ਭਾਰਤੀ ਕਿਸਾਨ ਯੂਨੀਅਨ ਵੱਲੋਂ ਭਿੱਖੀਵਿੰਡ 'ਚ ਧਰਨਾ, ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ 
Published : Sep 15, 2020, 3:30 pm IST
Updated : Sep 15, 2020, 3:30 pm IST
SHARE ARTICLE
Bhartiya Kisan Union protest
Bhartiya Kisan Union protest

ਕਿਹਾ - ਕੇਂਦਰ ਸਰਕਾਰ ਦੇ ਖੇਤੀ ਸਬੰਧੀ ਆਰਡੀਨੈਂਸ ਕਿਸਾਨ ਮਜ਼ਦੂਰ ਵਿਰੋਧੀ

 ਤਰਨ ਤਾਰਨ (ਦਿਲਬਾਗ ਸਿੰਘ) - ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀ ਆਰਡੀਨੈਂਸਾਂ ਅਤੇ ਆਪਣੀਆਂ ਹੋਰ ਮੰਗਾਂ ਦੇ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਸੈਕੜੇ ਕਾਰਕੁੰਨ ਕਿਸਾਨਾਂ ਵਲੋਂ ਆਪਣੇ ਦਿੱਤੇ ਸੱਦੇ ਤਹਿਤ ਅੱਜ ਸ਼ਹਿਰ ਭਿੱਖੀਵਿੰਡ ਦੇ ਚੌਕ ਵਿਚ ਧਰਨਾ ਦਿੱਤਾ ਗਿਆ। ਇਸ ਮੌਕੇ ਭਾਰਤ ਕਿਸਾਨ ਯੂਨੀਅਨ ਤੇ ਧਰਨੇ ਨੂੰ ਰੋਕਣ ਲਈ ਪੁਲਿਸ ਦੇ ਜਵਾਨ ਵੀ ਵੱਡੀ ਗਿਣਤੀ ਵਿਚ ਤੈਨਾਤ ਕੀਤਾ ਗਏ ਹਨ।

Narendra ModiNarendra Modi

ਧਰਨੇ ਦੌਰਾਨ ਕਿਸਾਨਾਂ ਮਜ਼ਦੂਰਾਂ ਦੇ ਜੱਥੇ ਨੂੰ ਸੰਬੌਧਨ ਕਰਦਿਆਂ ਕਿਸਾਨ ਆਗੂ ਦਿਲਬਾਗ ਸਿੰਘ ਅਤੇ ਗੁਰਲਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਸਬੰਧੀ ਆਰਡੀਨੈਂਸ ਕਿਸਾਨ ਮਜ਼ਦੂਰ ਵਿਰੋਧੀ ਹਨ। ਇਹਨਾਂ ਆਰਡੀਨੈਂਸਾਂ ਨਾਲ ਦੇਸ਼ ਦੀ ਖੇਤੀ ਤਬਾਹ ਹੋ ਜਾਵੇਗੀ ਅਤੇ ਦੇਸ਼ ਦਾ ਅੰਨਦਾਤਾ ਤੇ ਮਿਹਨਤਕਸ਼ ਖੇਤ ਮਜ਼ਦੂਰ ਦੋ ਵਕਤ ਦੀ ਰੋਟੀ ਲਈ ਤਰਸੇਗਾ।

Farmer ProtestFarmer Protest

ਦੇਸ਼ ਦੀ ਅਰਥਵਿਵਸਥਾ ਤਹਿਸ ਨਹਿਸ ਹੋ ਜਾਵੇਗੀ। ਮੰਡੀਕਰਣ ਨਾਲ ਜੁੜੇ ਲੱਖਾਂ ਲੋਕ ਬੇਰੁਜ਼ਗਾਰ ਹੋ ਜਾਣਗੇ। ਕਿਸਾਨ ਆਗੂ ਨੇ ਬਿਜਲੀ ਬਿੱਲ 2020 ਦਾ ਵਿਰੋਧ ਕਰਦਿਆ ਦੇਸ਼ ਦੇ ਦੋਵਾਂ ਸਦਨਾਂ ਦੇ ਸੰਸਦ ਮੈਂਬਰਾਂ ਅਤੇ ਦੇਸ਼ ਦੇ ਸਮੁੱਚੇ ਵਿਧਾਨਕਾਰਾਂ ਨੂੰ ਅਪੀਲ ਕੀਤੀ ਕਿ ਮੋਦੀ ਸਰਕਾਰ ਦੇ ਕਿਸਾਨ ਮਜ਼ਦੂਰ ਫੈਸਲਿਆ ਦੇ ਖਿਲਾਫ਼ ਅਵਾਜ ਬਲੁੰਦ ਕਰਕੇ ਜਨਤਾਂ ਵੱਲੋਂ ਦਿੱਤੀ ਗਈ ਜੁੰਮੇਵਾਰੀ ਨਿਭਾਈ ਜਾਵੇ।

Farmers ProtestFarmers Protest

ਉਨ੍ਹਾਂ ਕਿਹਾ ਕਿ ਜਿਹੜੀ ਵੀ ਪਾਰਟੀ ਦਾ ਸੰਸਦ ਮੈਂਬਰ ਇਸ ਬਿੱਲ ਦੇ ਹੱਕ ਵਿਚ ਜਾਵੇਗਾ। ਉਸਦਾ ਪਿੰਡ ਪਿੰਡ ਵਿਰੋਧ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਕਾਲੀ ਦਲ 1920 ਵਿਚ ਰਾਜਾਂ ਨੂੰ ਵਧੇਰੇ ਅਧਿਕਾਰ ਅਤੇ ਫੈਡਰਲ ਢਾਂਚੇ ਖਿਲਾਫ਼ ਅਵਾਜ ਬੁਲੰਦ ਕਰ ਹੋਂਦ ਵਿਚ ਆਇਆ ਸੀ ਅੱਜ ਫਿਰ ਉਹੀ ਅਵਾਜ ਬੁਲੰਦ ਕਰਨ ਦੀ ਲੋੜ ਹੈ।

Farmer Farmer

ਕਿਸਾਨ ਆਗੂ ਨੇ ਕਿਹਾ ਕਿ ਮੋਦੀ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਹਰ ਸਾਲ 2 ਕਰੋੜ ਲੋਕਾਂ ਨੂੰ ਨੌਕਰੀਆਂ ਤੇ ਹਰ ਦੇਸ਼ ਵਾਸੀ ਦੇ ਖਾਤੇ ਵਿਚ 15 ਲੱਖ ਰੁਪਏ ਪਾਉਣ ਦਾ ਵਾਅਦਾ ਕੀਤਾ ਸੀ ਪਰ ਮੋਦੀ ਸਰਕਾਰ ਵਾਅਦਿਆਂ ਤੋਂ ਉਲਟ ਕਿਸਾਨ ਮਜ਼ਦੂਰ ਵਿਰੋਧੀ ਫੈਸਲੇ ਕਰ ਰਹੀ ਹੈ, ਜਿਸ ਨੂੰ ਦੇਸ਼ ਦੀ ਜਨਤਾ ਸਹਿਣ ਨਹੀਂ ਕਰੇਗੀ। ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰੇ । ਕਿਸਾਨੀ ਮਜ਼ਦੂਰੀ ਦਾ ਸਮੁੱਚਾ ਕਰਜ਼ਾ ਮੁਆਫ ਕਰੇ। 

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement