ਖ਼ਬਰਾਂ |

ਤਾਜ਼ਾ |

'ਆਪ' ਨੇ ਕਿਸਾਨ ਵਿੰਗ ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ
Published : Mar 16, 2019, 7:13 pm IST
Updated : Mar 16, 2019, 7:13 pm IST
SHARE ARTICLE
AAP
AAP

ਆਪ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਨੇ ਸ਼ਨੀਵਾਰ ਨੂੰ ਕਿਸਾਨ ਵਿੰਗ ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਨੇ ਸ਼ਨੀਵਾਰ ਨੂੰ ਕਿਸਾਨ ਵਿੰਗ ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਹੈ। 'ਆਪ' ਚੰਡੀਗੜ੍ਹ ਹੈੱਡਕੁਆਟਰ ਵੱਲੋਂ ਜਾਰੀ ਪ੍ਰੈੱਸ ਨੋਟ ਵਿਚ ਕਿਹਾ ਗਿਆ ਕਿ ਇਹ ਨਿਯੁਕਤੀਆਂ 'ਆਪ' ਦੀ ਸੂਬਾ ਕੋਰ ਕਮੇਟੀ, ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਕੀਤੀਆਂ ਗਈਆਂ ਹਨ।

ਜਾਰੀ ਸੂਚੀ ਅਨੁਸਾਰ ਪੰਜ ਜ਼ਿਲਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ। ਬਲਜਿੰਦਰ ਸਿੰਘ ਨੂੰ ਫ਼ਾਜ਼ਿਲਕਾ, ਗੁਰਭੇਜ ਸਿੰਘ ਨੂੰ ਫ਼ਰੀਦਕੋਟ, ਗੁਰਵਿੰਦਰ ਸਿੰਘ ਢਿੱਲੋਂ ਨੂੰ ਫ਼ਤਿਹਗੜ੍ਹ ਸਾਹਿਬ, ਮਨਜਿੰਦਰ ਸਿੰਘ ਔਲਖ ਨੂੰ ਮੋਗਾ ਅਤੇ ਦਿਲਬਾਗ ਸਿੰਘ ਮੋਹਾਲੀ ਨੂੰ ਐਸਏਐਸ ਨਗਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮਾਨ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਸਚਦੇਵਾ ਨੂੰ ਮੇਨ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਦੇ ਅਹੁਦੇ ਨਾਲ ਨਿਵਾਜਿਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement