ਫ਼ਸਲਾਂ ਦੀ ਸਿੰਚਾਈ ਲਈ ਪੰਪਾਂ ਦੀ ਚੋਣ ਅਤੇ ਹੋਰ ਜਾਣਕਾਰੀ
Published : Jun 15, 2018, 5:22 pm IST
Updated : Jun 15, 2018, 5:22 pm IST
SHARE ARTICLE
Selection of pump
Selection of pump

ਪੰਜਾਬ ਵਿਚ ਫ਼ਸਲਾਂ ਦੀ ਸਿੰਚਾਈ ਕਰਨ ਦੇ ਲਈ ਚਾਰ ਤਰ੍ਹਾਂ ਦੇ ਪੰਪਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜਿਨ੍ਹਾਂ ਵਿਚ ਸੈਂਟਰੀਫਿਊਗਲ ਪੰਪ, ਪਰੋਪੈਲਰ ਪੰਪ, ਟਰਬਾਈਨ ਪੰਪ...

ਪੰਜਾਬ ਵਿਚ ਫ਼ਸਲਾਂ ਦੀ ਸਿੰਚਾਈ ਕਰਨ ਦੇ ਲਈ ਚਾਰ ਤਰ੍ਹਾਂ ਦੇ ਪੰਪਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜਿਨ੍ਹਾਂ ਵਿਚ ਸੈਂਟਰੀਫਿਊਗਲ ਪੰਪ, ਪਰੋਪੈਲਰ ਪੰਪ, ਟਰਬਾਈਨ ਪੰਪ ਅਤੇ ਸਬਮਰਸੀਬਲ ਪੰਪ ਸ਼ਾਮਲ ਹਨ। ਆਮ ਤੌਰ 'ਤੇ ਕਿਸਾਨਾਂ ਵਲੋਂ ਸੈਂਟਰੀਫਿਊਗਲ ਪੰਪਾਂ ਦੀ ਵਰਤੋਂ ਵਧੇਰੇ ਕੀਤੀ ਜਾਂਦੀ ਹੈ। ਇਹ ਪੰਪ ਬਣਤਰ ਵਿਚ ਸਧਾਰਨ ਹੁੰਦੇ ਹਨ ਅਤੇ ਚਲਾਉਣੇ ਵੀ ਸੌਖੇ ਹੁੰਦੇ ਹਨ। ਇਸ ਤੋਂ ਇਲਾਵਾ ਇਹ ਸਸਤੇ ਅਤੇ ਲਗਾਤਾਰ ਚੰਗਾ ਪਾਣੀ ਕੱਢਣ ਦੀ ਸਮਰੱਥਾ ਰੱਖਦੇ ਹਨ। ਇਹ ਪੰਪ ਆਮ ਤੌਰ 'ਤੇ 4 ਮੀਟਰ ਤੋਂ 60 ਮੀਟਰ ਤੱਕ ਡੂੰਘਾਈ ਤੋਂ ਪਾਣੀ ਚੁੱਕਣ ਲਈ ਵਰਤੇ ਜਾਂਦੇ ਹਨ। 

jPropeller pump

ਪ੍ਰੋਪੈਲਰ ਪੰਪ : ਇਹ ਪੰਪ ਆਮ ਤੌਰ 'ਤੇ 4 ਮੀਟਰ ਤੋਂ ਘੱਟ ਡੂੰਘਾਈ ਤੋਂ ਪਾਣੀ ਕੱਢਣ ਲਈ ਵਰਤੇ ਜਾਂਦੇ ਹਨ। ਇਹ ਪੰਪ ਖਾਲਾਂ, ਨਾਲਿਆਂ, ਟੋਭਿਆਂ ਜਾਂ ਦਰਿਆਵਾਂ ਆਦਿ ਵਿਚੋਂ ਪਾਣੀ ਕੱਢਣ ਲਈ ਵਰਤੇ ਜਾਂਦੇ ਹਨ। ਇਸ ਪੰਪ ਦੀ ਬਣਤਰ ਵੀ ਸਧਾਰਨ ਹੁੰਦੀ ਹੈ ਅਤੇ ਇਸ ਦੀ ਦੇਖਭਾਲ ਅਤੇ ਮੁਰੰਮਤ ਸੌਖੀ ਹੈ। ਜਦੋਂ ਪਾਣੀ ਦੀ ਸਤ੍ਹਾ ਸੈਂਟਰੀਫਿਊਗਲ ਪੰਪ ਦੀ ਸਮਰੱਥਾ ਤੋਂ ਦੂਰ ਹੋਵੇ ਜਾਂ ਪਾਣੀ ਦੀ ਸਤ੍ਹਾ ਵੱਧਦੀ ਘੱਟਦੀ ਰਹਿੰਦੀ ਹੋਵੇ ਤਾਂ ਉਥੇ ਟਰਬਾਈਨ ਪੰਪ ਜਾਂ ਸਬਮਰਸੀਬਲ ਪੰਪ ਵਰਤਿਆ ਜਾਂਦਾ ਹੈ। ਇਹ ਪੰਪ ਕਾਫ਼ੀ ਮਹਿੰਗੇ ਹੁੰਦੇ ਹਨ ਅਤੇ ਸੈਂਟਰੀਫਿਊਗਲ ਪੰਪ ਦੇ ਮੁਕਾਬਲੇ ਲਾਉਣੇ ਅਤੇ ਮੁਰੰਮਤ ਕਰਨੇ ਔਖੇ ਹਨ।

jj

ਕਿਵੇਂ ਕਰੀਏ ਪੰਪਾਂ ਦੀ ਚੋਣ : ਕਿਸਾਨਾਂ ਨੂੰ ਅਪਣੀ ਫ਼ਸਲ ਦੇ ਰਕਬੇ ਦੇ ਹਿਸਾਬ ਨਾਲ ਪਾਣੀ ਦੀ ਡੂੰਘਾਈ ਅਤੇ ਪਾਣੀ ਦੀ ਲੋੜੀਂਦੀ ਮਿਕਦਾਰ ਬਾਰੇ ਜਾਨਣਾ ਬਹੁਤ ਜ਼ਰੂਰੀ ਹੈ। ਇਸ ਜਾਣਕਾਰੀ ਦੇ ਹਿਸਾਬ ਨਾਲ ਵੱਧ ਤੋਂ ਵੱਧ ਸਮਰੱਥਾ ਵਾਲੇ ਪੰਪਾਂ ਦੀ ਚੋਣ ਕੀਤੀ ਜਾਂਦੀ ਹੈ। ਮਸ਼ਹੂਰ ਪੰਪ ਬਣਾਉਣ ਵਾਲੀਆਂ ਕੰਪਨੀਆਂ ਪੰਪ ਦੀਆਂ ਲਕਸ਼ਨਿਕ ਕਰਵਜ਼ ਅਤੇ ਹੋਰ ਜਾਣਕਾਰੀ ਬਾਰੇ ਦੱਸਦੀਆਂ ਹਨ। ਵੱਖ-ਵੱਖ ਫ਼ਰਮਾਂ ਦੇ ਬਣਾਏ ਹੋਏ ਪੰਪ ਇਕ ਦੂਜੇ ਤੋਂ ਕੀਮਤ, ਕੰਮ ਕਰਨ ਦੀ ਯੋਗਤਾ ਅਤੇ ਵਰਤੋਂ ਵਿਚ ਵੱਖੋ ਵੱਖਰੇ ਹੁੰਦੇ ਹਨ। ਪੰਪ ਦੀ ਵਰਤੋਂ 50-70 ਫ਼ੀਸਦੀ ਤੱਕ ਘੱਟ ਵੱਧ ਸਕਦੀ ਹੈ। ਜਿਥੋਂ ਤਕ ਵਰਤੋਂ ਦਾ ਸਬੰਧ ਹੈ ਤਾਂ ਆਈਐੱਸਆਈ ਅਤੇ ਪੰਜਾਬ ਕੁਆਲਿਟੀ ਦੇ ਨਿਸ਼ਾਨ ਵਾਲੇ ਪੰਪਾਂ 'ਤੇ ਭਰੋਸਾ ਕੀਤਾ ਜਾ ਸਕਦਾ ਹੈ। 

centrifugal pumpcentrifugal pump

ਇਨ੍ਹਾਂ ਗੱਲਾਂ ਦਾ ਰੱਖੋ ਧਿਆਨ : ਪਾਣੀ ਦਾ ਸਾਧਨ, (ਖੁੱਲ੍ਹਾ ਖੂਹ, ਟਿਊਬਵੈੱਲ ਜਾਂ ਨਹਿਰੀ ਪਾਣੀ), ਪਾਣੀ ਦੇ ਖਿਚਾਓ ਦੀ ਉਚਾਈ, ਬੀਜਣ ਵਾਲੀਆਂ ਫ਼ਸਲਾਂ, ਫ਼ਸਲਾਂ ਹੇਠ ਕੁਲ ਰਕਬਾ, ਚਲਾਉਣ ਦਾ ਸਾਧਨ (ਇੰਜਣ ਜਾਂ ਮੋਟਰ) ਬਿਜਲੀ ਵਾਲੀ ਮੋਟਰ ਦੀ ਸੂਰਤ ਵਿਚ ਬਿਜਲੀ ਆਉਣ ਦਾ ਸਮਾਂ, ਖੇਤ ਵਿਚ ਟਿਊਬਵੈੱਲ ਦੀ ਸਥਿਤੀ, ਚਲਾਉਣ ਦਾ ਢੰਗ (ਪਟੇ ਨਾਲ, ਪੱਖਾ ਮੋਟਰ ਜੋੜ ਕੇ ਜਾਂ ਮੋਨੋਬਲਾਕ), ਪਾਣੀ ਲਿਜਾਉਣ ਦਾ ਤਰੀਕਾ, ਪੱਕੀਆਂ ਖਾਲਾਂ, ਕੱਚੀਆਂ ਖਾਲਾਂ ਜਾਂ ਜ਼ਮੀਨ ਅੰਦਰ ਪਾਈਪਾਂ ਰਾਹੀਂ, ਇਲਾਕੇ ਵਿਚ ਜ਼ਮੀਨ ਹੇਠਲੇ ਪਾਣੀ ਦੀ ਕਿਸਮ। ਪੰਪਾਂ ਦੀ ਠੀਕ ਵਰਤੋਂ ਲਈ ਹਦਾਇਤਾਂ : ਸੈਂਟਰੀਫਿਊਗਲ ਪੰਪ ਨੂੰ ਪਾਣੀ ਦੀ ਸਤ੍ਹਾ ਤੋਂ 1-2 ਮੀਟਰ ਤੋਂ ਜ਼ਿਆਦਾ ਉੱਚਾ ਨਾ ਰੱਖੋ।

jTurbine pump

ਵਿਕਰੇਤਾ ਕੋਲੋਂ ਵੱਖ-ਵੱਖ ਤਰ੍ਹਾਂ ਦੇ ਡਿਜ਼ਾਈਨ ਦੇਖ ਕੇ ਪੰਪ ਦੀ ਚੋਣ ਕਰੋ। ਵੱਧ ਅਰਧ ਵਿਆਸ ਵਾਲੇ ਮੋੜਾਂ ਦੀ ਵਰਤੋਂ ਕਰੋ। ਟਿਊਬਵੈੱਲ ਦੀ ਨਿਕਾਸ ਪਾਈਪ ਨੂੰ ਜ਼ਮੀਨ ਤੋਂ ਘੱਟ ਤੋਂ ਘੱਟ ਸੰਭਵ ਉਚਾਈ (50-60 ਸੈਂਟੀਮੀਟਰ) ਰੱਖੋ।ਜੁਆਇੰਟ ਡੋਰੀ ਚੰਗੀ ਕੁਆਲਿਟੀ ਦੀ ਵਰਤੋਂ : ਜੁਆਇੰਟ ਡੋਰੀ ਨੂੰ ਇਸ ਤਰੀਕੇ ਨਾਲ ਲਾਓ ਕਿ ਇਸ ਵਿਚੋਂ ਤਕਰੀਬਨ 20 ਬੂੰਦਾਂ ਪ੍ਰਤੀ ਮਿੰਟ ਡਿੱਗਣ। ਜੁਆਇੰਟ ਡੋਰੀ ਟੁਕੜਿਆਂ ਵਿਚ ਜਿਹੜੇ ਪੰਪ ਸ਼ਾਫਟ ਦੇ ਘੇਰੇ ਦੇ ਬਰਾਬਰ ਹੋਣ, ਪਾਓ । ਹਰ ਟੁਕੜੇ ਦੇ ਸਿਰੇ ਇਕ ਦੂਜੇ ਟੁਕੜੇ ਦੇ ਸਿਰੇ ਨਾਲ ਨਹੀਂ ਮਿਲਣੇ ਚਾਹੀਦੇ। ਪੰਪ ਦੀ ਮੁਰੰਮਤ ਪੰਪ ਬਣਾਉਣ ਵਾਲਿਆਂ ਦੀਆਂ ਹਦਾਇਤਾਂ ਅਨੁਸਾਰ ਕਰੋ। 

hSubmersible pump

ਇਸ ਤੋਂ ਇਲਾਵਾ ਜੋੜਾਂ ਵਿਚੋਂ ਪਾਣੀ ਨਾ ਨਿਕਲੇ, ਇਸ ਲਈ ਚੰਗੀ ਕਿਸਮ ਦੇ ਗਾਸਕੈਟ ਪਾ ਕੇ ਜੋੜਾਂ ਨੂੰ ਚੰਗੀ ਤਰ੍ਹਾਂ ਕੱਸੋ। ਪੰਪ ਸਿਫ਼ਾਰਸ਼ ਕੀਤੇ ਗਏ ਚੱਕਰਾਂ 'ਤੇ ਚਲਾਓ। ਪਟੇ ਨਾਲ ਚੱਲਣ ਵਾਲੇ ਪੰਪਾਂ ਲਈ ਚੰਗੀ ਕਿਸਮ ਦੇ ਪਟੇ ਵਰਤੋ। ਸਕਸ਼ਨ ਅਤੇ ਨਿਕਾਸ ਪਾਈਪਾਂ ਠੀਕ ਆਕਾਰ ਦੀਆਂ ਵਰਤੋ। ਰੀਫਲੈਕਸ ਵਾਲਵ ਚੰਗੀ ਕਿਸਮ ਦਾ ਵਰਤੋ ਜਿਸ ਦੀ ਟਿੱਕੀ ਪੂਰੀ ਤਰ੍ਹਾਂ ਖੁੱਲੇ। ਪੰਪ ਫਿਟ ਕਰਨ ਵਾਲੀ ਥਾਂ ਪੱਕੀ ਅਤੇ ਪੱਧਰੀ ਹੋਵੇ ਅਤੇ ਜਿਸ ਵਿਚ ਸਰੀਏ ਦਿੱਤੇ ਹੋਏ ਹੋਣ। ਪੰਪ ਤੇ ਮੋਟਰ ਦੀ ਅਲਾਈਨਮੈਂਟ (ਸੇਧ) ਠੀਕ ਰੱਖੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement