
ਸੰਯੁਕਤ ਕਿਸਾਨ ਮੋਰਚੇ (Sanyukt Kisan Morcha) ਨੇ ਕੇਂਦਰ ਸਰਕਾਰ ਦੇ ਰਵਈਏ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਸਬਰ ਦੀ ਪਰਖ ਨਾ ਕਰੇ।
ਨਵੀਂ ਦਿੱਲੀ (ਸੁਖਰਾਜ ਸਿੰਘ): ਸੰਯੁਕਤ ਕਿਸਾਨ ਮੋਰਚੇ (Sanyukt Kisan Morcha) ਨੇ ਕੇਂਦਰ ਸਰਕਾਰ ਦੇ ਰਵਈਏ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਸਬਰ ਦੀ ਪਰਖ ਨਾ ਕਰੇ। ਉਨ੍ਹਾਂ ਕਿਹਾ ਕਿ ਖੇਤੀ ਸਬਸਿਡੀਆਂ ਬਾਰੇ ਨਵੇਂ ਕਦਮ ਨੇ ਕੇਂਦਰ ਦਾ ਕਿਸਾਨ ਵਿਰੋਧੀ ਰਵਈਆ ਹੋਰ ਸਾਫ਼ ਕਰ ਦਿਤਾ ਹੈ।
Farmers Protest
ਹੋਰ ਪੜ੍ਹੋ: ਕੀ ਸੀਨੀਅਰ ਬਾਦਲ ਚੋਣ ਮੈਦਾਨ ’ਚ ਨਹੀਂ ਉਤਰਨਗੇ?
ਮੋਰਚੇ ਨੇ ਐਲਾਨ ਕੀਤਾ ਕਿ ਟਿਕਰੀ ਬਾਰਡਰ (Tikri Border) ’ਤੇ ਬਣੀ ਮਹਿਲਾ ਸੁਰੱਖਿਆ ਸਮਿਤੀ ਦੇ ਕਨਵੀਨਰ ਡਾ. ਜਗਮਤੀ ਸੰਗਵਾਨ ਹੋਣਗੇ। ਕਮੇਟੀ ਵਿਚ ਹੋਰ ਮੈਂਬਰ ਸੁਦੇਸ਼ ਗੋਯਤ, ਅਮ੍ਰਿਤਾ ਕੁੰਡੂ, ਸੁਮਨ ਹੁੱਡਾ, ਸ਼ਾਰਦਾ ਦੀਕਸ਼ਿਤ ਅਤੇ ਸੁਦੇਸ਼ ਕੰਡੇਲਾ ਹੋਣਗੇ। ਭਾਜਪਾ ਦੇ ਸੂਬਾ ਪ੍ਰਧਾਨ ਓਮ ਪ੍ਰਕਾਸ਼ ਧਨਖੜ ਨੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਦਬਾਅ ਤੋਂ ਬਚਣ ਲਈ ਸਮਾਗਮ ਦੇ ਸਮੇਂ ਤੋਂ ਪਹਿਲਾਂ ਤਿਆਰੀ ਕਰਦਿਆਂ ਦਫ਼ਤਰ ਦੀ ਇਮਾਰਤ ਦਾ ਨੀਂਹ ਪੱਥਰ ਰਖਿਆ ਸੀ। ਹਾਲਾਂਕਿ ਵਿਰੋਧ ਕਰ ਰਹੇ ਕਿਸਾਨ ਮੌਕੇ ’ਤੇ ਪਹੁੰਚ ਗਏ ਅਤੇ ਉਸ ਤੋਂ ਬਾਅਦ ਰੱਖੇ ਨੀਂਹ-ਪੱਥਰ ਨੂੰ ਹਟਾ ਦਿਤਾ।
Farmers Protest
ਹੋਰ ਪੜ੍ਹੋ: ਪੰਜਾਬ 'ਚ ਸਾਰੀਆਂ ਪਾਰਟੀਆਂ ਦਲਿਤਾਂ ਦਾ ਭਲਾ ਕਰਨ ਲਈ ਚੋਣ ਲੜਨ ਦਾ ਦਾਅਵਾ ਕਰ ਰਹੀਆਂ ਪਰ ਸੱਚ ਕੀ ਹੈ?
ਕਿਸਾਨਾਂ ਨੇ ਐਲਾਨ ਕੀਤਾ ਕਿ ਇਹ ਸਥਾਨ ਨਵਾਂ ਵਿਰੋਧ ਸਥਾਨ ਬਣ ਜਾਵੇਗਾ, ਜਿਥੋਂ ਝੱਜਰ ਜ਼ਿਲ੍ਹੇ ਵਿਚ ਲੋਕ ਵਿਰੋਧੀ ਭਾਜਪਾ (BJP) ਵਿਰੁਧ ਪ੍ਰਦਰਸ਼ਨ ਕੀਤੇ ਜਾਣਗੇ। ਕਿਸਾਨੀ ਮੋਰਚਿਆਂ ’ਚ ਬੀਤੇ ਦਿਨ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ-ਦਿਹਾੜਾ ਮਨਾਇਆ ਗਿਆ। ਕਿਸਾਨਾਂ ਨੇ ਕਿਹਾ ਕਿ ਉਹ ਖੇਤੀ-ਕਾਨੂੰਨ ਰੱਦ ਕਰਵਾਉਣ ਤਕ ਸੰਘਰਸ਼ ਕਰਦੇ ਰਹਿਣਗੇ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉਤਰਾਖੰਡ ਦੇ ਨਾਲ ਨਾਲ ਦੂਰ-ਦੁਰਾਡੇ ਰਾਜਾਂ ਤੋਂ ਕਿਸਾਨਾਂ ਦੇ ਕਾਫ਼ਲੇ ਲਗਾਤਾਰ ਕਿਸਾਨੀ ਮੋਰਚਿਆਂ ’ਤੇ ਪਹੁੰਚ ਰਹੇ ਹਨ।