ਖੁਸ਼ਖ਼ਬਰੀ! ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮਿਲੇਗਾ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ
Published : Nov 14, 2019, 9:20 am IST
Updated : Nov 14, 2019, 9:26 am IST
SHARE ARTICLE
Paddy
Paddy

ਗ਼ੈਰ-ਬਾਸਮਤੀ ਝੋਨਾ ਲਾਉਣ ਵਾਲੇ ਪੰਜ ਏਕੜ ਤਕ ਦੀ ਮਾਲਕੀ ਵਾਲੇ ਕਿਸਾਨ ਹੋਣਗੇ ਮੁਆਵਜ਼ੇ ਦੇ ਹੱਕਦਾਰ,  30 ਨਵੰਬਰ ਤਕ ਪੰਚਾਇਤ ਕੋਲ ਜਮ੍ਹਾਂ ਹੋਣਗੇ ਸਵੈ-ਘੋਸ਼ਣਾ ਪੱਤਰ

ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਦਸਿਆ ਕਿ ਗ਼ੈਰ-ਬਾਸਮਤੀ ਝੋਨਾ ਲਾਉਣ ਵਾਲੇ ਪੰਜ ਏਕੜ ਤਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਦਲੇ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ। 

CaptainCaptain

ਉਨ੍ਹਾਂ ਦਸਿਆ ਕਿ ਇਸ ਮੁਆਵਜ਼ੇ ਦਾ ਹੱਕਦਾਰ ਉਹ ਕਿਸਾਨ ਹੋਵੇਗਾ ਜਿਸ ਕੋਲ ਅਪਣੇ, ਪਤਨੀ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਨਾਂ 'ਤੇ ਕੁੱਲ 5 ਏਕੜ ਤਕ ਹੀ ਜ਼ਮੀਨ ਦੀ ਮਾਲਕੀ ਹੈ ਅਤੇ ਇਸ ਜ਼ਮੀਨ ਜਾਂ ਇਸ ਦੇ ਕਿਸੇ ਹਿੱਸੇ ਵਿਚ ਗ਼ੈਰ-ਬਾਸਮਤੀ ਝੋਨੇ ਦੀ ਖੇਤੀ ਕਰਦਾ ਹੋਵੇ ਤੇ ਖੇਤ ਦੇ ਕਿਸੇ ਵੀ ਹਿੱਸੇ ਵਿਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਈ ਹੋਵੇ।

ਇਹ ਮੁਆਵਜ਼ਾ ਹਾਸਲ ਕਰਨ ਸਬੰਧੀ ਵਿਸਥਾਰ ਵਿਚ ਦਸਦਿਆਂ ਪੰਨੂ ਨੇ ਦਸਿਆ ਕਿ ਉਕਤ ਸ਼ਰਤਾਂ ਪੂਰੀਆਂ ਕਰਦੇ ਕਿਸਾਨ ਪਰਵਾਰ ਦੇ ਮੁਖੀ ਵਲੋਂ ਪਿੰਡ ਦੀ ਪੰਚਾਇਤ ਕੋਲ ਉਪਲਬਧ ਸਵੈ-ਘੋਸ਼ਣਾ ਪੱਤਰ ਵਿਚ ਮੰਗੀ ਗਈ ਜਾਣਕਾਰੀ ਭਰ ਕੇ 30 ਨਵੰਬਰ, 2019 ਤਕ ਪੰਚਾਇਤ ਨੂੰ ਦਿਤੀ ਜਾਵੇ ਜਿਸ ਦੀ ਤਸਦੀਕ ਕਰਨ ਉਪਰੰਤ ਮੁਆਵਜ਼ੇ ਦੀ ਰਾਸ਼ੀ ਯੋਗ ਕਿਸਾਨ ਦੇ ਖਾਤੇ ਵਿਚ ਆਵੇਗੀ।

Ks PannuKs Pannu

ਇਸ ਮੌਕੇ ਸ. ਪੰਨੂ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਝੋਨੇ ਦੀ ਰਹਿੰਦ-ਖੂੰਹਦ ਨੂੰ ਬਿਲਕੁਲ ਅੱਗ ਨਾ ਲਾਉਣ ਕਿਉਂਕਿ ਅਜਿਹਾ ਕਰਨਾ ਸਿੱਧੇ ਤੌਰ 'ਤੇ ਸੁਪਰੀਮ ਕੋਰਟ ਦੇ ਉਲੰਘਣਾ ਹੈ ਅਤੇ ਇਹ ਕਦਮ ਚੁੱਕਣ ਵਾਲੇ ਕਿਸਾਨਾਂ ਵਿਰੁਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement