ਲੰਪੀ ਸਕਿੱਨ: ਪੰਜਾਬ ਨੇ ਕੇਂਦਰ ਸਰਕਾਰ ਨੂੰ ਗਾਵਾਂ ਲਈ ਵੈਕਸੀਨ ਮੁਹੱਈਆ ਕਰਵਾਉਣ ਦੀ ਕੀਤੀ ਮੰਗ
Published : Aug 16, 2022, 5:29 pm IST
Updated : Aug 16, 2022, 5:29 pm IST
SHARE ARTICLE
Punjab asks centre to provide vaccines for cattle
Punjab asks centre to provide vaccines for cattle

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੇਂਦਰੀ ਪਸ਼ੂ ਪਾਲਣ ਮੰਤਰੀ ਨਾਲ ਬੀਮਾਰੀ ਤੋਂ ਬਚਾਅ ਦੇ ਪ੍ਰਬੰਧਾਂ ਅਤੇ ਵੈਕਸੀਨ ਦੀ ਉਪਲਬਧਤਾ ਬਾਰੇ ਕੀਤੀ ਚਰਚਾ

 

 ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰ ਸਰਕਾਰ ਤੋਂ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਬੀਮਾਰੀ ਦੀ ਪ੍ਰਭਾਵੀ ਤਰੀਕੇ ਨਾਲ ਰੋਕਥਾਮ ਲਈ ਸੂਬੇ ਦੀਆਂ ਸਮੂਹ 25 ਲੱਖ ਤੋਂ ਵੱਧ ਗਾਵਾਂ ਲਈ ਗੋਟ ਪੌਕਸ ਦਵਾਈ ਦੀਆਂ ਖ਼ੁਰਾਕਾਂ ਦਾ ਪ੍ਰਬੰਧ ਕਰਨ ਦੀ ਜ਼ੋਰਦਾਰ ਮੰਗ ਰੱਖੀ। ਪੰਜਾਬ ਭਵਨ 'ਚ ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪਰਸ਼ੋਤਮ ਰੁਪਾਲਾ ਨਾਲ ਲੰਪੀ ਸਕਿਨ ਬੀਮਾਰੀ ਨਾਲ ਬਣੇ ਹਾਲਾਤ, ਸਰਕਾਰ ਵੱਲੋਂ ਬਚਾਅ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਦਵਾਈ ਦੀ ਉਪਲਬਧਤਾ ਸਬੰਧੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੰਘੀ ਸ਼ਾਮ ਤੱਕ ਗੋਟ ਪੌਕਸ ਦਵਾਈ ਦੀਆਂ ਕਰੀਬ 2.05 ਲੱਖ ਖ਼ੁਰਾਕਾਂ ਸਿਹਤਮੰਦ ਪਸ਼ੂਆਂ ਦੇ ਲਗਾਈਆਂ ਜਾ ਚੁੱਕੀਆਂ ਹਨ ਜਦਕਿ ਪੀੜਤ ਪਸ਼ੂਆਂ ਦੀ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਵੱਖ ਰੱਖਣ ਸਣੇ ਲੋੜੀਂਦੀ ਦਵਾਈ ਅਤੇ ਹੋਰ ਇਹਤਿਆਤ ਯਕੀਨੀ ਬਣਾਏ ਜਾ ਰਹੇ ਹਨ।

Punjab asks centre to provide vaccines for cattlePunjab asks centre to provide vaccines for cattle

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਦਿਨੀਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਦੁੱਧ ਉਤਪਾਦਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਹ ਬੀਮਾਰੀ ਜ਼ਿਆਦਾਤਰ ਗਾਵਾਂ ਵਿੱਚ ਫੈਲ ਰਹੀ ਹੈ ਅਤੇ ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਫ਼ਿਰੋਜ਼ਪੁਰ, ਬਠਿੰਡਾ, ਤਰਨ ਤਾਰਨ, ਜਲੰਧਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਇਸ ਲਾਗ ਦੀ ਬੀਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵੱਖ-ਵੱਖ ਕੰਪਨੀਆਂ ਦੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਹੁਤ ਫ਼ਰਕ ਹੋਣ ਕਾਰਨ ਖ਼ਰੀਦ ਕਾਰਜਾਂ ਵਿੱਚ ਸਮੱਸਿਆ ਆ ਰਹੀ ਹੈ। ਇਸ ਲਈ ਕੀਮਤਾਂ ਨੂੰ ਤਰਕਸੰਗਤ ਕੀਤਾ ਜਾਵੇ ਅਤੇ ਲੋੜੀਂਦੀ ਮਾਤਰਾ ਵਿੱਚ ਡੋਜ਼ ਮੁਹੱਈਆ ਕਰਵਾਈ ਜਾਵੇ।

Punjab asks centre to provide vaccines for cattlePunjab asks centre to provide vaccines for cattle

ਕੇਂਦਰੀ ਮੰਤਰੀ ਪਰਸ਼ੋਤਮ ਰੁਪਾਲਾ ਨੇ ਭਰੋਸਾ ਦਿਵਾਇਆ ਕਿ ਦਵਾਈਆਂ ਦੀਆਂ ਕੀਮਤਾਂ ਤਰਕਸੰਗਤ ਕੀਤੀਆਂ ਜਾਣਗੀਆਂ ਅਤੇ ਸੂਬੇ ਨੂੰ ਲੋੜੀਂਦੀ ਮਾਤਰਾ ਵਿੱਚ ਦਵਾਈ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਰੁਪਾਲਾ ਨੇ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਪ੍ਰਭਾਵਿਤ ਪਸ਼ੂਆਂ ਲਈ ਇਕਾਂਤਵਾਸ ਵਾਰਡ ਬਣਾਏ ਜਾਣ ਤਾਂ ਜੋ ਬੀਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਬੀਮਾਰੀ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਚਾਨਣਾ ਪਾਉਂਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਪੰਜਾਬ ਵਿੱਚ 25.31 ਲੱਖ ਗਾਵਾਂ ਅਤੇ 40.15 ਲੱਖ ਮੱਝਾਂ ਹਨ। ਬੀਮਾਰੀ ਨਾਲ ਹੁਣ ਤੱਕ 74,325 ਪਸ਼ੂਆਂ ਦੇ ਪ੍ਰਭਾਵਿਤ ਹੋਣ ਦਾ ਸ਼ੰਕਾ ਹੈ ਅਤੇ 39,248 ਪਸ਼ੂ ਸਿਹਤਮੰਦ ਹੋਏ ਹਨ ਜਦਕਿ ਸੂਬੇ ਵਿੱਚ ਬੀਮਾਰੀ ਨਾਲ ਹੁਣ ਤੱਕ 3359 ਮੌਤਾਂ ਰਿਪੋਰਟ ਹੋਈਆਂ ਹਨ ਪਰ ਇਹ ਪੁਸ਼ਟੀ ਨਹੀਂ ਹੋਈ ਕਿ ਇਹ ਮੌਤਾਂ ਲੰਪੀ ਸਕਿਨ ਨਾਲ ਹੋਈਆਂ ਹਨ।

Punjab asks centre to provide vaccines for cattlePunjab asks centre to provide vaccines for cattle

ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਹੁਣ ਤੱਕ ਤਿੰਨ ਪੜਾਵਾਂ ਵਿੱਚ ਵੈਕਸੀਨ ਦੀਆਂ ਲਗਭਗ 3.16 ਲੱਖ ਖੁਰਾਕਾਂ ਪ੍ਰਾਪਤ ਹੋ ਚੁੱਕੀਆਂ ਹਨ, ਜੋ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਭੇਜੀਆਂ ਜਾ ਚੁੱਕੀਆਂ ਹਨ ਅਤੇ ਹੁਣ ਤੱਕ 2,02,484 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ, ਪਸ਼ੂਆਂ ਦੀ ਕੌਮੀ ਆਬਾਦੀ ਵਿੱਚ 1.31 ਫ਼ੀਸਦੀ ਦਾ ਯੋਗਦਾਨ ਪਾਉਂਦਾ ਹੈ ਜਦਕਿ ਸੂਬੇ ਵਿੱਚ ਦੁੱਧ ਦਾ ਉਤਪਾਦਨ ਕੌਮੀ ਉਤਪਾਦਨ ਦਾ 6.70 ਫ਼ੀਸਦੀ ਹੁੰਦਾ ਹੈ। ਇਸ ਲਈ ਜ਼ਰੂਰੀ ਹੈ ਕਿ ਖੇਤੀਬਾੜੀ ਦੇ ਇਸ ਸਹਾਇਕ ਕਿੱਤੇ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਿਸ਼ਾ-ਨਿਰਦੇਸ਼ਾਂ 'ਤੇ ਬੀਮਾਰੀ ਨਾਲ ਨਜਿੱਠਣ ਲਈ ਮੰਤਰੀ ਸਮੂਹ ਦਾ ਗਠਨ ਕੀਤਾ ਗਿਆ ਹੈ, ਜੋ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਬੀਮਾਰੀ ਨਾਲ ਨਜਿੱਠਣ ਲਈ ਲੋੜੀਂਦੇ ਸਾਜ਼ੋ-ਸਾਮਾਨ ਅਤੇ ਹੋਰ ਸਹਾਇਤਾ ਯਕੀਨੀ ਬਣਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੀਆਂ 673 ਟੀਕਾਕਰਨ ਟੀਮਾਂ ਤੋਂ ਇਲਾਵਾ ਬੈਚਲਰ ਆਫ਼ ਵੈਟਰਨਰੀ ਸਾਇੰਸ (ਬੀ.ਵੀ.ਐਸ.ਸੀ.) ਦੇ ਅੰਤਮ ਸਾਲ ਦੇ ਵਿਦਿਆਰਥੀਆਂ ਅਤੇ ਇੰਟਰਨਜ਼ ਨੂੰ ਵੀ ਟੀਕਾਕਰਨ ਅਤੇ ਜਾਗਰੂਕਤਾ ਮੁਹਿੰਮਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਟੀਮਾਂ ਸੂਬੇ ਵਿੱਚ ਬੀਮਾਰੀ ਦੇ ਇਲਾਜ ਅਤੇ ਕੰਟਰੋਲ ਲਈ ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਨਿਯਮਤ ਤੌਰ 'ਤੇ ਪਾਲਣਾ ਯਕੀਨੀ ਬਣਾ ਰਹੀਆਂ ਹਨ, ਜਿਸ ਵਿੱਚ ਪ੍ਰਭਾਵਿਤ ਪਸ਼ੂਆਂ ਨੂੰ ਵੱਖ ਰੱਖਣਾ, ਪਸ਼ੂਆਂ ਅਤੇ ਖੇਤ ਮਜ਼ਦੂਰਾਂ ਦੀ ਆਵਾਜਾਈ ਨੂੰ ਕੰਟਰੋਲ ਕਰਨਾ, ਪਸ਼ੂ ਵਾੜਿਆਂ ਨੂੰ ਕੀਟਾਣੂ-ਮੁਕਤ ਕਰਨਾ ਸ਼ਾਮਲ ਹੈ ਤਾਂ ਜੋ ਬੀਮਾਰੀ ਦੇ ਹੋਰ ਫੈਲਾਅ ਨੂੰ ਰੋਕਿਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement