ਕੁਲਦੀਪ ਧਾਲੀਵਾਲ ਨੇ ਕੇਂਦਰ ਤੋਂ ਸਰਹੱਦੀ ਖੇਤਰ ਦੇ ਕਿਸਾਨਾਂ ਲਈ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਮੰਗਿਆ: ਕੰਗ
Published : Jul 16, 2022, 4:00 pm IST
Updated : Jul 16, 2022, 4:00 pm IST
SHARE ARTICLE
Malwinder Singh Kang
Malwinder Singh Kang

ਕਿਹਾ-ਫਸਲੀ ਵਿਭਿੰਨਤਾ ਲਈ ਕੇਂਦਰ ਸਰਕਾਰ ਕਿਸਾਨਾਂ ਨੂੰ ਉਤਸ਼ਾਹਿਤ ਕਰੇ ਤਾਂ ਕਿ ਕਿਸਾਨਾਂ ਦੀ ਆਮਦਨੀ ’ਚ ਵਾਧਾ ਹੋਵੇ ਤੇ ਪਾਰਲੀ ਸਾੜਨ ਲਈ ਵੀ ਮਜ਼ਬੂਰ ਨਾ ਹੋਣ

 

ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਕੇਂਦਰ ਸਰਕਾਰ ਤੋਂ ਪਹਾੜੀ ਰਾਜਾਂ ਦੀ ਤਰਜ਼ ਉਤੇ ਸੂਬੇ ਨੂੰ ਵਿਸ਼ੇਸ਼ ਵਿੱਤੀ ਪੈਕੇਜ ਦੇਣ ਦੀ ਮੰਗ ਕੀਤੀ। ਸ਼ਨੀਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰਕੇ ਪੰਜਾਬ ਨੂੰ ਵਿਸ਼ੇਸ਼ ਵਿੱਤੀ ਪੈਕੇਜ਼ ਦੇਣ ਦੀ ਮੰਗ ਕੀਤੀ ਤਾਂ ਜੋ ਆਰਥਿਕ ਬੋਝ ਵਿੱਚ ਦੱਬੇ ਕਿਸਾਨਾਂ ਨੂੰ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਦੇ ਲਈ ਉਤਸ਼ਾਹਿਤ ਕਰੇ, ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਵੀ ਹੋਵੇਗਾ ਅਤੇ ਕਿਸਾਨ ਪਰਾਲੀ ਸਾੜਨ ਲਈ ਵੀ ਮਜ਼ਬੂਰ ਨਹੀਂ ਹੋਣਗੇ।

Kuldeep Dhaliwal at Begngluru Confrence Kuldeep Dhaliwal

ਮਲਵਿੰਦਰ ਕੰਗ ਨੇ ਕਿਹਾ ਕਿ ਬੀਤੇ ਦਿਨੀਂ ਬੰਗਲੁਰੂ ਵਿੱਚ ਦੇਸ਼ ਭਰ ਦੇ ਖੇਤੀਬਾੜੀ ਅਤੇ ਬਾਗਬਾਨੀ ਮੰਤਰੀਆਂ ਦੀ ਹੋਈ ਕੌਮੀ ਕਾਨਫਰੰਸ ਮੌਕੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਉਂਦੇ ਹੋਏ ਮੰਗ ਕੀਤੀ ਕਿ ਸਰਹੱਦੀ ਕਿਸਾਨਾਂ ਨੂੰ 15000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਘੱਟ ਕੀਤਾ ਜਾ ਸਕੇ।

Malwinder Singh KangMalwinder Singh Kang

ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਕਿਸਾਨ ਸਿਰਫ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹੀ ਕੰਮ ਕਰ ਸਕਦੇ ਹਨ ਅਤੇ ਉਸ ਖੇਤਰ ਵਿੱਚ ਸਿਰਫ ਉਹ ਫਸਲ ਹੀ ਪੈਦਾ ਕਰ ਸਕਦੇ ਹਨ ਜੋ ਤਿੰਨ ਫੁੱਟ ਤੋਂ ਜ਼ਿਆਦਾ ਉਚੀ ਨਾ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ, ਇਥੋਂ ਦੀ ਜ਼ਿਆਦਾਤਰ ਆਬਾਦੀ ਖੇਤੀ ਉਤੇ ਨਿਰਭਰ ਹੈ। ‘ਆਪ’ ਸਰਕਾਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਿਵੇਂ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਨੇ ਪਹਾੜੀ ਸੂਬਿਆਂ ਨੂੰ ਉਦਯੋਗਿਕ ਪੈਕੇਜ ਦਿੱਤੇ ਸਨ ਉਸ ਦੀ ਤਰਜ ਉਤੇ ਪੰਜਾਬ ਨੂੰ ਵਿਸ਼ੇਸ਼ ਵਿੱਤੀ ਪੈਕੇਜ ਦਿੱਤਾ ਜਾਵੇ।

Kuldeep Dhaliwal with Narendra TomarKuldeep Dhaliwal with Narendra Tomar

ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਨਾਜ ਲਈ ਆਤਮਨਿਰਭਰ ਬਣਾਉਣ ਲਈ ਪੰਜਾਬ ਨੇ ਕਣਕ ਤੇ ਚਾਵਲ ਦਾ ਭੰਡਾਰ ਭਰਿਆ ਹੈ, ਹੁਣ ਕੇਂਦਰ ਸਰਕਾਰ ਦਾ ਫਰਜ ਬਣਦਾ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਕਰਜ਼ੇ ਦੀ ਮਾਰ ’ਚੋਂ ਕੱਢਣ ਲਈ ਵਿਸ਼ੇਸ਼ ਵਿੱਤੀ ਪੈਕੇਜ ਦੇ ਕੇ ਕਿਸਾਨਾਂ ਦੀ ਬਾਂਹ ਫੜ੍ਹੇ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਸਮਝੌਤੇ ਸਮੇਂ ਐਮਐਸਪੀ ਸਬੰਧੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਸੀ। ਇਸ ਸਬੰਧੀ ਮੰਤਰੀ ਧਾਲੀਵਾਲ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਐਮਐਸਪੀ ਸਬੰਧੀ ਛੇਤੀ ਤੋਂ ਛੇਤੀ ਕਮੇਟੀ ਦਾ ਗਠਨ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement