ਕਿਸਾਨੀ ਸਬੰਧੀ ਹਰ ਮੁੱਦੇ ‘ਤੇ ਨਜ਼ਰ ਰੱਖਣ ਲਈ ਰੋਜ਼ਾਨਾ ਸਪੋਕਸਮੈਨ ਲੈ ਕੇ ਆ ਰਿਹਾ Kirsaani Farming
Published : Jun 1, 2020, 2:54 pm IST
Updated : Sep 17, 2020, 1:52 pm IST
SHARE ARTICLE
Kirsaani Farming
Kirsaani Farming

ਕਿਸਾਨ ਨੂੰ ਜਾਣਕਾਰੀ ਦੇਣ ਲਈ ਪ੍ਰਸਿੱਧ ਖੇਤੀਬਾੜੀ ਮਾਹਿਰਾਂ ਦੇ ਰੂਬਰੂ ਕਰਵਾਇਆ ਜਾਵੇਗਾ ਅਤੇ ਕਿਸਾਨਾਂ ਦੇ ਮਸਲਿਆਂ ਲਈ ਅਵਾਜ਼ ਬੁਲੰਦ ਕੀਤੀ ਜਾਵੇਗੀ।

ਚੰਡੀਗੜ੍ਹ: ਰੋਜ਼ਾਨਾ ਸਪੋਕਸਮੈਨ ਬੀਤੇ ਕਈ ਸਾਲਾਂ ਤੋਂ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਦੇ ਹੱਕ ਵਿਚ ਅਵਾਜ਼ ਬੁਲੰਦ ਕਰਦਾ ਆ ਰਿਹਾ ਹੈ। ਇਸ ਦੇ ਚਲਦਿਆਂ ਪੰਜਾਬ ਦੇ ਲੋਕਾਂ ਵੱਲੋਂ ਰੋਜ਼ਾਨਾ ਸਪੋਕਸਮੈਨ ਨੂੰ ਕਾਫ਼ੀ ਪਸੰਦ ਕੀਤਾ ਜਾਂਦਾ ਹੈ। 

Kirsaani FarmingKirsaani Farming

ਪੰਜਾਬ ਦੇ ਲੋਕਾਂ ਵੱਲੋਂ ਮਿਲ ਰਹੇ ਇਸ ਭਰਵੇਂ ਹੁੰਗਾਰੇ ਸਦਕਾ ਹੁਣ ਰੋਜ਼ਾਨਾ ਸਪੋਕਸਮੈਨ ਅਪਣੇ ਦਰਸ਼ਕਾਂ ਲਈ ਇਕ ਨਵਾਂ ਚੈਨਲ ਲਾਂਚ ਕਰਨ ਜਾ ਰਿਹਾ ਹੈ। ਇਹ ਚੈਨਲ ਖ਼ਾਸ ਤੌਰ ‘ਤੇ ਪੰਜਾਬ ਦੇ ਕਿਸਾਨਾਂ ਲਈ ਹੋਵੇਗਾ। ਇਸ ਚੈਨਲ ਦਾ ਨਾਂਅ ‘ਕਿਰਸਾਨੀ ਫਾਰਮਿੰਗ’ ਹੈ।

Kirsaani FarmingKirsaani Farming

ਕਿਰਸਾਨੀ ਫਾਰਮਿੰਗ ਜ਼ਰੀਏ ਪੰਜਾਬ ਦੇ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਹਰ ਜ਼ਰੂਰੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸਹਾਇਕ ਧੰਦਿਆਂ ਬਾਰੇ ਵੀ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇਗੀ, ਜਿਸ ਨਾਲ ਕਿਸਾਨਾਂ ਦੀ ਜਾਣਕਾਰੀ ਵਿਚ ਵਾਧਾ ਹੋਵੇਗਾ ਤੇ ਉਹ ਆਰਥਕ ਪੱਖੋਂ ਮਜ਼ਬੂਤ ਹੋਣਗੇ।

Kirsaani FarmingKirsaani Farming

ਕਿਸਾਨ ਨੂੰ ਜਾਣਕਾਰੀ ਦੇਣ ਲਈ ਪ੍ਰਸਿੱਧ ਖੇਤੀਬਾੜੀ ਮਾਹਿਰਾਂ ਦੇ ਰੂਬਰੂ ਕਰਵਾਇਆ ਜਾਵੇਗਾ ਅਤੇ ਕਿਸਾਨਾਂ ਦੇ ਮਸਲਿਆਂ ਲਈ ਅਵਾਜ਼ ਬੁਲੰਦ ਕੀਤੀ ਜਾਵੇਗੀ।

Eexemption list farmers facilities fertiliser shops agriculture products farmingFarmers

ਰੋਜ਼ਾਨਾ ਸਪੋਕਸਮੈਨ ਉਮੀਦ ਕਰਦਾ ਹੈ ਕਿ ਜਿਸ ਤਰ੍ਹਾਂ ਦਰਸ਼ਕਾਂ ਨੇ ਸਪੋਕਸਮੈਨ ਟੀਵੀ ਨੂੰ ਪਿਆਰ ਅਤੇ ਸਹਿਯੋਗ ਦਿੱਤਾ ਹੈ, ਉਸੇ ਤਰ੍ਹਾਂ ਦਾ ਸਹਿਯੋਗ ‘ਕਿਰਸਾਨੀ ਫਾਰਮਿੰਗ’ ਨੂੰ ਵੀ ਦਿੱਤਾ ਜਾਵੇਗਾ।

ਫੇਸਬੁੱਕ 'ਤੇ ਕਿਰਸਾਨੀ ਫਾਰਮਿੰਗ ਨਾਲ ਜੁੜਨ ਲਈ ਕਲਿੱਕ ਕਰੋ- https://www.facebook.com/KirsaaniFarming/

ਯੂਟਿਊਬ 'ਤੇ ਕਿਰਸਾਨੀ ਫਾਰਮਿੰਗ ਨਾਲ ਜੁੜਨ ਲਈ ਕਲਿੱਕ ਕਰੋ- https://www.youtube.com/channel/UCC7YiKBM9j80ESY0GtTXabg

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement