ਭਲਕੇ ਕਿਸਾਨਾਂ ਦੇ ਖਾਤਿਆਂ ’ਚ 2000 ਕਰੋੜ ਰੁਪਏ ਤੋਂ ਵੱਧ ਦਾ MSP ਭੁਗਤਾਨ ਟਰਾਂਸਫਰ ਕਰੇਗੀ ਪੰਜਾਬ ਸਰਕਾਰ
Published : Apr 15, 2022, 9:25 pm IST
Updated : Apr 15, 2022, 9:29 pm IST
SHARE ARTICLE
Bhagwant Mann
Bhagwant Mann

ਕੇਂਦਰੀ ਟੀਮਾਂ ਵੱਲੋਂ 17 ਜ਼ਿਲ੍ਹਿਆਂ ਦਾ ਸਰਵੇਖਣ ਮੁਕੰਮਲ



ਚੰਡੀਗੜ੍ਹ : ਪੰਜਾਬ ਸਰਕਾਰ ਭਲਕੇ 2000 ਕਰੋੜ ਰੁਪਏ ਤੋਂ ਵੱਧ ਦੇ ਐਮਐਸਪੀ ਭੁਗਤਾਨ ਨੂੰ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਟਰਾਂਸਫਰ ਕਰੇਗੀ। ਇਹ ਪ੍ਰਗਟਾਵਾ ਕਰਦੇ ਹੋਏ ਰਾਜ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਿਸਾਨਾਂ ਨੂੰ 828 ਕਰੋੜ ਰੁਪਏ ਟਰਾਂਸਫਰ ਕੀਤੇ ਜਾ ਚੁੱਕੇ ਹਨ। ਹੁਣ ਵਿਭਾਗ ਨੇ 2137 ਕਰੋੜ ਰੁਪਏ ਦੇ ਭੁਗਤਾਨਾਂ ਦੀ ਪ੍ਰਕਿਰਿਆ ਨੂੰ ਮਨਜ਼ੂਰੀ ਦਿੱਤੀ ਹੈ। ਭਲਕੇ ਬੈਂਕਾਂ ਵੱਲੋਂ ਇਹ ਰਾਸ਼ੀ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਵੇਗੀ ।

Bhagwant mann Bhagwant mann

ਮੰਡੀਆਂ ਵਿਚ ਸੁੰਗੜੇ ਹੋਏ ਅਨਾਜ ਦੀ ਆਮਦ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮਾਂ ਦੇ ਚੱਲ ਰਹੇ ਦੌਰਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਟੀਮਾਂ ਵੱਲੋਂ 17 ਜ਼ਿਲ੍ਹਿਆਂ ਦਾ ਸਰਵੇਖਣ ਕੀਤਾ ਜਾ ਚੁੱਕਾ ਹੈ ਅਤੇ ਉਮੀਦ ਹੈ ਕਿ ਭਲਕੇ ਬਾਕੀ ਛੇ ਜ਼ਿਲ੍ਹਿਆਂ ਨੂੰ ਵੀ ਕਵਰ ਕਰ ਲਿਆ ਜਾਵੇਗਾ। ਰਾਤ ਭਰ ਪਏ ਮੀਂਹ ਅਤੇ ਮੰਡੀਆਂ ਵਿਚ ਖੜ੍ਹੇ ਪਾਣੀ ਕਾਰਨ ਖਰੀਦ ਕਾਰਜਾਂ ਵਿਚ ਆਉਣ ਵਾਲੇ ਵਿਘਨ ਬਾਰੇ ਉਨ੍ਹਾਂ ਕਿਹਾ ਕਿ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਮੰਡੀਆਂ ਵਿਚ ਖੜ੍ਹੇ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਰਾਤ ਭਰ ਕੰਮ ਕੀਤਾ ਸੀ ਅਤੇ ਸਿੱਟੇ ਵਜੋਂ ਖਰੀਦ ਕਾਰਜ ਵਿਚ ਅੱਜ ਇੱਕ ਮਿੰਟ ਵੀ ਵਿਘਨ ਨਹੀਂ ਪਿਆ।

Procurement agencies decide to resume procurement of wheatFarmers

ਖਰੀਦ ਦੀ ਚੱਲ ਰਹੀ ਸਥਿਤੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਕਣਕ ਦੀ ਆਮਦ ਸਿਖਰ ‘ਤੇ ਪਹੁੰਚ ਗਈ ਹੈ ਅਤੇ ਅੱਜ ਇੱਕ ਦਿਨ ਵਿੱਚ 8.2 ਲੱਖ ਟਨ ਤੋਂ ਵੱਧ ਕਣਕ ਦੀ ਆਮਦ ਹੋਈ ਹੈ। ਹੁਣ ਤੱਕ ਮੰਡੀਆਂ ਵਿੱਚ 36 ਲੱਖ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਸਰਕਾਰੀ ਖਰੀਦ ਏਜੰਸੀਆਂ 33 ਲੱਖ ਟਨ ਕਣਕ ਦੀ ਖਰੀਦ ਕਰ ਚੁੱਕੀਆਂ ਹਨ।

CM Bhagwant MannCM Bhagwant Mann

ਸੂਬੇ ਭਰ ਵਿੱਚ ਪਈ ਅਣਵਿਕੀ ਕਣਕ ਦੀ ਕੁੱਲ ਮਾਤਰਾ ਮਹਿਜ਼ 3 ਲੱਖ ਟਨ ਹੈ ਜੋ ਕਿ ਇੱਕ ਦਿਨ ਦੀ ਆਮਦ ਦਾ 40 ਫੀਸਦੀ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਮੰਡੀਆਂ ਦਾ ਕੰਮ ਬਹੁਤ ਹੀ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਦਿਨ ਦੀ 60 ਫੀਸਦੀ ਤੋਂ ਵੱਧ ਆਮਦ ਉਸੇ ਦਿਨ ਹੀ ਖਰੀਦੀ ਜਾ ਰਹੀ ਹੈ। ਬੁਲਾਰੇ ਨੇ ਇਹ ਯਕੀਨੀ ਬਣਾਉਣ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਕਿ ਕਿਸਾਨਾਂ ਦੀ ਉਪਜ ਪਹਿਲ ਦੇ ਆਧਾਰ ‘ਤੇ ਖਰੀਦੀ ਜਾਵੇਗੀ ਅਤੇ ਖਰੀਦ ਦੇ 48 ਘੰਟਿਆਂ ਦੇ ਅੰਦਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀਆਂ ਜਮ੍ਹਾਂ ਹੋ ਜਾਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement