Punjab News: ਪੰਜਾਬ ਦੇ ਇਸ ਜ਼ਿਲ੍ਹੇ ਵਿਚ ਪਸ਼ੂਆਂ ’ਚ ਫੈਲੀ ਬੀਮਾਰੀ! ਹੁਣ ਤਕ ਕਰੀਬ 100 ਪਸ਼ੂਆਂ ਦੀ ਮੌਤ
Published : Jan 16, 2024, 3:38 pm IST
Updated : Jan 16, 2024, 3:38 pm IST
SHARE ARTICLE
Image
Image

ਫਿਲਹਾਲ ਡਾਕਟਰਾਂ ਦੀ ਟੀਮ ਮੌਤ ਦੇ ਕਾਰਨਾਂ ਦੀ ਜਾਂਚ 'ਚ ਜੁਟੀ ਹੈ।

Punjab News: ਜ਼ਿਲ੍ਹਾ ਬਠਿੰਡਾ ਦੇ ਪਿੰਡ ਰਾਏਕੇਵਾਲਾ ਵਿਚ ਇੱਕ ਹਫ਼ਤੇ ਵਿਚ 100 ਦੇ ਕਰੀਬ ਪਸ਼ੂਆਂ ਦੀ ਮੌਤ ਹੋ ਗਈ। ਜਾਨਵਰਾਂ ਦੀ ਮੌਤ ਦਾ ਕਾਰਨ ਇਨਫੈਕਸ਼ਨ ਅਤੇ ਵਧਦੀ ਠੰਢ ਦਸਿਆ ਜਾਂਦਾ ਹੈ। ਫਿਲਹਾਲ ਡਾਕਟਰਾਂ ਦੀ ਟੀਮ ਮੌਤ ਦੇ ਕਾਰਨਾਂ ਦੀ ਜਾਂਚ 'ਚ ਜੁਟੀ ਹੈ।

ਇਸ ਦੇ ਨਾਲ ਹੀ ਪਸ਼ੂਆਂ ਦੀ ਲਗਾਤਾਰ ਹੋ ਰਹੀ ਮੌਤ ਕਾਰਨ ਪਸ਼ੂ ਮਾਲਕ ਕਾਫੀ ਪ੍ਰੇਸ਼ਾਨ ਅਤੇ ਦਹਿਸ਼ਤ ਵਿਚ ਹਨ। ਡਾਕਟਰਾਂ ਦੀ ਟੀਮ ਪਿੰਡ ਵਿਚ ਘਰ-ਘਰ ਜਾ ਕੇ ਬੀਮਾਰ ਪਸ਼ੂਆਂ ਨੂੰ ਟੀਕੇ ਲਗਾ ਕੇ ਦਵਾਈਆਂ ਦੇ ਰਹੀ ਹੈ। ਪਿੰਡ ਵਾਸੀਆਂ ਵਲੋਂ 100 ਤੋਂ ਵੱਧ ਪਸ਼ੂਆਂ ਦੀ ਮੌਤ ਹੋਣ ਦੀ ਗੱਲ ਕਹੀ ਜਾ ਰਹੀ ਹੈ। ਇਨ੍ਹਾਂ ਮੌਤਾਂ ਦਾ ਕਾਰਨ ਪਤਾ ਨਹੀਂ ਲੱਗ ਸਕਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪਸ਼ੂ ਪਾਲਕਾਂ ਦਾ ਇਲਜ਼ਾਮ ਹੈ ਕਿ ਡਾਕਟਰਾਂ ਵਲੋਂ ਸਮੇਂ ਸਿਰ ਪਸ਼ੂਆਂ ਦਾ ਟੀਕਾਕਰਨ ਵੀ ਨਹੀਂ ਕੀਤਾ ਗਿਆ। ਜੋ ਕਿ ਕਰੀਬ 2 ਤੋਂ 3 ਮਹੀਨੇ ਪਹਿਲਾਂ ਹੋਣਾ ਸੀ। ਨਾ ਹੀ ਪਿੰਡ ਵਿਚ ਹਸਪਤਾਲ ਦੇ ਅੰਦਰ ਡਾਕਟਰ ਉਪਲਬਧ ਹਨ। ਅਜਿਹੀ ਸਥਿਤੀ ਵਿਚ ਲੋਕ ਅਪਣੇ ਪਸ਼ੂਆਂ ਦਾ ਇਲਾਜ ਕਰਵਾਉਣ ਲਈ ਕਿਥੇ ਜਾਣ?

ਦੂਜੇ ਪਾਸੇ ਵੈਟਰਨਰੀ ਡਾਕਟਰ ਅਨੁਸਾਰ ਹੁਣ ਤਕ ਉਨ੍ਹਾਂ ਕੋਲ 25 ਤੋਂ 30 ਮਰੇ ਹੋਏ ਪਸ਼ੂ ਆ ਚੁੱਕੇ ਹਨ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਡਾਕਟਰਾਂ ਦੀ ਟੀਮ ਨੇ ਜਲੰਧਰ ਤੋਂ ਸੈਂਪਲ ਵੀ ਲਏ ਹਨ। ਰੀਪੋਰਟ ਆਉਣ ਤੋਂ ਬਾਅਦ ਹੀ ਦਸਿਆ ਜਾ ਸਕੇਗਾ ਕਿ ਪਸ਼ੂਆਂ ਦੀ ਮੌਤ ਦਾ ਕਾਰਨ ਕੀ ਹੈ।

 (For more Punjabi news apart from 100 animals died due to Disease spread in Bathinda, stay tuned to Rozana Spokesman)

Tags: bathinda

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM

ਲੱਖ ਵੋਟਾਂ ਦੇ ਫ਼ਰਕ ਨਾਲ ਜਿੱਤਾਂਗੇ ਹੁਸ਼ਿਆਰਪੁਰ ਦੀ ਸੀਟ' ਰਾਜ ਕੁਮਾਰ ਚੱਬੇਵਾਲ ਲਈ Door-To-Door ਚੋਣ ਪ੍ਰਚਾਰ ਕਰ..

29 Apr 2024 1:37 PM

ਹੁਸ਼ਿਆਰਪੁਰ ਲੋਕਸਭਾ ਸੀਟ 'ਤੇ ਕੌਣ ਮਾਰੇਗਾ ਬਾਜ਼ੀ? ਚੱਬੇਵਾਲ, ਠੰਢਲ, ਗੋਮਰ ਜਾਂ ਅਨੀਤਾ, ਕੌਣ ਹੈ ਮਜ਼ਬੂਤ ਉਮੀਦਵਾਰ?

29 Apr 2024 11:38 AM

ਕਰਮਜੀਤ ਅਨਮੋਲ ਦੇ ਹੱਕ 'ਚ CM ਮਾਨ ਦੀ ਸਟੇਜ ਤੋਂ ਜ਼ਬਰਦਸਤ ਸਪੀਚ, ਤਾੜੀਆਂ ਨਾਲ ਗੂੰਜਿਆ ਪੰਡਾਲ

29 Apr 2024 11:13 AM
Advertisement