ਅੰਨਦਾਤਾ ਦੀ ਮਿਹਨਤ 'ਤੇ ਫਿਰਿਆ ਪਾਣੀ, ਅੱਠ ਏਕੜ ਦੇ ਕਰੀਬ ਫਸਲ ਨੂੰ ਲੱਗੀ ਅੱਗ
Published : Apr 15, 2021, 3:32 pm IST
Updated : Apr 15, 2021, 3:50 pm IST
SHARE ARTICLE
Wheat crop damaged in fire
Wheat crop damaged in fire

ਮੌਕੇ ’ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਪਾਇਆ ਕਾਬੂ

ਗੁਰਦਾਸਪੁਰ (ਅਵਤਾਰ ਸਿੰਘ):  ਗੁਰਦਾਸਪੁਰ ਦੇ ਪਿੰਡ ਮਾਨਕੋਰ ਵਿਚ ਅੱਠ ਏਕੜ ਦੇ ਕਰੀਬ ਕਣਕ ਦੀ ਪੱਕੀ ਫਸਲ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਇਕ ਘੰਟੇ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ।

Wheat crop damaged in fireWheat crop damaged in fire

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਲੋਕਾਂ ਅਤੇ ਕਿਸਾਨਾਂ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਕਿ ਉਹਨਾਂ ਦੇ ਖੇਤਾਂ ਵਿਚ ਅੱਗ ਲੱਗ ਗਈ ਹੈ। ਜਦੋਂ ਉਹਨਾਂ ਨੇ ਆ ਕੇ ਦੇਖਿਆ ਤਾਂ ਅੱਗ ਕਾਫੀ ਫੈਲ ਚੁੱਕੀ ਸੀ। ਤੇਜ਼ ਹਵਾ ਚੱਲਣ ਕਰਕੇ ਅੱਗ ’ਤੇ ਕਾਬੂ ਪਾਉਣਾ ਹੋਰ ਵੀ ਮੁਸ਼ਕਿਲ ਹੋ ਗਿਆ।

Wheat crop damaged in fireWheat crop damaged in fire

ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਅਤੇ ਸਥਾਨਕ ਲੋਕਾਂ ਦੀ ਮਦਦ ਤੋਂ ਬਾਅਦ ਕਰੀਬ ਇਕ ਘੰਟੇ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਸਥਾਨਕ ਲੋਕਾਂ ਨੇ ਦੱਸਿਆ ਕਿ ਇਸ ਅੱਗ ਦੀ ਲਪੇਟ ਵਿਚ ਆਉਣ ਨਾਲ ਕਿਸਾਨਾਂ ਦੀ ਅੱਠ ਏਕੜ ਦੇ ਕਰੀਬ ਫਸਲ ਬਰਬਾਦ ਹੋ ਚੁੱਕੀ ਹੈ। ਕਿਸਾਨਾਂ ਨੇ ਦੱਸਿਆ ਕਿ ਪਹਿਲਾਂ ਵੀ ਕਿਸੇ ਨੇ ਸ਼ਰਾਰਤ ਕਰਦਿਆਂ ਖੇਤ ਵਿਚ ਅੱਗ ਲਗਾਈ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement