ਬੈਂਕਾਂ ਅਤੇ ਆੜ੍ਹਤੀਆਂ ਦਾ ਦੇਣਾ ਸੀ 6-7 ਲੱਖ ਰੁਪਏ ਦਾ ਕਰਜ਼ਾ
ਸਰਦੂਲਗੜ੍ਹ: ਬਲਾਕ ਝੁਨੀਰ ਜ਼ਿਲ੍ਹਾ ਮਾਨਸਾ ਦੇ ਪਿੰਡ ਸਾਹਨੇਵਾਲੀ ਵਿਚ ਇਕ ਕਿਸਾਨ ਨੇ ਆਰਥਕ ਤੰਗੀ ਕਰ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕਿਸਾਨ ਤਰਸੇਮ ਸਿੰਘ ਦਾ ਵਿਆਹ ਹੋਇਆ ਹੈ ਅਤੇ ਉਸ ਕੋਲ ਇਕ ਲੜਕਾ ਹੈ। ਕਿਸਾਨ ਤਰਸੇਮ ਸਿੰਘ ਨੇ ਬੈਂਕਾਂ ਦਾ ਅਤੇ ਆੜ੍ਹਤੀਆਂ ਦਾ 6-7 ਲੱਖ ਰੁਪਏ ਦਾ ਕਰਜ਼ ਦੇਣਾ ਸੀ।
ਇਹ ਵੀ ਪੜ੍ਹੋ: ਕੌਮਾਂਤਰੀ ਸਰਹੱਦ 'ਤੇ ਵਿਦੇਸ਼ੀ ਔਰਤ ਗ੍ਰਿਫ਼ਤਾਰ, ਗ਼ੈਰ-ਕਾਨੂੰਨੀ ਢੰਗ ਨਾਲ ਪਾਕਿਸਤਾਨ 'ਚ ਦਾਖ਼ਲ ਹੋਣ ਦੀ ਕਰ ਰਹੀ ਸੀ ਕੋਸ਼ਿਸ਼
ਇਸ ਤੋਂ ਤੰਗ ਪ੍ਰੇਸ਼ਾਨ ਹੋ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਲੇਰ ਸਿੰਘ ਨੇ ਦਸਿਆ ਕਿ ਮ੍ਰਿਤਕ ਤਰਸੇਮ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿਤੀ ਹੈ।