ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਯੂਨੀਅਨਾਂ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਪੰਜਾਬ ਵਿਚ ਜ਼ਬਰਦਸਤ ਹੁੰਗਾਰਾ
Published : Feb 16, 2024, 6:14 pm IST
Updated : Feb 16, 2024, 6:14 pm IST
SHARE ARTICLE
File Photo
File Photo

ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਸਮੂਹ ਲੋਕਾਂ ਦਾ ਬੰਦ ਨੂੰ ਸਹਿਯੋਗ ਦੇਣ ਲਈ ਕੀਤਾ ਧੰਨਵਾਦ

ਸੂਬੇ ਵਿਚ ਦੁਕਾਨਾਂ,ਵਪਾਰਕ ਅਦਾਰੇ, ਜਨਤਕ ਟਰਾਂਸਪੋਰਟ, ਪੈਟਰੋਲ ਪੰਪ ਮੁੰਕਮਲ ਬੰਦ, ਕਿਸਾਨਾਂ ਮਜ਼ਦੂਰਾਂ ਅਤੇ ਹੋਰ ਤਬਕਿਆਂ ਨੇ 180 ਦੇ ਲਗਭਗ ਥਾਵਾਂ ਤੇ ਕੀਤਾ ਚੱਕਾ ਜਾਮ
ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ 18 ਫਰਵਰੀ ਨੂੰ ਲੁਧਿਆਣਾ ਵਿਖੇ ਬੁਲਾਈ ਅਗਲੀ ਮੀਟਿੰਗ
ਸ਼ੰਭੂ ਬਾਰਡਰ 'ਤੇ ਕਿਸਾਨ ਗਿਆਨ ਸਿੰਘ ਦੇ ਵਿਛੋੜੇ 'ਤੇ ਕੀਤਾ ਦੁੱਖ ਪ੍ਰਗਟ

ਚੰਡੀਗੜ੍ਹ - ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵਲੋਂ ਸਾਂਝੇ ਤੌਰ ਤੇ 16 ਫਰਵਰੀ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਅੱਜ ਪੰਜਾਬ ਵਿੱਚ ਜ਼ਬਰਦਸਤ ਹੁੰਗਾਰਾ ਮਿਲਿਆ ਹੈ। ਸੂਬੇ ਭਰ ਵਿੱਚ ਦੁਕਾਨਾਂ, ਵਪਾਰਕ ਅਦਾਰੇ, ਜਨਤਕ ਟਰਾਂਸਪੋਰਟ, ਪੈਟਰੋਲ ਪੰਪ ਅਤੇ ਸਨਅਤੀ ਅਦਾਰੇ ਬੰਦ ਰਹੇ। ਸੂਬੇ ਵਿਚ ਕਿਸਾਨਾਂ ਮਜ਼ਦੂਰਾਂ ਨਾਲ ਰਲ ਕੇ ਸਮਾਜ ਦੇ ਹੋਰ ਵਰਗਾ ਨੇ 180 ਦੇ ਲਗਭਗ ਥਾਵਾਂ ਉੱਤੇ ਪ੍ਰਮੁੱਖ ਸੜਕੀ ਮਾਰਗਾਂ ਤੇ ਧਰਨੇ ਦੇ ਕੇ ਚੱਕਾ ਜਾਮ ਕਰ ਦਿੱਤਾ।

ਵਰਨਣਯੋਗ ਹੈ ਕਿ ਅੱਜ ਦਾ ਬੰਦ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਵਿਰੁੱਧ,  ਜਮਹੂਰੀਅਤ ਅਤੇ ਸੰਵਿਧਾਨਕ ਰਵਾਇਤਾਂ ਦਾ ਘਾਣ ਕਰਨ ਵਿਰੁੱਧ,ਕਿਸਾਨਾਂ ਤੇ ਜਬਰ ਕਰਨ ਵਿਰੁੱਧ,ਕਿਸਾਨਾਂ ਦੀ ਐਮ ਐਸ ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ, ਕਿਸਾਨਾਂ ਖੇਤ ਮਜ਼ਦੂਰਾਂ ਦੇ ਕਰਜ਼ੇ ਤੇ ਲੀਕ ਮਾਰਨ, ਪ੍ਰੀਪੇਡ ਮੀਟਰ ਲਗਾਉਣ ਦੀ ਨੀਤੀ ਨੂੰ ਰੱਦ ਕਰਵਾਉਣ,ਚਾਰ ਲੇਬਰ ਕੋਡ ਰੱਦ ਕਰਨ, ਨਵੀਂ ਸਿੱਖਿਆ ਨੀਤੀ 2020 ਰੱਦ ਕਰਨ, ਹਿੱਟ ਐਂਡ ਰਨ ਕਾਨੂੰਨ ਰੱਦ ਕਰਨ

ਬਿਜਲੀ, ਰੇਲਵੇ ਅਤੇ ਰੱਖਿਆ ਸਮੇਤ ਜਨਤਕ ਖੇਤਰ ਦੇ ਨਿਜੀਕਰਨ ਕਰਨ ਵਿਰੁੱਧ, ਰੁਜ਼ਗਾਰ ਦੇ ਅਧਿਕਾਰ ਅਤੇ ਠੇਕੇਦਾਰੀ ਸਿਸਟਮ ਵਿਰੁੱਧ, 26000 ਰੁਪਏ ਘੱਟੋ-ਘੱਟ ਉਜਰਤ ਦੇਣ, ਸਰਲ ਅਤੇ ਕਿਸਾਨ ਪੱਖੀ ਸਰਕਾਰੀ ਫਸਲ ਬੀਮਾ ਯੋਜਨਾ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਆਦਿ ਮੰਗਾਂ ਨੂੰ ਲੈ ਕੇ ਦਿੱਤਾ ਗਿਆ ਸੀ। ਬੰਦ ਨੂੰ ਆੜਤੀ ਐਸੋਸੀਏਸ਼ਨਾਂ, ਟਰੱਕ ਯੂਨੀਅਨਾਂ, ਪ੍ਰਾਈਵੇਟ ਬੱਸ ਓਪਰੇਟਰਾਂ,ਪੈਟਰੋਲ ਪੰਪ ਡੀਲਰ ਐਸੋਸੀਏਸ਼ਨ, ਵਪਾਰ ਮੰਡਲ,ਖੇਤ ਅਤੇ ਪੇਂਡੂ ਮਜ਼ਦੂਰ ਜੱਥੇਬੰਦੀਆਂ, ਨੌਜਵਾਨ, ਵਿਦਿਆਰਥੀ,ਔਰਤ ਅਤੇ ਮੁਲਾਜ਼ਮ ਜਥੇਬੰਦੀਆਂ ਅਤੇ ਮੋਰਚਿਆਂ ਨੇ ਸਮਰਥਨ ਦਿੱਤਾ ਸੀ।

ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੀ ਲੀਡਰਸ਼ਿਪ ਨੇ ਪੰਜਾਬ ਦੇ ਸਮੂਹ ਲੋਕਾਂ ਦਾ ਬੰਦ ਨੂੰ ਸਫਲ ਬਣਾਉਣ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਹੈ। ਸ਼ੰਭੂ ਬਾਰਡਰ ਤੇ ਕਿਸਾਨ ਗਿਆਨ ਸਿੰਘ ਦੀ ਦਿਲ ਦਾ ਦੌਰਾ ਪੈਣ ਕਰਕੇ ਹੋਈ ਮੌਤ ਉੱਪਰ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਸਰਕਾਰ ਨੂੰ ਲੋਕਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਦੀ ਮੰਗ ਦੁਹਰਾਈ ਹੈ। ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ 18 ਫਰਵਰੀ ਨੂੰ ਲੁਧਿਆਣਾ ਵਿਖੇ ਸੰਯੁਕਤ ਕਿਸਾਨ ਮੋਰਚਾ ਨੇ ਆਪਣੀ ਅਗਲੀ ਮੀਟਿੰਗ ਵੀ ਸੱਦ ਲਈ ਹੈ।

ਅੱਜ ਦੇ ਭਾਰਤ ਬੰਦ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ ਵਲੋਂ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ , ਡਾ. ਦਰਸ਼ਨਪਾਲ, ਹਰਮੀਤ ਸਿੰਘ ਕਾਦੀਆ, ਬਲਦੇਵ ਸਿੰਘ ਨਿਹਾਲਗ੍ਹੜ, ਬੂਟਾ ਸਿੰਘ ਬੁਰਜਗਿੱਲ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲੀਨੰਗਲ, ਸਤਨਾਮ ਸਿੰਘ ਅਜਨਾਲਾ, ਮਨਜੀਤ ਸਿੰਘ ਧਨੇਰ, ਬਿੰਦਰ ਸਿੰਘ ਗੋਲੇਵਾਲਾ, ਸੁੱਖਗਿੱਲ ਮੋਗਾ, ਰੁਲਦੂ ਸਿੰਘ ਮਾਨਸਾ, ਵੀਰ ਸਿੰਘ ਬੜਵਾ, ਬੂਟਾ ਸਿੰਘ ਸ਼ਾਦੀਪੁਰ,ਸਤਨਾਮ ਸਿੰਘ ਬਹਿਰੂ, ਬਲਜੀਤ ਸਿੰਘ ਗਰੇਵਾਲ, ਹਰਜਿੰਦਰ ਸਿੰਘ ਟਾਂਡਾ,ਮਲੂਕ ਸਿੰਘ ਹੀਰਕੇ, ਬਲਵਿੰਦਰ ਸਿੰਘ ਰਾਜੂਔਲਖ, ਹਰਜੀਤ ਸਿੰਘ ਰਵੀ, ਨਿਰਵੈਰ ਸਿੰਘ ਡਾਲੇਕੇ, ਹਰਬੰਸ ਸਿੰਘ ਸੰਘਾ, ਪ੍ਰੇਮ ਸਿੰਘ ਭੰਗੂ, ਕੁਲਦੀਪ ਸਿੰਘ ਵਜੀਦਪੁਰ, ਹਰਦੇਵ ਸਿੰਘ ਸੰਧੂ, ਕੰਵਲਪ੍ਰੀਤ ਸਿੰਘ ਪੰਨੂ, ਕਿਰਨਜੀਤ ਸੇਖੋਂ, ਬੋਘ ਸਿੰਘ ਮਾਨਸਾ ਅਤੇ ਟਰੇਡ ਯੂਨੀਅਨਾਂ ਵਲੋਂ ਨਿਰਮਲ ਸਿੰਘ ਧਾਲੀਵਾਲ, ਚੰਦਰਸ਼ੇਖਰ, ਰਾਜਵਿੰਦਰ ਰਾਣਾ, ਕੁਲਵਿੰਦਰ ਸਿੰਘ ਵੜੈਚ ਆਦਿ ਨੇ ਕੀਤੀ।


 

SHARE ARTICLE

ਏਜੰਸੀ

Advertisement

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM
Advertisement