ਪਹਿਲਾਂ ਹੀ ਕਿਸਾਨਾਂ ਨੇ ਕੇਂਦਰ ਨੂੰ ਜ਼ੋਰ ਦਾ ਝਟਕਾ ਦਿੱਤਾ ਹੈ।
farmers protest
ਕਿਸਾਨਾਂ ਨੇ ਆਪਣਾ ਰੇਲ ਅੰਦੋਲਨ ਤਿੰਨ ਦਿਨਾਂ ਲਈ ਹੋਰ ਵਧਾ ਦਿੱਤਾ ਹੈ। ਇਹ ਅੰਦੋਲਨ 17 ਅਕਤੂਬਰ ਤਕ ਵਧਾ ਦਿੱਤਾ ਗਿਆ ਹੈ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੁਖਵਿੰਦਰ ਸਿੰਘ ਸਭਰਾ ਨੇ ਦੱਸਿਆ ਕਿ ਇਹ ਧਰਨਾ 17 ਅਕਤੂਬਰ ਤੱਕ ਲਈ ਵਧਾ ਦਿੱਤਾ ਗਿਆ ਹੈ ਅਤੇ ਮੰਗਾਂ ਨਾਂ ਮੰਨੇ ਜਾਣ ਤੱਕ ਇਹ ਸੰਘਰਸ਼ ਨਿਰੰਤਰ ਜਾਰੀ ਰਹੇਗਾ।