
ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਦੌਰਾਨ ਕੀਤੇ ਗਏ ਲਾਕਡਾਊਨ ਕਾਰਨ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਸਾਹਮਣੇ ਆ ਰਹੀਆਂ ਹਨ।
ਚੰਡਗੀੜ੍ਹ, 15 ਅਪ੍ਰੈਲ : ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਦੌਰਾਨ ਕੀਤੇ ਗਏ ਲਾਕਡਾਊਨ ਕਾਰਨ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਪ੍ਰਸ਼ਾਸਨ ਅਤੇ ਪੁਲਿਸ ਕਿਸਾਨਾਂ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੇ ਐਸਐਸਪੀ ਡਾਕਟਰ ਨਰਿੰਦਰ ਭਾਰਗਵ ਨੇ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੁਣੀਆਂ।
ਇਸ ਮੌਕੇ ਕਿਸਾਨਾਂ ਨੇ ਐਸਐਸਪੀ ਨੂੰ ਕਿਹਾ ਕਿ ਉਹ ਇਸ ਬਿਮਾਰੀ ਖ਼ਿਲਾਫ਼ ਲੜਨ ਲਈ ਸਰਕਾਰ ਦੀ ਮਦਦ ਕਰਨਾ ਚਾਹੁੰਦੇ ਹਨ ਤੇ ਇਸ ਲਈ ਉਹ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹਨ। ਇਸ ਦੌਰਾਨ ਐਸਐਸਪੀ ਮਾਨਸਾ ਨੇ ਕਿਸਾਨਾਂ ਦੇ ਪਾਸ ਬਣਾਉਣ ਲਈ ਵੀ ਮਦਦ ਦੇਣ ਦਾ ਭਰੋਸਾ ਦਿਤਾ।
ਐਸਐਸਪੀ ਮਾਨਸਾ ਨੇ ਕਿਹਾ ਕਿ ਇਸ ਜੰਗ ਵਿਚ ਸਭ ਤੋਂ ਵੱਡਾ ਸਹਿਯੋਗ ਘੱਟ ਤੋਂ ਘੱਟ ਮੂਵਮੈਂਟ ਕਰ ਕੇ ਹੀ ਦਿਤਾ ਜਾ ਸਕਦਾ ਹੈ। ਉਹਨਾਂ ਨੇ ਕਿਸਾਨਾਂ ਨੂੰ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ।
File photo
ਉਹਨਾਂ ਕਿਹਾ ਕਿ ਲੋਕਾਂ ਨੂੰ ਸਮਝਾ ਕੇ ਇਸ ਬਿਮਾਰੀ ਵਿਰੁਧ ਜੰਗ ਜਿੱਤੀ ਜਾ ਸਕਦੀ ਹੈ। ਉਹਨਾ ਕਿਹਾ ਕਿ ਕਿਸਾਨਾਂ ਦਾ ਖੇਤ ਜਾਣ ਦਾ ਸਮਾਂ ਸਵੇਰ ਦਾ ਹੈ ਅਤੇ ਵਾਪਸ ਆਉਣ ਦਾ ਸਮਾਂ ਸ਼ਾਮ ਦਾ ਹੈ। ਖੇਤਾਂ ਵਿਚ ਪੱਕੀ ਫਸਲ ਨੂੰ ਅੱਗ ਤੋਂ ਬਚਾਉਣ ਲਈ ਵੀ ਉਹਨਾਂ ਨੇ ਕਿਸਾਨਾਂ ਨੂੰ ਸੁਝਾਅ ਦਿਤੇ ਅਤੇ ਕਿਹਾ ਕਿ ਕਿਸੇ ਵੀ ਅਣਸੁਖਵੀਂ ਘਟਨਾ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਤਿਆਰੀ ਕੀਤੀ ਜਾਵੇ। ਉਹਨਾਂ ਨੇ ਮਿਰਚ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਕਿਹਾ ਕਿ ਜਿਹੜੇ ਲੋਕ ਉਹਨਾਂ ਦੀ ਫਸਲ ਖਰੀਦਣੀ ਚਾਹੁੰਦੇ ਹਨ, ਉਹ ਉਹਨਾ ਤਕ ਮਿਰਚ ਪਹੁੰਚਾ ਸਕਦੇ ਹਨ। ਇਸ ਮੌਕੇ ਐਸਐਪੀ ਮਾਨਸਾ ਨੇ ਕਿਹਾ ਕਿ ਲੋਕਾਂ ਨੂੰ ਵਾਇਰਸ ਤੋਂ ਬਚਾਉਣ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਉਹਨਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ।