ਪਰਾਲੀ ਸਾੜਨਾ: 100 ਰੁਪਏ ਕਿਸਾਨਾਂ ਨੂੰ ਬੋਨਸ ਦੇਣ ਨੂੰ ਲੈ ਕੇਂਦਰ ਸਰਕਾਰ ਨੇ ਕੀਤਾ ਵਿਰੋਧ
Published : Oct 16, 2019, 8:20 pm IST
Updated : Oct 16, 2019, 8:20 pm IST
SHARE ARTICLE
Parali
Parali

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਸਪਸ਼ਟ ਕੀਤਾ ਹੈ ਕਿ ਪਰਾਲੀ ਨੂੰ ਅੱਗ ਲਾਉਣੋਂ...

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਸਪਸ਼ਟ ਕੀਤਾ ਹੈ ਕਿ ਪਰਾਲੀ ਨੂੰ ਅੱਗ ਲਾਉਣੋਂ ਰੋਕਣ ਲਈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣਾ ਹੀ ਪਏਗਾ। ਇਸ ਤੋਂ ਬਗੈਰ ਕਿਸਾਨਾਂ ਨੂੰ ਪਰਾਲੀ ਸਾੜਨੋਂ ਰੋਕਣਾ ਔਖਾ ਹੈ। ਹਰਿਆਣਾ ਤੇ ਉੱਤਰ ਪ੍ਰਦੇਸ਼ ਸਰਕਾਰ ਨੇ ਵੀ ਪੰਜਾਬ ਸਰਕਾਰ ਦੀ ਮੰਗ ਨੂੰ ਸਹੀ ਕਿਹਾ ਹੈ। ਇਨ੍ਹਾਂ ਤਿੰਨਾਂ ਰਾਜਾਂ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਦੇ ਮਾਮਲੇ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਤੋਂ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਕੇਂਦਰ ਨੇ ਇਸ ਤਜਵੀਜ਼ ਦਾ ਵਿਰੋਧ ਕੀਤਾ ਹੈ।

ਮੰਗਲਵਾਰ ਨੂੰ ਦਿੱਲੀ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪਰਾਲੀ ਸਾੜੇ ਜਾਣ ਕਾਰਨ ਪੈਦਾ ਹੋ ਰਹੇ ਪ੍ਰਦੂਸ਼ਣ ਦੇ ਮੁੱਦੇ ’ਤੇ ਤਿੰਨਾਂ ਸੂਬਿਆਂ ਦੀਆਂ ਸਰਕਾਰਾਂ ਤੇ ਕੇਂਦਰ ਸਰਕਾਰ ਦਾ ਪੱਖ ਸੁਣਿਆ। ਖੇਤੀਬਾੜੀ ਸਕੱਤਰ ਕਾਹਨ ਸਿੰਘ ਪਨੂੰ ਨੇ ਟ੍ਰਿਬਿਊਨਲ ਨੂੰ ਦੱਸਿਆ ਕਿ ਕਿਸਾਨ ਲੰਮੇ ਅਰਸੇ ਤੋਂ ਪਰਾਲੀ ਸਾੜਦੇ ਆ ਰਹੇ ਹਨ। ਇਸ ਲਈ ਉਨ੍ਹਾਂ ਨੂੰ ਇਕਦਮ ਰੋਕਿਆ ਨਹੀਂ ਜਾ ਸਕਦਾ। ਜੇਕਰ ਕੇਂਦਰ ਸਰਕਾਰ ਕਿਸਾਨਾਂ ਨੂੰ ਫੌਰੀ ਪਰਾਲੀ ਸਾੜਨ ਤੋਂ ਰੋਕਣਾ ਚਾਹੁੰਦੀ ਹੈ ਤਾਂ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਸੌ ਰੁਪਏ ਬੋਨਸ ਦੇਣਾ ਚਾਹੀਦਾ ਹੈ।

ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਅਧਿਕਾਰੀਆਂ ਨੇ ਵੀ ਮੁਆਵਜ਼ੇ ਦੀ ਮੰਗ ਕੀਤੀ। ਉਧਰ, ਕੇਂਦਰ ਸਰਕਾਰ ਦੇ ਖੇਤੀਬਾੜੀ ਵਿਭਾਗ ਦੇ ਸੰਯੁਕਤ ਸਕੱਤਰ ਨੇ ਕਿਸਾਨਾਂ ਨੂੰ ਮੁਆਵਜ਼ਾ ਜਾਂ ਬੋਨਸ ਦੇਣ ਦੀ ਤਜਵੀਜ਼ ਦਾ ਵਿਰੋਧ ਕਰਦਿਆਂ ਕਿਹਾ ਕਿ ਰਾਜ ਸਰਕਾਰਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਜਿਹੜੇ ਸੰਦ ਦਿੱਤੇ ਗਏ ਹਨ, ਉਸ ’ਤੇ ਸਬਸਿਡੀ ਦੀ ਰਕਮ ਕੇਂਦਰ ਸਰਕਾਰ ਨੇ ਦਿੱਤੀ ਹੈ। ਇਸ ਲਈ ਕੇਂਦਰ ਸਰਕਾਰ ਹੋਰ ਮਦਦ ਨਹੀਂ ਕਰ ਸਕਦੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement